Farmers’ fair today at Krishi Vigyan Kendra Ropar

Publish Date : 15/10/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਕਿਸਾਨ ਮੇਲਾ ਅੱਜ

ਕਿਸਾਨਾਂ ਨੂੰ ਸੁਧਰੇ ਬੀਜਾਂ, ਖੇਤੀ ਸਾਹਿਤ ਅਤੇ ਨਵੀਨਤਮ ਖੇਤੀ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ

ਰੂਪਨਗਰ, 15 ਅਕਤੂਬਰ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੇ ਖੇਤਰੀ ਫਾਰਮ ਪਿੰਡ ਫੂਲ ਕਲਾਂ ਨਵੀਂ ਆਈ.ਆਈ.ਟੀ. ਰੋਪੜ ਦੇ ਨੇੜੇ ਵਿਖੇ ਅੱਜ 16 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦਾ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ, ਸੁਧਰੇ ਬੀਜਾਂ ਅਤੇ ਵਿਗਿਆਨਕ ਖੇਤੀ ਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਦੇ ਐਸੋਸੀਏਟ ਡਾਇਰੈਕਟਰ (ਸਿਖਲਾਈ) ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਵਿਕਸਤ ਵੱਖ-ਵੱਖ ਫ਼ਸਲਾਂ ਦੇ ਸੁਧਰੇ ਬੀਜ ਅਤੇ ਖੇਤੀਬਾੜੀ ਨਾਲ ਸਬੰਧਤ ਸਾਹਿਤ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਕੰਪਨੀਆਂ ਵੱਲੋਂ ਪ੍ਰਦਰਸ਼ਨੀ ਸਟਾਲ ਲਗਾਏ ਜਾਣਗੇ, ਜਿੱਥੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਜੁੜੀਆਂ ਨਵੀਆਂ ਤਕਨੀਕਾਂ, ਖੇਤੀ ਸੰਦਾਂ ਅਤੇ ਹੋਰ ਲਾਹੇਵੰਦ ਜਾਣਕਾਰੀਆਂ ਤੋਂ ਜਾਣੂ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਕਾਸ਼ਤ, ਸੁਧਰੇ ਬੀਜਾਂ ਦੀ ਵਰਤੋਂ ਅਤੇ ਵਿਗਿਆਨਕ ਖੇਤੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਕਿਸਾਨ ਨਵੀਆਂ ਤਕਨੀਕਾਂ ਅਪਣਾ ਕੇ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾ ਸਕਣ।

ਡਾ. ਸਤਬੀਰ ਸਿੰਘ ਨੇ ਇਲਾਕੇ ਦੇ ਸਮੂਹ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਖੇਤੀ ਮਾਹਿਰਾਂ ਤੋਂ ਜਾਣਕਾਰੀ ਪ੍ਰਾਪਤ ਕਰਕੇ ਇਸ ਦਾ ਲਾਭ ਉਠਾਉਣ।