Farmers were motivated not to burn stubble in village Bajidpur

ਪਿੰਡ ਬਜੀਦਪੁਰ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ
ਸ੍ਰੀ ਚਮਕੌਰ ਸਾਹਿਬ, 24 ਸਤੰਬਰ: ਸ੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਐਸ.ਡੀ.ਐਮ. ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਹਾਟ ਸਪਾਟ ਪਿੰਡਾਂ ਵਿਚੋਂ ਬਜੀਦਪੁਰ ਵਿਖੇ ਪਰਾਲੀ ਪ੍ਰਬੰਧਨ ਕੈਂਪ ਲਗਾਇਆ ਗਿਆ।
ਇਸ ਮੌਕੇ ਐਸ.ਡੀ.ਐਮ.,ਸ੍ਰੀ ਚਮਕੌਰ ਸਾਹਿਬ ਵੱਲੋਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਗਿਆ ਕਿ ਪਰਾਲੀ ਨਾ ਸਾੜੀ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਖੇਤਾਂ ਦਾ ਨੁਕਸਾਨ, ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਸੜਕਾਂ ਤੇ ਆਉਣ ਵਾਲੇ ਰਾਹਗੀਰਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਪਰਾਲੀ ਨੂੰ ਖੇਤਾਂ ਵਿੱਚ ਹੀ ਵਹਾਇਆ ਜਾਵੇ ਕਿਉਕਿ ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਅਨੇਕਾਂ ਫਾਇਦੇ ਹਨ ਅਤੇ ਖੇਤਾਂ ਦੀ ਉਪਜ ਵੀ ਵੱਧਦੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੇਲਰਾਂ ਪਾਸੋਂ ਗੱਠਾਂ ਵੀ ਤਿਆਰ ਕਰਾ ਸਕਦੇ ਹੋ। ਮੌਕੇ ਇਹ ਵੀ ਅਪੀਲ ਕੀਤੀ ਗਈ ਕਿ ਸਮੇਂ ਅਨੁਸਾਰ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਇਆ ਜਾਵੇ। ਜਿਸ ਨਾਲ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਖੇਤੀਬਾੜੀ ਅਫਸਰ, ਸ੍ਰੀ ਚਮਕੌਰ ਸਾਹਿਬ ਨੁਮਾਇੰਦਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਰੂਪਨਗਰ ਅਤੇ ਹੋਰ ਅਧਿਕਾਰੀ/ਕਰਮਚਾਰੀ ਹਜ਼ਰ ਸਨ।