Close

Flag march by Rupnagar Police ahead of Independence Day

Publish Date : 13/08/2026
Flag march by Rupnagar Police ahead of Independence Day

ਆਜ਼ਾਦੀ ਦਿਵਸ ਤੋਂ ਪਹਿਲਾਂ ਰੂਪਨਗਰ ਪੁਲਿਸ ਵੱਲੋਂ ਫਲੈਗ ਮਾਰਚ

ਰੂਪਨਗਰ, 13 ਅਗਸਤ: ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰੂਪਨਗਰ ਪੁਲਿਸ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ।

ਫਲੈਗ ਮਾਰਚ ਐਸ.ਐਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਦੀ ਅਗਵਾਈ ਤਹਿਤ ਕੱਢਿਆ ਗਿਆ, ਜਿਸ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪੁਲਿਸ ਵਾਹਨਾਂ ਸਮੇਤ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਵਿੱਚ ਗਸ਼ਤ ਕੀਤੀ ਗਈ।

ਐਸ.ਐਸ.ਪੀ. ਸ. ਮਨਿੰਦਰ ਸਿੰਘ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਉਦੇਸ਼ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ, ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣਾ ਅਤੇ ਲੋਕਾਂ ਨੂੰ ਇਹ ਭਰੋਸਾ ਦਿਵਾਉਣਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਨੇ ਲੋਕਾਂ ਨੂੰ ਪੁਲਿਸ ਨੂੰ ਸਹਿਯੋਗ ਦੇਣ ਅਤੇ ਆਜ਼ਾਦੀ ਦਿਵਸ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ। ਪੁਲਿਸ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਜਾਂ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ ਦੀ ਅਪੀਲ ਵੀ ਕੀਤੀ ਗਈ।

ਰੂਪਨਗਰ ਪੁਲਿਸ ਨੇ ਜ਼ਿਲ੍ਹਾ ਵਾਸੀਆਂ ਲਈ ਸੁਰੱਖਿਅਤ, ਸ਼ਾਂਤਮਈ ਅਤੇ ਸੁਖਾਵੇਂ ਮਾਹੌਲ ਵਿੱਚ ਆਜ਼ਾਦੀ ਦਿਵਸ ਮਨਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।