Close

Flag Off of Voter Rath by ADC

Publish Date : 13/10/2018
Flag Off Voter Rath

Flag Off of Voter Rath Press Note Dt 12th October 2018

Office of District Public Relations Officer, Rupnagar

ਵੋਟਰ ਰਥ ਵਧੀਕ ਜ਼ਿਲ੍ਹਾ ਚੋਣ ਅਫਸਰ ਵਲੋਂ ਝੰਡੀ ਦੇ ਕੇ ਰਵਾਨਾ

ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਦਾ ਕੰਮ 31 ਅਕਤੂਬਰ ਤੱਕ

01 ਜਨਵਰੀ 2019 ਨੂੰ 18 ਸਾਲ ਦੀ ਉਮਰ ਹੋਣ ਵਾਲੇ ਵਿਅਕਤੀ ਆਪਣਾ ਫਾਰਮ ਨੰ: 06 ਭਰ ਕੇ ਬਣਵਾ ਸਕਦੇ ਹਨ ਆਪਣੀ ਨਵੀਂ ਵੋਟ

ਭਾਰਤ ਦੇ ਚੋਣ ਕਮਿਸ਼ਨ ਦੀ ਵੈਬ ਸਾਇਟ WWW.NVSP.in ਤੇ ਵੀ ਆਨਲਾਈਨ ਭਰੇ ਜਾ ਸਕਦੇ ਹਨ ਫਾਰਮ

ਰੂਪਨਗਰ, 12 ਅਕਤੂਬਰ-

ਵੋਟਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕ ਕਰਨ ਲਈ, ਸਵੀਪ ਗਤੀਵਿਧੀਆਂ ਤਹਿਤ, ਵੋਟਰ ਰਥ ਨੂੰ ਅੱਜ ਮਿੰਨੀ ਸਕੱਤਰੇਤ ਤੋਂ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਲਖਮੀਰ ਸਿੰਘ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ ਵੀ ਉਨ੍ਹਾਂ ਨਾਲ ਸਨ।
ਇਸ ਮੌਕੇ ਸ਼੍ਰੀ ਲਖਮੀਰ ਸਿੰਘ ਨੇ ਦਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜ਼ਿਲ੍ਹੇ ਵਿਚ 31 ਅਕਤੂਬਰ 2018 ਤੱਕ ਹੋਵੇਗਾ। ਕੋਈ ਵੀ ਵਿਅਕਤੀ ਜਿਸ ਦੀ ਉਮਰ 01 ਜਨਵਰੀ 2019 ਨੂੰ 18 ਸਾਲ ਦੀ ਹੋ ਜਾਂਦੀ ਹੈ ਤਾਂ ਉਹ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਾਉਣ ਲਈ ਫਾਰਮ ਨੰ: 6 ਭਰ ਕੇ ਆਪਣੀ ਵੋਟ ਬਣਾ ਸਕਦਾ ਹੈ।

ਵੋਟਰ ਸੂਚੀ ਵਿੱਚ ਪ੍ਰਵਾਸੀ ਭਾਰਤੀ (ਐਨ.ਆਰ.ਆਈ) ਵੋਟਰ ਦੇ ਰੂਪ ਵਿਚ ਨਾਂ ਦਰਜ ਕਰਵਾਉਣ ਲਈ ਫਾਰਮ ਨੰਬਰ 6 ਏ ਅਤੇ ਵੋਟਰ ਸੂਚੀ ਵਿੱਚੋਂ ਨਾਂ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿੱਚ ਦਰਜ ਨਾਂ, ਪਿਤਾ ਦਾ ਨਾਂ, ਜਨਮ ਮਿਤੀ ਅਤੇ ਪਤੇ ਆਦਿ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ: 8 ਅਤੇ ਇੱਕੋ ਵਿਧਾਨ ਸਭਾ ਚੋਣ ਹਲਕੇ ਵਿੱਚ ਇਕ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨ ਤੇ ਵੋਟ ਤਬਦੀਲ ਕਰਨ ਲਈ ਫਾਰਮ ਨੰ: 8 ੳ ਭਰਕੇ ਆਪਣੇ ਬੂਥ ਲੈਵਲ ਅਫਸਰ ਜਾਂ ਆਪਣੇ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ (ਈ.ਆਰ.ਓ) ਪਾਸ 31 ਅਕਤੂਬਰ 2018 ਤੱਕ ਜਮਾ੍ਹਂ ਕਰਵਾ ਸਕਦੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਲੋੜੀਂਦੇ ਫਾਰਮ ਸਬੰਧਤ ਬੂਥ ਲੈਵਲ ਅਫਸਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਉਪਰੋਕਤ ਫਾਰਮ ਭਾਰਤ ਚੋਣ ਕਮਿਸ਼ਨ ਦੀ ਵੈਬ ਸਾਈਟ www.nvsp.in ‘ਤੇ ਆਨ ਲਾਈਨ ਫਾਰਮ ਭਰਨ ਨੂੰ ਪਹਿਲ ਦਿਤੀ ਜਾਵੇ ਤਾਂ ਜੋ ਸਬੰਧਤ ਵਿਅਕਤੀ ਵਲੋਂ ਭਰੇ ਵੇਰਵੇ ਦੀ ਵੋਟਰ ਕਾਰਡ ਤੇ ਪ੍ਰਿੰਟ ਹੋਣ।ਆਨ ਲਾਈਨ ਫਾਰਮ ਭਰਦੇ ਸਮੇਂ ਬਿਨੈਕਾਰ ਦੀ ਫੋਟੋ, ਜਨਮ ਮਿਤੀ ਦਾ ਸਬੂਤ ਅਤੇ ਰਿਹਾਇਸ਼ ਦੇ ਪਤੇ ਦਾ ਸਬੂਤ ਵੀ ਅਪਲੋਡ ਕੀਤਾ ਜਾਵੇ।ਹੋਰ ਵਧੇਰੇ ਜਾਣਕਾਰੀ ਲਈ ਸਵੇਰੇ 09. ਵਜੇ ਤੋਂ ਸ਼ਾਮ 05 ਵਜੇ ਤੱਕ ਟੋਲ ਫਰੀ ਹੈਲਪਲਾਈਨ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਸ ਕਰਕੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਚਲ ਰਹੀ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਆਪਣੀ ਵੋਟ ਜਰੂਰ ਬਣਾਉਣ । ਕੋਈ ਵੀ ਯੋਗ ਨੌਜਵਾਨ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ ਤਾਂ ਜੋ ਉਹ ਹੋਣ ਵਾਲੀਆਂ ਚੋਣਾਂ ਸਮੇਂ ਆਪਣੇ ਸੰਵਿਧਾਨਿਕ ਹੱਕ ਵੋਟ ਦਾ ਇਸਤੇਮਾਲ ਕਰ ਸਕੇ।

ਇਸ ਮੌਕੇ ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ ਨੇ ਦਸਿਆ ਕਿ ਇਹ ਜਾਗਰੂਕਤਾ ਰਥ ਰੂਪਨਗਰ ਸਬ ਡਵੀਜ਼ਨ ਦੇ ਸਮੂਹ 172 ਪਿੰਡਾਂ ਅਤੇ ਰੂਪਨਗਰ ਸ਼ਹਿਰ ਵਿਚ ਲੋਕਾਂ ਨੂੰ ਵੋਟਾਂ ਦੀ ਸੁਧਾਈ ਸਬੰਧੀ ਜਾਗਰੂਕ ਕਰੇਗਾ।

ਇਸ ਮੌਕੇ ਸ਼੍ਰੀ ਰਾਜੇਸ਼ ਕੁਮਾਰ ਚੋਣ ਕਾਨੁੰਗੋ, ਸ਼੍ਰੀ ਅਮਨਦੀਪ ਸਿੰਘ ਚੋਣ ਕਾਨੂੰਗੋ, ਸ਼੍ਰੀ ਫਿਰੋਜ਼ ਖਾਨ ਕਲਰਕ ਅਤੇ ਜ਼ਿਲ੍ਹਾ ਚੋਣ ਦਫਤਰ ਰੂਪਨਗਰ ਦੇ ਸਮੂਹ ਕਰਮਚਾਰੀ ਹਾਜਰ ਸਨ।