Close

For availing services in Sewa Kendra, prior approval compulsory – Deputy Commissioner

Publish Date : 03/05/2021

Office of District Public Relations Officer, Rupnagar

Rupnagar Dated 01 May 2021

ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਵਾਲਿਆਂ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ: ਡਿਪਟੀ ਕਮਿਸ਼ਨਰ

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਹਦਾਇਤਾਂ ਜਾਰੀ

ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ

ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ,ਰੂਪਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਸਟਾਫ ਅਤੇ ਕੰਮਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੇਵਾ ਕੇਂਦਰਾਂ ਵਿਚ ਕੀਤੀ ਜਾਂਦੀ ਫੀਸ ਦੀ ਅਦਾਇਗੀ ਵੀ ਡਿਜ਼ੀਟਲ ਭਾਵ ਪੀ.ਓ.ਐਸ. ਮਸ਼ੀਨਾਂ ਰਾਹੀਂ ਹੋਵੇਗੀ। ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। ਵੈਕਸੀਨੇਸ਼ਨ ਸਰਟੀਫਿਕੇਟ ਤੋਂ ਬਿਨ੍ਹਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਅਗਿਆ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਅਗੇਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ।ਅਗੇਤੀ ਪ੍ਰਵਾਨਗੀ ਮੋਬਾਇਲ ਐਪ *ਐਮ—ਸੇਵਾ ਕੋਵਾ*, ਵੈਬਸਾਈਟ dgrpg.punjab.gov.in/sewa-kendras/ ਜਾਂ ਮੋਬਾਇਲ ਨੰਬਰ 8968593812, 8968593813 *ਤੇ ਸੰਪਰਕ ਕਰਕੇ ਲਈ ਜਾ ਸਕਦੀ ਹੈ।

ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ।ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਉਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ। ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ। ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।