Close

For stubble disposal, individual farmers will get Rs 40,000 subsidy on purchase of surface seeder and customer hiring center will get Rs 64,000 subsidy – Deputy Commissioner

Publish Date : 04/09/2023
For stubble disposal, individual farmers will get Rs 40,000 subsidy on purchase of surface seeder and customer hiring center will get Rs 64,000 subsidy - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਪਰਾਲੀ ਦੇ ਨਿਪਟਾਰੇ ਲਈ ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ ‘ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ, 10 ਸਤੰਬਰ ਤੱਕ ਕੀਤਾ ਜਾ ਹੈ ਅਪਲਾਈ

ਰੂਪਨਗਰ, 4 ਸਤੰਬਰ: ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ‘ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਇਸ ਸਬੰਧੀ ਖੇਤੀਬਾੜੀ ਵਿਭਾਗ ਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ‘ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ‘ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਨ ਨਾਲ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਬਚਨ ਸਿੰਘ, ਏ.ੳ ਹੈਡਕੁਆਰਟਰ ਡਾ.ਪੰਕਜ ਸਿੰਘ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀਮਤੀ ਅਨੁਰਾਧਾ ਸ਼ਰਮਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।