Close

Full Dress Rehearsal Independence Day

Publish Date : 14/08/2018
Full Dress Rehearsal

Full Dress Rehearsal – Press Note 13th August 2018

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ, 13 ਅਗਸਤ-ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੁਪਨਗਰ ਨੇ ਅੱਜ ਇਥੇ ਨਹਿਰੂ ਸਟੇਡੀਅਮ ਵਿਖੇ 15 ਅਗਸਤ ਸਬੰਧੀ ਕਰਵਾਈ ਗਈ ਫੁਲ ਡਰੈਸ ਰਿਹਰਸਲ ਦੌਰਾਨ ਪਰੇਡ ਤੋਂ ਸਲਾਮੀ ਲਈ ।ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਸਵਪਨ ਸ਼ਰਮਾ ਵੀ ਉਨਾਂ ਨਾਲ ਸਨ।ਸਮੁਚੀ ਪਰੇਡ ਦੀ ਅਗਵਾਈ ਸ਼੍ਰੀ ਨਵਰੀਤ ਸਿੰਘ ਵਿਰਕ ਡੀ.ਐਸ.ਪੀ. ਸ਼੍ਰੀ ਚਮਕੌਰ ਸਾਹਿਬ ਨੇ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਅਜਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ਼ੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਤੇ ਕਿਰਤਾ ਵਿਭਾਗ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਡ ਤੋਂ ਸਲਾਮੀ ਲੈਣਗੇ।

ਉਨ੍ਹਾਂ ਇਸ ਉਪਰੰਤ ਨਹਿਰੂ ਸਟੇਡੀਅਮ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਉਨਾਂ ਨੂੰ ਸੋਂਪੀਆਂ ਜਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਅਤੇ ਇਹ ਵੀ ਕਿਹਾ ਕਿ ਇਸ ਵਿਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਿਖਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਮਾਗਮ ਰਾਸ਼ਟਰੀ ਮਹੱਤਵ ਦਾ ਸਮਾਗਮ ਹੈ ਇਸ ਸਮਾਗਮ ਵਿੱਚ ਕਿਸੇ ਵਿਭਾਗ ਵਲੌਂ ਕੀਤੀ ਗਈ ਅਣਗਹਿਲੀ ਅਤੇ ਲਾਪਰਵਾਹੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਨੋਟਿਸ ਲੈਂਦੇ ਹੋਏ ਸਖਤ ਕਾਰਵਾਈ ਕੀਤੀ ਜਾਵੇਗੀ । ਡਾਕਟਰ ਜਾਰੰਗਲ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਉਨਾਂ ਦੇ ਅਧੀਨ ਕੰਮ ਕਰ ਰਹੇ ਸਮੂਹ ਸਟਾਫ/ਕਰਮਚਾਰੀਆਂ ਦੀ ਹਾਜਰੀ ਨੂੰ ਇਸ ਸਮਾਗਮ ਵਿੱਚ ਯਕੀਨੀ ਬਨਾਉਣ ਲਈ ਕਿਹਾ ।

ਇਸ ਮੌਕੇ ਬਰਖਾ ਕਾਰਨ ਸਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਲ ਸਰਕਾਰੀ ਕਾਲਜ ਦੇ ਅਸੈਂਬਲੀ ਹਾਲ ਵਿਚ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ: ਲਖਮੀਰ ਸਿੰਘ, ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ, ਸ਼੍ਰੀ ਜਸਪ੍ਰੀਤ ਸਿੰਘ ਸਹਾਇਕ ਕਮਿ਼ਸਨਰ(ਜਨਰਲ), ਸ਼੍ਰੀ ਅਜਿੰਦਰ ਸਿੰਘ ਪੁਲਿਸ ਕਪਤਾਨ , ਸ਼੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ ) , ਸ਼੍ਰੀ ਨਵਰੀਤ ਸਿੰਘ ਵਿਰਕ ਉਪ ਪੁਲਿਸ ਕਪਤਾਨ ,ਸ਼੍ਰੀ ਵਰਿੰਦਰਜੀਤ ਸਿੰਘ ਉਪ ਪੁਲਿਸ ਕਪਤਾਨ, ਸ਼੍ਰੀ ਰਮਿੰਦਰ ਸਿੰਘ ਕਾਹਲੋਂ , ਉਪ ਪੁਲਿਸ ਕਪਤਾਨ, ਸ਼੍ਰੀ ਸੁਖਦੀਪ ਸਿੰਘ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ , ਸ਼੍ਰੀ ਸੁਰਜੀਤ ਸਿੰਘ ਸੰਧੂ ਜਿਲ੍ਹਾ ਖੇਡ ਅਫਸਰ, ਸ਼੍ਰੀ ਦਿਨੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੇਟਰੀ) ,ਸ਼੍ਰੀਮਤੀ ਪਰਮਜੀਤ ਕੌਰ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ਼ੀ ਸੰਜੀਵ ਬੁਧੀਰਾਜਾ ਸਕੱਤਰ ਜ਼ਿਲ੍ਹਾ ਰੈਂਡ ਕਰਾਸ ,ਸ਼੍ਰੀਮਤੀ ਜਤਿੰਦਰ ਕੌਰ ਸਹਾਇਕ ਸਿਖਿਆ ਅਫਸਰ,ਸ਼੍ਰੀ ਰਜਨੀਸ਼ ਕਾਰਜਸਾਧਕ ਅਫਸਰ ਨਗਰ ਕੌਸਲ ,ਪ੍ਰੋਫੈਸਰ ਜਸਬੀਰ ਕੌਰ, ਪ੍ਰੋ : ਬੀ.ਐਸ. ਸਤਿਆਲ , ਡਾ; ਨਿਰਮਲ ਸਿੰਘ ਬਰਾੜ, ਸ਼੍ਰੀ ਸੁਰਿੰਦਰ ਸੈਣੀ ਜ਼ਿਲ੍ਹਾ ਯੂਥ ਕੁਆਡੀਨੇਟਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।