Close

Kheda Watan Punjab Deeyan- 2023: Deputy Commissioner and sportsmen warmly welcomed the Torch March on its arrival at Rupnagar.

Publish Date : 26/08/2023
Games of Watan Punjab- 2023: Deputy Commissioner and sportsmen warmly welcomed the Torch March on its arrival at Rupnagar.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਖੇਡਾਂ ਵਤਨ ਪੰਜਾਬ ਦੀਆਂ- 2023 : ਮਸ਼ਾਲ ਮਾਰਚ ਰੂਪਨਗਰ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਤੇ ਖਿਡਾਰੀਆਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਪੁਰਦ ਕੀਤੀ ਮਸ਼ਾਲ ਮਾਰਚ ਰੂਪਨਗਰ ਦੀਆਂ ਸੜਕਾਂ ਤੇ ਚਲਦੀ ਹੋਈ ਅਗਲੇ ਪੜਾਅ ਮੋਹਾਲੀ ਲਈ ਹੋਈ ਰਵਾਨਾ

ਖਿਡਾਰੀਆਂ ਨੇ ਜੋਸ਼ ਨਾਲ ਮਸ਼ਾਲ ਨੂੰ ਲੈ ਕੇ ਨਹਿਰੂ ਸਟੇਡੀਅਮ ਤੋਂ ਭਗਤ ਸਿੰਘ ਚੋਂਕ ਤਕ ਘੁਮਾਇਆ

ਰੂਪਨਗਰ, 25 ਅਗਸਤ: ਪੰਜਾਬ ਸਰਕਾਰ ਵਲੋਂ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਬਠਿੰਡਾ ਤੋਂ ਖੇਡਾਂ ਵਤਨ ਪੰਜਾਬ ਦੀਆਂ 2023 (ਸੀਜ਼ਨ-2) ਦੇ ਆਗਾਜ਼ ਤੋਂ ਪਹਿਲਾਂ ਵੱਖ-ਵੱਖ ਜ਼ਿਲ੍ਹਿਆਂ ’ਚ ਲੋਕਾਂ ਨੂੰ ਖੇਡ ਸੁਨੇਹਾ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਮਸ਼ਾਲ ਮਾਰਚ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਨੂੰ ਸਪੁਰਦ ਕੀਤਾ ਗਿਆ ਜਿੱਥੇ ਖਿਡਾਰੀਆਂ ਨੇ ਜੋਸ਼ ਨਾਲ ਮਸ਼ਾਲ ਨੂੰ ਲੈ ਕੇ ਨਹਿਰੂ ਸਟੇਡੀਅਮ ਤੋਂ ਭਗਤ ਸਿੰਘ ਚੋਂਕ ਤਕ ਘੁਮਾਇਆ। ਇਹ ਮਸ਼ਾਲ ਨਹਿਰੂ ਸਟੇਡੀਅਮ ਤੋਂ ਰਵਾਨਾ ਹੋ ਕੇ ਰੂਪਨਗਰ ਦੀਆਂ ਸੜਕਾਂ ਤੋਂ ਹੁੰਦੀ ਹੋਈ ਅਗਲੇ ਪੜਾਅ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਲਈ ਰਵਾਨਾ ਹੋ ਗਈ।

ਇਸ ਮਸ਼ਾਲ ਮਾਰਚ ਦਾ ਕੌਮਾਂਤਰੀ, ਕੌਮੀ ਅਤੇ ਰਾਜ ਪੱਧਰੀ ਖਿਡਾਰੀਆਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਰੂਪਨਗਰ ਸ.ਹਰਬੰਸ ਸਿੰਘ, ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰੁਪੇਸ਼ ਕੁਮਾਰ ਬੇਗੜਾ ਅਤੇ ਹੋਰ ਉੱਚ ਅਧਿਕਾਰੀਆਂ ਵਲੋਂ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਪਿਛਲੇ ਸਾਲ ਜਲੰਧਰ ਤੋਂ ਕੀਤੀ ਗਈ ਸੀ, ਜਿਸ ਨਾਲ ਸੂਬੇ ਵਿਚ ਨੌਜਵਾਨਾਂ, ਵਿਦਿਆਰਥੀਆਂ ਨੂੰ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਮਿਲਿਆ।

22 ਅਗਸਤ ਨੂੰ ਜ਼ਿਲ੍ਹਾ ਲੁਧਿਆਣਾ ਤੋਂ ਸ਼ੁਰੂ ਕੀਤੇ ਇਸ ਮਸ਼ਾਲ ਮਾਰਚ, ਜੋ ਕਿ ਆਪਣੇ ਵੱਖ-ਵੱਖ ਜਿਲ੍ਹਿਆ ਵਿਚੋਂ ਸਫ਼ਰ ਤੈਅ ਕਰਦਿਆਂ ਹੋਇਆਂ 29 ਅਗਸਤ ਨੂੰ ਬਠਿੰਡਾ ਵਿਖੇ ਪਹੁੰਚ ਕੇ ਆਪਣਾ ਸਫਰ ਸੰਪੂਰਨ ਕਰੇਗਾ। ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਰਾਸ਼ਟਰੀ ਖੇਡ ਦਿਵਸ ਵਾਲੇ ਦਿਨ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨਗੇ।

ਡਾ. ਪ੍ਰੀਤੀ ਯਾਦਵ ਵੱਲੋਂ ਖਿਡਾਰੀਆਂ ਨੂੰ ਉਕਤ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚਾਹਵਾਨ ਖ਼ਿਡਾਰੀ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਆਪਣੇ ਹੁਨਰ ਨੂੰ ਨਵਾਂ ਮੁਕਾਮ ਦੇ ਸਕਦੇ ਹਨ।

ਡਾ.ਪ੍ਰੀਤੀ ਯਾਦਵ ਵੱਲੋਂ ਇਹ ਮਸ਼ਾਲ ਜੁਗਰਾਜ ਸਿੰਘ, ਨਵਪ੍ਰੀਤ ਕੌਰ, ਯੋਗੇਸ਼, ਜੈਸਮੀਨ ਕੌਰ, ਜੈਸਮੀਨ ਕੌਰ, ਅਰਸ਼ਦੀਪ ਬੰਗਾ, ਹਰਵਿੰਦਰ ਸਿੰਘ ਚੀਮਾ, ਪ੍ਰਿਤਪਾਲ ਸਿੰਘ ਸਿੱਧੂ, ਜੈਸਮੀਨ ਕੌਰ ਅਤੇ ਅਮਨਦੀਪ ਕੌਰ ਖਿਡਾਰੀਆਂ ਨੂੰ ਫੜਾਈ ਗਈ।

ਇਸ ਮੌਕੇ ਜ਼ਿਲ੍ਹਾ ਰੋਜਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ, ਜਨਰਲ ਮੈਨੇਜਰ ਰੋਡਵੇਜ਼ ਸ. ਪਰਮਬੀਰ ਸਿੰਘ, ਡੀ.ਐਸ.ਪੀ. ਹੈਡਕੁਆਰਟਰ ਸ. ਗੁਰਮੀਤ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼ਰਨਜੀਤ ਕੌਰ, ਇੰਦਰਜੀਤ ਸਿੰਘ ਹਾਕੀ ਕੋਚ, ਸ਼ੀਲ ਭਗਤ ਬੈਡਮਿੰਟਨ ਕੋਚ, ਹਰਿੰਦਰ ਕੌਰ ਹਾਕੀ ਕੋਚ, ਲਵਜੀਤ ਸਿੰਘ ਹਾਕੀ ਕੋਚ, ਹਰਵਿੰਦਰ ਸਿੰਘ ਐਥਲੈਟਿਕਸ ਕੋਚ, ਯਸ਼ਪਾਲ ਸਿੰਘ ਰਾਜ਼ੋਰੀਆ ਤੈਰਾਕੀ ਕੋਚ, ਹਰਿੰਦਰ ਸਿੰਘ ਕੁਸ਼ਤੀ ਕੋਚ, ਅਵਤਾਰ ਸਿੰਘ ਸੀਨੀਅਰ ਸਹਾਇਕ, ਨਰਿੰਦਰ ਸਿੰਘ ਬੰਗਾ,ਗਗਨਦੀਪ ਸਿੰਘ, ਵਰਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਰਜਿੰਦਰ ਕੁਮਾਰ ਅਤੇ ਹੋਰ ਅਧਿਕਾਰੀ, ਕਰਮਚਾਰੀ ਅਤੇ ਵੱਡੀ ਪੱਧਰ ਵਿੱਚ ਜ਼ਿਲ੍ਹੇ ਦੇ ਖਿਡਾਰੀ ਹਾਜਰ ਸਨ।