Gatka Association Rupnagar organizes 2-day referee training camp

ਗੱਤਕਾ ਐਸੋਸੀਏਸ਼ਨ ਰੂਪਨਗਰ ਵੱਲੋਂ 2 ਰੋਜ਼ਾ ਰੈਫਰੀ ਟਰੇਨਿੰਗ ਕੈਂਪ ਦਾ ਆਯੋਜਨ
ਰੂਪਨਗਰ, 31 ਮਈ:
ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਦੋ ਰੋਜ਼ਾ ਸੈਮੀਨਾਰ ਕਮ ਰੈਫਰੀ ਟਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ , ਜਿਸਦੀ ਸ਼ੁਰੂਆਤ ਸ. ਹਰਜੀਤ ਸਿੰਘ ਗਰੇਵਾਲ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿੱਚ ਨੈਸ਼ਨਲ ਕੋਚ ਅਤੇ ਰੈਫਰੀ ਸ. ਯੋਗਰਾਜ ਸਿੰਘ ਨੇ ਸਿਖਿਆਰਥੀਆਂ ਨੂੰ ਵਰਲਡ ਗੱਤਕਾ ਰੂਲ ਬੁੱਕ ਮੁਤਾਬਿਕ ਗੱਤਕੇ ਖੇਡ ਦੀਆਂ ਬਾਰੀਕੀਆਂ ਅਤੇ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਵਿਚ ਤਕਰੀਬਨ 18 ਖਿਡਾਰੀਆਂ ਨੇ ਰੈਫਰੀ ਦੀ ਟਰੇਨਿੰਗ ਪ੍ਰਾਪਤ ਕੀਤੀ। ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸ. ਹਰਜੀਤ ਸਿੰਘ ਗਰੇਵਾਲ ਨੇ ਗੱਤਕੇ ਦੇ ਭਵਿੱਖ ਬਾਰੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਖੇਡ ਸਾਡੀ ਸੱਭਿਆਚਾਰਕ ਵਿਰਾਸਤ ਹੈ ਅਤੇ ਜਿਵੇਂ ਗੱਤਕੇ ਦਾ ਪਰਚਾਰ ਤੇ ਪਸਾਰ ਹੋ ਰਿਹਾ ਹੈ , ਗੱਤਕੇ ਦਾ ਭਵਿੱਖ ਬਹੁਤ ਸੁਨਹਿਰਾ ਹੈ ।
ਕੈਂਪ ਦੇ ਦੂਜੇ ਦਿਨ ਸ. ਗੁਰਮੁਖ ਸਿੰਘ ਮੁਖੀ, ਧਰਮ ਪ੍ਰਚਾਰ ਟਰੱਸਟ, ਘਨੌਲੀ ਸ. ਗੁਰਬਚਨ ਸਿੰਘ ਚੇਅਰਮੈਨ, ਗੁਰੂ ਨਾਨਕ ਪਬਲਿਕ ਸਕੂਲ, ਅਤੇ ਸ. ਨਰਪਿੰਦਰ ਸਿੰਘ ਭੈਰੋ ਮਾਜਰਾ ਨੇ ਖਿਡਾਰੀਆਂ ਨੂੰ ਰੈਫਰੀ ਟਰੇਨਿੰਗ ਦੀ ਸੰਪੂਰਨਤਾ ਉਪਰੰਤ ਪ੍ਰਮਾਣ ਪੱਤਰ ਵੰਡੇ। ਇਸ ਮੌਕੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।
ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਸਾਰੇ ਆਏ ਹੋਏ ਮਹਿਮਾਨਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਟਰੇਨਿੰਗ ਕੈਂਪ ਗੱਤਕੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਅਤੇ ਖਿਡਾਰੀਆਂ ਨੂੰ ਪ੍ਰੋਫੈਸ਼ਨਲ ਪੱਧਰ ‘ਤੇ ਤਿ ਉਂਆਰ ਕਰਨ ਵੱਲ ਇੱਕ ਸ਼ਲਾਘਾਯੋਗ ਕਦਮ ਸਾਬਤ ਹੋਵੇਗਾ।ਇਸ ਮੌਕੇ ਸ. ਗੁਰਪ੍ਰੀਤ ਸਿੰਘ ਭਾਊਵਾਲ, ਸ. ਗੁਰਵਿੰਦਰ ਸਿੰਘ ਘਨੌਲੀ, ਸ. ਜਸਪ੍ਰੀਤ ਸਿੰਘ, ਸ. ਗੁਰਵਿੰਦਰ ਸਿੰਘ ਰੂਪਨਗਰ, ਜਸਵੀਰ ਸਿੰਘ, ਜਸਵਿੰਦਰ ਸਿੰਘ, ਮਾਸਟਰ ਜਗਤਾਰ ਸਿੰਘ, ਕਰਨ ਮਹਿਤਾ ਡੀ.ਪੀ.ਆਰ.ਓ. ਰੂਪਨਗਰ ਮਨਪ੍ਰੀਤ ਸਿੰਘ ਘਨੌਲੀ ਅਤੇ ਬਲਜੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਵੀ ਸ਼ਾਮਲ ਸਨ।