Close

Gatka players from Rupnagar performed brilliantly in the National Pythian Games

Publish Date : 13/11/2025
Gatka players from Rupnagar performed brilliantly in the National Pythian Games

ਰਾਸ਼ਟਰੀ ਪਾਈਥੀਅਨ ਖੇਡਾਂ ਵਿੱਚ ਰੂਪਨਗਰ ਦੇ ਗੱਤਕੇ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 13 ਨਵੰਬਰ: ਬੈਂਗਲੁਰੂ ਦੇ ਸਿਟੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਦੂਜੀ ਰਾਸ਼ਟਰੀ ਪਾਈਥੀਅਨ ਖੇਡਾਂ ਦੌਰਾਨ ਗੱਤਕੇ ਦੇ ਮੁਕਾਬਲਿਆਂ ਵਿੱਚ ਪੰਜਾਬ ਸਟੇਟ ਟੀਮ ਵੱਲੋਂ ਖੇਡਦੇ ਹੋਏ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਨਾਲ ਸੰਬੰਧਤ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਤਗਮੇ ਹਾਸਲ ਕਰਕੇ ਜਿੱਥੇ ਆਪਣਾ, ਆਪਣੇ ਮਾਪਿਆਂ ਤੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਪੰਜਾਬ ਰਾਜ ਦਾ ਨਾਮ ਵੀ ਉੱਚਾ ਕੀਤਾ ਹੈ।

ਲੜਕਿਆਂ ਦੇ ਗੱਤਕੇ ਮੁਕਾਬਲਿਆਂ ਵਿੱਚ ਫਰੀ ਸੋਟੀ ਵਿਅਕਤੀਗਤ ਵਿੱਚ ਜਸਕਰਨ ਸਿੰਘ ਨੇ ਸੋਨ ਤਗਮਾ ਜਿੱਤਿਆ, ਜਦਕਿ ਫਰੀ ਸੋਟੀ ਟੀਮ ਸ਼੍ਰੇਣੀ ਵਿੱਚ ਜਸਕਰਨ ਸਿੰਘ ਅਤੇ ਗੁਰਜਿੰਦਰ ਸਿੰਘ ਨੇ ਚਾਂਦੀ ਤਗਮਾ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਨੇ ਫਰੀ ਸੋਟੀ ਟੀਮ ਵਿੱਚ ਕਾਂਸੀ ਤਗਮਾ ਜਿੱਤਿਆ।

ਲੜਕੀਆਂ ਦੇ ਮੁਕਾਬਲਿਆਂ ਵਿੱਚ ਪਵਨੀਤ ਕੌਰ ਨੇ ਸਿੰਗਲ ਸੋਟੀ ਵਿਅਕਤੀਗਤ ਵਿੱਚ ਸੋਨ ਤਗਮਾ ਜਿੱਤ ਕੇ ਸਭ ਦਾ ਮਾਣ ਵਧਾਇਆ। ਸਿੰਗਲ ਸੋਟੀ ਟੀਮ ਸ਼੍ਰੇਣੀ ਵਿੱਚ ਪਵਨੀਤ ਕੌਰ ਅਤੇ ਦਮਨਪ੍ਰੀਤ ਕੌਰ ਨੇ ਚਾਂਦੀ ਤਗਮਾ ਪ੍ਰਾਪਤ ਕੀਤਾ।

ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸਾਹਿਬਾਨ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਬੱਚੇ ਭਵਿੱਖ ਵਿੱਚ ਵੀ ਆਪਣੀ ਮਿਹਨਤ ਨਾਲ ਜਿਲ੍ਹੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ ਅਤੇ ਸਾਨੂੰ ਆਪਣੇ ਇਨ੍ਹਾਂ ਖਿਡਾਰੀਆਂ ਤੇ ਮਾਣ ਹੈ।

ਇਸ ਮੌਕੇ ਜ਼ਿਲ੍ਹਾ ਜਥੇਬੰਦੀ ਵਲੋਂ ਮਾਡਰਨ ਪਾਈਥੀਅਨ ਕਲਚਰਲ ਖੇਡਾਂ ਦੇ ਸੰਸਥਾਪਕ ਅਤੇ ਪਾਈਥੀਅਨ ਕੌਂਸਲ ਆਫ ਇੰਡੀਆ ਦੇ ਚੇਅਰਮੈਨ ਸ੍ਰੀ ਬਜਿੰਦਰ ਗੋਇਲ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦਾ ਖ਼ਾਸ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਗੱਤਕਾ ਖਿਡਾਰੀਆਂ ਨੂੰ ਰਾਸ਼ਟਰੀ ਪੱਧਰ ‘ਤੇ ਆਪਣੀ ਕਾਬਲੀਅਤ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ।

ਇਸ ਮੌਕੇ ਬੀਬੀ ਮਨਜੀਤ ਕੌਰ, ਗੁਰਪ੍ਰੀਤ ਸਿੰਘ ਭਾਉਵਾਲ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰੂਪਨਗਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।