Guidelines issued to officials of various departments to achieve the target of planting 9 lakh saplings during the monsoon season.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਗਨਰ
ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਦੇ ਟੀਚੇ ਨੂੰ ਹਾਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ
ਰੂਪਨਗਰ, 18 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲ਼ੇ ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਅਤੇ ਸਪਲਾਈ ਕਰਨ ਦੇ ਮਿਥੇ ਟੀਚੇ ਨੂੰ ਹਾਸਿਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਕਿਉ ਕਿ ਇਹ ਸਮਾਂ ਪੌਦਿਆਂ ਦੇ ਅਨੁਕੂਲ ਹੁੰਦਾ ਹੈ ਅਤੇ ਮਿੱਟੀ ਵੀ ਨਰਮ ਹੁੰਦੀ ਹੈ ਬਾਰਿਸ਼ ਨਾਲ ਬੂਟਿਆਂ ਨੂੰ ਪਾਣੀ ਮਿਲਦਾ ਰਹਿੰਦਾ ਹੈ। ਇਸ ਸਮੇਂ ਬੂਟੇ ਦੇ ਚੰਗੀ ਤਰ੍ਹਾਂ ਵੱਧਣ ਫੁੱਲਣ ਦੀ ਸੰਭਾਵਨਾ ਵੱਧ ਹੁੰਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਆਪਣੇ ਖੇਤਰ ਅਧੀਨ ਆਉਂਦੇ ਸਬੰਧਿਤ ਅਧਿਕਾਰੀ ਬੂਟੇ ਲਗਾਉਣ ਤੋਂ ਬਾਅਦ ਉਨ੍ਹਾਂ ਦਾ ਸਮੇਂ ਸਮੇਂ ਉੱਤੇ ਸਰਵੇਖਣ ਕਰਨਗੇ।
ਡਿਪਟੀ ਕਮਿਸ਼ਨਰ ਨੇ ਵਣ ਮੰਡਲ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਪਲਬਧ ਪਹਾੜੀ ਰਕਬਿਆਂ ਵਿੱਚ ਖੈਰ, ਸ਼ੀਸ਼ਮ, ਫਲਾਹੀ, ਕਿੱਕਰ, ਬਾਂਸ, ਰਜੈਣ ਆਦਿ ਰੁੱਖ ਕਿਸਮਾਂ ਦੀ ਪਲਾਂਟੇਸ਼ਨ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰੀਆਂ ਦੇ ਖਾਲੀ ਪਏ ਰਕਬਿਆਂ ਵਿੱਚ ਫਲਦਾਰ, ਆਰਨਾਮੈਂਟਲ, ਮੈਡੀਸ਼ਨਲ ਪਲਾਂਟਾਂ ਆਦਿ ਦੀ ਪਲਾਂਟੇਸ਼ਨ ਕਰਵਾਉਣ ਲਈ ਸਮੂਹ ਵਿਭਾਗਾਂ ਪੌਦੇ ਸਪਲਾਈ ਕੀਤੇ ਜਾਣ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ ਚੌਹਾਨ, ਰਿਜਨਲ ਟਰਾਂਸਪੋਰਟ ਅਫ਼ਸਰ ਗੁਰਵਿੰਦਰ ਸਿੰਘ ਜੌਹਲ, ਡੀ.ਐਸ.ਪੀ. ਮਨਬੀਰ ਸਿੰਘ ਬਾਜਵਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।