Close

Health Department organizes awareness seminar on World Oral Day

Publish Date : 20/03/2025
Health Department organizes awareness seminar on World Oral Day

ਸਿਹਤ ਵਿਭਾਗ ਵੱਲੋਂ ਵਿਸ਼ਵ ਓਰਲ ਦਿਵਸ ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਰੂਪਨਗਰ, 20 ਮਾਰਚ: ਕਾਰਜਕਾਰੀ ਸਿਵਲ ਸਰਜਨ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜੀ.ਐਮ.ਐਨ ਸਕੂਲ ਰੂਪਨਗਰ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਵਿਸ਼ਵ ਓਰਲ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ।

ਇਸ ਮੌਕੇ ਬੋਲਦੇ ਡੀਡੀਐਚਓ ਡਾ. ਅੰਜਨਦੀਪ ਵਿਰਦੀ ਨੇ ਦੱਸਿਆ ਕਿ ਨੇ ਅੱਜ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ ਅਤੇ ਜ਼ਿਲ੍ਹੇ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਚੈਕਅੱਪ ਕੈਂਪ ਲਗਾ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।

ਉਨ੍ਹਾਂ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਮੂੰਹ ਅਤੇ ਦੰਦਾਂ ਦੀ ਸੰਭਾਲ ਅਤੇ ਸਫ਼ਾਈ ਬਹੁਤ ਜਰੂਰੀ ਹੈ। ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦੰਦਾਂ ਅਤੇ ਪੇਟ ਨੂੰ ਕਈ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਜਿਸ ਕਾਰਨ ਆਮ ਜੀਵਨ ਵਿੱਚ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਮੌਕੇ ਡਾ.ਗਗਨ ਦੀਪ ਸਿੰਘ ਦੰਦਾਂ ਦੇ ਰੋਗਾਂ ਦੇ ਮਾਹਿਰ ਸਿਵਲ ਹਸਪਤਾਲ ਰੂਪਨਗਰ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਦਿਨ ਵਿੱਚ ਦੋ ਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ ਨਾਸ਼ਤੇ ਤੋਂ ਬਾਅਦ ਬ੍ਰਸ਼ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਸਹੀ ਬ੍ਰਸ਼ ਕਰਨ ਦੇ ਤਰੀਕੇ ਦਸਦੇ ਹੋਏ ਕਿਹਾ ਕਿ ਟੂਥ ਬਰੁੱਸ਼ ਨੂੰ ਦੰਦਾ ਦੀ ਜੜ੍ਹ ਦੇ ਬਰਾਬਰ 45 ਡਿਗਰੀ ਤੇ ਰੱਖ ਕੇ ਉਪਰਲੇ ਦੰਦਾਂ ਲਈ ਉਪਰ ਤੋਂ ਹੇਠਾਂ ਵੱਲ ਅਤੇ ਹੇਠਲੇ ਦੰਦਾਂ ਲਈ ਹੇਠਾਂ ਤੋਂ ਉਪਰ ਵੱਲ ਨੂੰ ਸਫਾਈ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੀ ਸਫਾਈ ਅੰਦਰਲੇ ਪਾਸੇ ਤੋਂ ਅਤੇ ਚਬਾਉਣ ਵਾਲੇ ਹਿੱਸੇ ਦੀ ਵੀ ਸਫਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਹਮੇਸ਼ਾ ਨਰਮ ਬ੍ਰਸ਼ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੇ ਨਾਲ ਨਾਲ ਜੀਭ ਦੀ ਸਫਾਈ ਵੀ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਰਾਤ ਸਮੇਂ ਸਿਹਤਮੰਦ ਭੋਜਨ ਦਾ ਸੇਵਨ ਕਰੋ, ਚਿਪਚਿਪੇ ਅਤੇ ਮਿੱਠਾ ਖਾਣ ਤੋਂ ਪ੍ਰਹੇਜ਼ ਕਰੋ, ਖਾਣਾ ਚੰਗੀ ਤਰ੍ਹਾਂ ਚਬਾ ਕੇ ਖਾਓ। ਵਿਟਾਮਿਨਾਂ ਅਤੇ ਖਣਿਜ ਪਦਾਰਥਾਂ ਭਰਪੂਰ ਭੋਜਨ ਦਾ ਸੇਵਨ ਕਰੋ ਅਤੇ ਹਰੇਕ 6 ਮਹੀਨੇ ਬਾਅਦ ਆਪਣੇ ਦੰਦਾਂ ਦੇ ਡਾਕਟਰ ਦੀ ਸਲਾਹ ਲਵੋ। ਇਸ ਮੌਕੇ ਬੱਚਿਆਂ ਵੱਲੋਂ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੁਕਾਬਲੇ ਚ ਪਹਿਲੇ ਦੂਜੇ ਤੀਜੇ ਨੰਬਰ ਤੇ ਆਏ ਬੱਚਿਆਂ ਨੂੰ ਇਨਾਮ ਦੇ ਕੇ ਉਹਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ l ਬੱਚਿਆਂ ਨੂੰ ਟੂਥ ਬਰਸ਼ ਅਤੇ ਪੇਸਟ ਵੰਡੇ ਗਏ।

ਇਸ ਮੌਕੇ ਡਾ. ਰਮਨਦੀਪ ਕੌਰ ਸਕੂਲ ਦਾ ਸਟਾਫ ਅਤੇ ਬੱਚੇ ਹਾਜ਼ਰ ਸਨ।