Health Department organizes drug de-addiction and mental health awareness camp at Gurudwara Shri Bhatta Sahib
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਿਹਤ ਵਿਭਾਗ ਵੱਲੋਂ ਗੁਰੂਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਨਸ਼ਾ ਛੁਡਾਊ ਅਤੇ ਮਾਨਸਿਕ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ
ਰੂਪਨਗਰ, 18 ਦਸੰਬਰ: ਸਿਹਤ ਵਿਭਾਗ ਵੱਲੋਂ ਗੁਰੂਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਤਿੰਨ ਦਿਨਾ ਸ਼ਹੀਦੀ ਜੋੜ ਮੇਲੇ ਦੌਰਾਨ ਨਸ਼ਾ ਛੁਡਾਊ ਅਤੇ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਕਾਉਂਸਲਰ ਜਸਜੀਤ ਕੌਰ, ਪ੍ਰਭਜੋਤ ਕੌਰ ਅਤੇ ਸੁਮੇਧਾ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਦੌਰਾਨ ਨਸ਼ਾ ਛੁਡਾਊ ਅਤੇ ਮਾਨਸਿਕ ਸਿਹਤ ਤੋਂ ਪੀੜਤ ਮਰੀਜ਼ਾਂ ਦੀ ਸਲਾਹ ਦਿੱਤੀ ਗਈ। ਮਾਹਿਰਾਂ ਨੇ ਨਸ਼ੇ ਨੂੰ ਦੂਰ ਕਰਨ ਅਤੇ ਚੰਗੀ ਮਾਨਸਿਕ ਸਿਹਤ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਇਲਾਜ ਅਤੇ ਹੋਰ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਅਤੇ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਲੋੜਵੰਦਾਂ ਨੂੰ ਸਮੇਂ ਸਿਰ ਅਤੇ ਢੁਕਵਾਂ ਇਲਾਜ ਮਿਲ ਸਕੇ।