Close

Health Department team conducts dengue survey in various government and private hospitals, medical stores, labs and nursing colleges

Publish Date : 06/06/2025
Health Department team conducts dengue survey in various government and private hospitals, medical stores, labs and nursing colleges

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ”

ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਮੈਡੀਕਲ ਸਟੋਰਾਂ, ਲੈਬਜ਼ ਤੇ ਨਰਸਿੰਗ ਕਾਲਜ ‘ਚ ਕੀਤਾ ਡੇਂਗੂ ਸਰਵੇ

ਰੂਪਨਗਰ, 06 ਜੂਨ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਰੂਪਨਗਰ ਦੇ ਸਿਵਲ ਸਰਜਨ ਡਾ. ਸਵਪਨਜੀਤ ਕੌਰ ਦੀ ਰਹਿਨੁਮਾਈ ਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਸਰਕਰੀ ਤੇ ਪ੍ਰਾਈਵੇਟ ਹਸਪਤਾਲਾਂ, ਮੈਡੀਕਲ ਸਟੋਰਾਂ, ਲੈਬਜ਼ ਅਤੇ ਨਰਸਿੰਗ ਕਾਲਜ ਦਾ ਡੇਂਗੂ ਸਰਵੇ ਕੀਤਾ ਗਿਆ।

ਸਿਹਤ ਵਿਭਾਗ ਦੇ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵੱਲੋਂ ਐਂਟੀ ਡੇਂਗੂ ਮੁਹਿੰਮ ਤਹਿਤ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਦੇ ਮੰਤਵ ਨਾਲ ਇਸ ਸਰਵੇ ਦੌਰਾਨ ਇਨ੍ਹਾਂ ਸੰਸਥਾਵਾਂ ਦੇ ਕੂਲਰ, ਗਮਲੇ, ਫਰਿਜ਼ ਆਦਿ ਚੈੱਕ ਕੀਤੇ ਗਏ। ਚੈਕਿੰਗ ਦੌਰਾਨ ਮਿਲੇ ਲਾਰਵੇਂ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ।

ਇਸ ਦੌਰਾਨ ਸਿਹਤ ਵਿਭਾਗ ਦੇ ਮੈਡੀਕਲ ਸਟਾਫ਼ ਨੇ ਡੇਂਗੂ ਦੀ ਬਿਮਾਰੀ ਦੇ ਚਿੰਨ੍ਹ, ਲੱਛਣ, ਇਲਾਜ਼ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ਼ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਇਸ ਮੌਕੇ ਸਿਹਤ ਵਿਭਾਗ ਦੀ ਟੀਮ ਏਐਮਓ ਦਲਬੀਰ ਸਿੰਘ, ਜਸਪਾਲ ਸਿੰਘ, ਐਸਆਈ ਰਣਜੀਤ ਸਿੰਘ, ਲਖਵੀਰ ਸਿੰਘ, ਮੇਲ ਵਰਕਰ ਰਜਿੰਦਰ ਸਿੰਘ, ਹਰਦੀਪ ਸਿੰਘ, ਗਗਨਦੀਪ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਜਿੰਦਰ ਸਿੰਘ, ਇਨਸੇਕਟ ਕੁਲੈਕਟਰ ਦਵਿੰਦਰ ਸਿੰਘ, ਕਮੇਟੀ ਦਫ਼ਤਰ ਤੋਂ ਕੁਲਵਰਨ ਸਿੰਘ, ਸਚਿਨ ਕੁਮਾਰ, ਲਖਵੀਰ ਸਿੰਘ ਅਤੇ ਨਰਸਿੰਗ ਦੇ ਵਿਦਿਆਰਥੀ ਹਾਜ਼ਰ ਸੀ।