In-charge Secretary visits district markets

Publish Date : 04/11/2026
In-charge Secretary visits district markets

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਪ੍ਰਭਾਰੀ ਸਕੱਤਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ

ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰੂਪਨਗਰ, 4 ਨਵੰਬਰ: ਪ੍ਰਭਾਰੀ ਸਕੱਤਰ ਸ੍ਰੀ ਕੁਮਾਰ ਰਾਹੁਲ, ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦੀਆਂ ਭਾਗੋਮਾਜਰਾ ਅਤੇ ਰੋਪੜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਵੀ ਹਾਜ਼ਰ ਸਨ। ਸਕੱਤਰ ਵੱਲੋਂ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਖਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਅਤੇ ਮੰਡੀਆਂ ਵਿੱਚ ਸੁਚਾਰੂ ਖਰੀਦ ਪ੍ਰਬੰਧ ਬਣਾਈ ਰੱਖਣ ਲਈ ਅਧਿਕਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ।