Inauguration of District Employment Bureou

Publish Date : 21/11/2018
Inauguration of Employment Bureou

Inauguration of District Employment Bureou Press Note Dt 21st November 2018

Office of District Public Relations Officer, Rupnagar

ਰਾਣਾ ਕੰਵਰਪਾਲ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਕੀਤਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਮਰਪਿਤ

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਰੁਜ਼ਗਾਰ ਦੇ ਨਵੇਂ ਯੁਗ ਦੀ ਸ਼ੁਰੂਆਤ

ਬੇਰੁਜ਼ਗਾਰ ਨੌਜਵਾਨਾਂ ਨੂੰ ਬਿਊਰੋ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਰੂਪਨਗਰ , 21 ਨਵੰਬਰ

ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਗਿਆ ਹੈ, ਜਿਸ ਨੂੰ ਅੱਜ ਰਾਣਾ ਕੰਵਰਪਾਲ ਸਿੰਘ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਪਰਪਿਤ ਕੀਤਾ।ਇਸ ਮੋਕੇ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਸ਼੍ਰੀ ਸਵਪਨ ਸ਼ਰਮਾ ਸੀਨੀਅਰ ਪੁਲੀਸ ਕਪਤਾਨ ਵੀ ਉਨ੍ਹਾਂ ਨਾਲ ਮੋਜੂਦ ਸਨ।ਉਦਘਾਟਨ ਉਪਰੰਤ ਸ਼੍ਰੀ ਰਾਣਾ ਨੇ ਨਿਯੋਜਕਾਂ/ਉਦਯੋਗਪਤੀਆਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਪਾਸੋਂ ਜਾਣਕਾਰੀ ਹਾਸਿਲ ਕੀਤੀ ਅਤੇ ਇਸ ਬਿਊਰੋ ਰਾਹੀਂ ਰੋਜਗਾਰ ਪ੍ਰਾਪਤ ਕਰ ਚੁੱਕੇ ਬੱਚਿਆਂ ਨਾਲ ਵੀ ਉਨ੍ਹਾਂ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਬਦਲਦਾ ਪੰਜਾਬ ਵਧਦਾ ਪੰਜਾਬ ਤਹਿਤ ਘਰ ਘਰ ਰੋਜਗਾਰ ਨਾਂਅ ਦੀ ਇਕ ਬੁਕਲੈਟ ਵੀ ਜਾਰੀ ਕੀਤੀ ਜਿਸ ਵਿਚ ਸਵੈ ਰੋਜਗਾਰ ਦੀਆਂ ਅਤੇ ਹੁਨਰਵਿਕਾਸ ਸਬੰਧੀ ਸਕੀਮਾਂ ਦੀ ਜਾਣਕਾਰੀ ਦਿਤੀ ਗਈ ਹੈ।

ਇਸ ਮੌਕੇ ਮੀਡੀਆ ਨਾਲ ਗਲਬਾਤ ਕਰਦਿਆਂ ਰਾਣਾ ਕੰਵਰਪਾਲ ਸਿੰਘ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਜਿਲ੍ਹਿਆਂ ਵਿਚ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ ਜਿੰਨਾਂ ਦਾ ਮੰਤਵ ਬੇਰੋਜਗਾਰ ਲੋਕਾਂ ਨੂੰ ਘਰ ਘਰ ਰੋਜਗਾਰ ਯੋਜਨਾ ਤਹਿਤ ਰੋਜਗਾਰ ਮੁਹਈਆ ਕਰਾਉਣਾ ਹੈ। ਇੰਨਾ ਬਿਊਰੋਜ਼ ਦੇ ਖੁਲ੍ਹ ਜਾਣ ਨਾਲ ਸੂਬੇ ਵਿਚ ਰੋਜਗਾਰ ਦੇ ਨਵੇ ਯੁਗ ਦੀ ਸ਼ੁਰੂਆਤ ਹੋਈ ਹੈ। ਉਨਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਬਿਊਰੋ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ।ਉਨਾਂ ਕਿਹਾ ਕਿ ਇਹ ਬਿਊਰੋ ਅਜਿਹੇ ਬੱਚਿਆਂ ਦੀ ਮਦਦ ਕਰਨਗੇ ਜੋ ਕਿ ਪ੍ਰਾਈਵੇਟ ਪਬਲਿਕ ਅਤੇ ਸਰਕਾਰੀ ਅਦਾਰਿਆਂ ਵਿਚ ਨੌਕਰੀ ਪ੍ਰਾਪਤ ਕਰਨਾ ਚਾਹੁੰਦੇ ਹਨ। ਇਸ ਬਿਊਰੋ ਵਿਚ ਵਿਦੇਸ਼ ਜਾਣ ਵਾਲਿਆਂ ਲਈ ਵੀ ਵੱਖਰਾ ਕਾਉਂਟਰ ਬਣਾਇਆ ਗਿਆ ਹੈ। ਜੋ ਕਿ ਵਿਦੇਸ਼ ਜਾਣ ਵਾਲੇ ਵਿਅਕਤੀਆਂ ਲਈ ਬਹੁਤ ਸਹਾਈ ਸਿੱਧ ਹੋਵੇਗਾ ।ੳਨਾਂ ਇਹ ਵੀ ਦਸਿਆ ਕਿ ਵਿਦੇਸ਼ਾਂ ਵਿੱਚ ਨੌਕਰੀਆਂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਕਾਊਂਸਲਿੰਗ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਤੋਂ ਪਹਿਲਾਂ ਕਈਂ ਵਿਅਕਤੀ ਟਰੈਵਲ ਏਜੰਟਾਂ ਦੇ ਸ਼ਿਕਾਰ ਹੋ ਜਾਂਦੇ ਸਨ ਪਰੰਤੂ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀ ਹੁਣ ਇਸ ਬਿਊਰੋ ਤੋਂ ਜਾਣਕਾਰੀ ਹਾਸਿਲ ਕਰਕੇ ਹੀ ਵਿਦੇਸ਼ ਜਾ ਸਕਣਗੇ। ਇਸ ਤੋਂ ਇਲਾਵਾ ਸਵੈ ਰੋਜਗਾਰ ਕਰਨ ਦੇ ਇੱਛਕ ਵਿਅਕਤੀਆਂ ਦੀ ਮਦਦ ਲਈ ਇਸ ਬਿਊਰੋ ਵਿਚ ਵਿਤੀ ਸੰਸਥਾਵਾਂ ਦੇ ਨੁਮਾਇੰਦੇ ਵੀ ਬੈਠ ਕੇ ਵਿਤੀ ਸਹਾਇਤਾ ਦੇਣ ਲਈ ਅਗਵਾਈ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਘਰ ਘਰ ਰੋਜਗਾਰ ਯੋਜਨਾ ਤਹਿਤ ਹੀ ਪੰਜਾਬ ਸਰਕਾਰ ਵਲੋਂ ਸਮੂਚੇ ਸੂਬੇ ਵਿਚ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ ਜੋ ਕਿ ਬੇਰੋਜਗਾਰਾਂ ਲਈ ਬਹੁਤ ਸਹਾਈ ਸਿੱਧ ਹੋ ਰਹੇ ਹਨ।

ਇਸ ਮੌਕੇ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਬਿਊਰੋ ਵਿੱਚ ਆਉਣ ਵਾਲੇ ਬੇਰੁਜ਼ਗਾਰਾਂ ਦੀ ਰਜਿਸਟਰੇਸ਼ਨ ਰੁਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਦੇ ਪੋਰਟਲ ਘਰ-ਘਰ ਰੁਜ਼ਗਾਰ ‘ਤੇ ਕਰਵਾਉਣੀ ਯਕੀਨੀ ਬਣਾਉਣ ਲਈ ਵਿਸ਼ੇਸ਼ ਰਜਿਸਟਰੇਸ਼ਨ ਕਾਊਂਟਰ ਬਣਾਇਆ ਗਿਆ ਹੈ ਅਤੇ ਬਿਊਰੋ ਵੱਲੋਂ ਹਰ ਮਹੀਨੇ ਪਲੇਸਮੈਂਟ ਕੈਂਪ ਲਾਏ ਜਾਇਆ ਕਰਨਗੇ।

ਅੱਜ ਦੇ ਇਸ ਮੌਕੇ ਤੇ 50 ਬੇਰੋਜਗਾਰ ਵਿਅਕਤੀਆਂ ਨੂੰ ਰੋਜਗਾਰ ਦੇ ਨਿਯੁਕਤੀ ਪੱਤਰ ਵੀ ਜਾਰੀ ਕੀਤੇ ਗਏ।

ਇਸ ਮੌਕੇ ਸ਼੍ਰੀ ਰਵਿੰਦਰਪਾਲ ਸਿੰਘ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਰੁਜ਼ਗਾਰ ਬਿਊਰੋ ਰਾਹੀਂ ਬਿਊਰੋ ਵਿਖੇ ਆਉਣ ਵਾਲੇ ਬੇਰੁਜ਼ਗਾਰ ਨੌਜਵਾਨਾਂ ਲਈ ਉੱਚ ਪੱਧਰੀ ਇੰਟਰਨੈੱਟ ਸਹੂਲਤ ਦੇਣ ਦੇ ਨਾਲ-ਨਾਲ ਐਲ.ਈ.ਡੀ. ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ , ਕਾਊਂਸਲਿੰਗ ਆਦਿ ਲਈ ਵੱਖ-ਵੱਖ ਕਾਊਂਟਰ ਸਥਾਪਿਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਰੁਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਉਦਯੋਗਿਕ ਇਕਾਈਆਂ/ਕੰਪਨੀਆਂ ਨੂੰ ਬਿਊਰੋ ਵਿਖੇ ਸੱਦਿਆ ਜਾਵੇਗਾ ਅਤੇ ਬੇਰੁਜ਼ਗਾਰਾਂ ਦੀ ਲੋੜ ਮੁਤਾਬਿਕ ਨਿਯੁਕਤੀ ਵਾਸਤੇ ਇੰਟਰਵਿਊ ਕਰਵਾਈਆਂ ਜਾਇਆ ਕਰਨਗੀਆਂ। ਸਰਕਾਰੀ/ਪ੍ਰਾਈਵੇਟ ਆਸਾਮੀਆਂ ਸਬੰਧੀ ਜਾਣਕਾਰੀ ਵੱਖ-ਵੱਖ ਸਰੋਤਾਂ ਤੋਂ ਇਕੱਤਰ ਕਰ ਕੇ ਪੋਰਟਲ ਉੱਤੇ ਅਪਲੋਡ ਕੀਤੀ ਜਾਵੇਗੀ ਅਤੇ ਨਾਲ ਹੀ ਬਿਊਰੋ ਵਿਖੇ ਵੀ ਡਿਸਪਲੇਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬਿਊਰੋ ਵਿਖੇ ਅਖਬਾਰਾਂ, ਰਸਾਲਿਆਂ ਅਤੇ ਸਵੈ ਰੁਜ਼ਗਾਰ ਸਕੀਮਾਂ ਸਬੰਧੀ ਸਾਹਿਤ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਦੇ ਮਾਨਸਿਕ ਪੱਧਰ ਨੂੰ ਮਜ਼ਬੂਤ ਕਰਨ ਲਈ ਬਿਊਰੋ ਵਿਖੇ ਕੌਂਸਲਰਾ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਇਸ ਨਾਲ ਜਿੱਥੇ ਨੌਜਵਾਨਾਂ ਦਾ ਮਨੋਬਲ ਵਧੇਗਾ, ਉੱਥੇ ਉਨ੍ਹਾਂ ਨੂੰ ਆਪਣੇ ਕਰੀਅਰ ਦੀ ਚੋਣ ਕਰਨ ਸਬੰਧੀ ਵੀ ਸਹਾਇਤਾ ਮਿਲੇਗੀ। ਉਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਹਾ ਲੈਣ।

ਇਸ ਮੌਕੇ ਸ਼੍ਰੀ ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ(ਜ),ਸ਼੍ਰੀ ਅਮਰਦੀਪ ਸਿੰਘ ਗੁਜਰਾਲ ਏ.ਡੀ.ਸੀ.(ਵਿਕਾਸ),ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਅੇਮ. ਰੂਪਨਗਰ, ਸ਼੍ਰੀ ਜਸਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ), ਸ਼੍ਰੀ ਰਵਿੰਦਰਪਾਲ ਸਿੰਘ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ,ਸ਼੍ਰੀ ਵਿਜੇ ਕੁਮਾਰ ਸ਼ਰਮਾ ਟਿੰਕੂ ਪ੍ਰਧਾਨ ਜਿਲ੍ਹਾ ਕਾਗਰਸ ਕਮੇਟੀ, ਸ਼੍ਰੀ ਸੁਖਵਿੰਦਰ ਸਿੰਘ ਵਿਸਕੀ ਜਨਰਲ ਸਕੱਤਰ ਪੰਜਾਬ ਕਾਗਰਸ ,ਜੈਲਦਾਰ ਸਤਵਿੰਦਰ ਸਿੰਘ ਚੈੜੀਆਂ,ਡਾ ਗੁਰਿੰਦਰ ਪਾਲ ਸਿੰਘ ਬਿੱਲਾ,ਸ਼੍ਰੀ ਪੰਮੀ ਸੋਨੀ,ਸ਼੍ਰੀ ਰਾਮਾਂ ਵਾਹੀ ਕੌਸਲਰ,ਸ਼੍ਰੀ ਰਾਮੇਸ਼ ਗੋਇਲ ,ਸ਼੍ਰੀ ਰਾਜੇਸ਼ਵਰ ਲਾਲੀ , ਸ਼੍ਰੀ ਲਾਭ ਸਿੰਘ ,ਸ਼੍ਰੀ ਸੰਜੇ ਵਰਮਾਂ ,ਸ਼੍ਰੀ ਜਰਨੈਲ ਸਿੰਘ ਭਾਉਵਾਲ, ਸ਼੍ਰੀ ਆਰ.ਐਸ.ਸੈਣੀ,ਸ਼੍ਰੀ ਜਗਦੀਸ਼ ਕਾਂਝਲਾ, ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ ਲੀਡ ਜ਼ਿਲ੍ਹਾ ਮੈਨੇਜਰ , ਸ਼੍ਰੀ ਊਮਾਂ ਸ਼ੰਦਰ ਅਇਅਰ ਪ੍ਰਸ਼ਾਸਕੀ ਮੈਨੇਜਰ ਟੋਲ ਪਲਾਜ਼ਾ,ਸ਼੍ਰੀਮਤੀ ਅੰਮ੍ਰਿਤਾ ਬਾਲਾ ਡੀ.ਐਸ.ਐਸ.ਓੁ., ਸ਼੍ਰੀ ਵਿਸ਼ਾਲ ਗੁਪਤਾ ਕਾਰਜਕਾਰੀ ਇੰਜੀਨੀਅਰ , ਸ਼੍ਰੀ ਜਸਵਿੰਦਰ ਸਿੰਘ ਜੋਨਲ ਮੈਨੇਜਰ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਵੀ ਹਾਜਰ ਸਨ।