Close

International Yoga Day celebrated by District Legal Services Authority Rupnagar

Publish Date : 21/06/2025
International Yoga Day celebrated by District Legal Services Authority Rupnagar

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਰੂਪਨਗਰ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਅੰਤਰਰਾਸ਼ਟਰੀ ਯੋਗ ਦਿਵਸ ਜੁਡੀਸ਼ੀਅਲ ਕੋਰਟ ਕੰਪਲੈਕਸ, ਰੂਪਨਗਰ ਵਿਖੇ ਬੜੇ ਉਤਸ਼ਾਹ ਅਤੇ ਤੰਦਰੁਸਤੀ ਭਰੇ ਮਾਹੌਲ ਵਿੱਚ ਮਨਾਇਆ ਗਿਆ।

ਇਸ ਪ੍ਰੋਗਰਾਮ ਵਿੱਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ. ਸੁਖਵਿੰਦਰ ਸਿੰਘ, ਜੇ.ਐਮ.ਆਈ.ਸੀ ਡਾ. ਸੀਮਾ ਅਗਨੀਹੋਤਰੀ ਤੋਂ ਇਲਾਵਾ ਚੀਫ ਐਲ.ਏ.ਡੀ.ਸੀ ਸ. ਰਾਜਬੀਰ ਸਿੰਘ ਰਾਏ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ. ਹਰਪ੍ਰੀਤ ਸਿੰਘ ਕੰਗ, ਡਿਪਟੀ ਚੀਫ ਐਲ.ਏ.ਡੀ.ਸੀ ਸ੍ਰੀ ਅਸ਼ੀਸ਼ ਕੁਮਾਰ, ਬਾਰ ਦੇ ਵਕੀਲਾਂ, ਕੋਰਟ ਸਟਾਫ ਅਤੇ ਹੋਰ ਸਟਾਫ ਮੈਂਬਰਾਂ ਨੇ ਯੋਗ ਦੀਆਂ ਵੱਖ-ਵੱਖ ਕਿਰਿਆਵਾਂ ਵਿੱਚ ਸਰਗਰਮ ਭਾਗ ਲਿਆ।

ਇਹ ਯੋਗ ਸੈਸ਼ਨ ਸਵੇਰੇ 7 ਵਜੇ ਸ਼ੁਰੂ ਹੋਇਆ, ਜਿੱਥੇ ਯੋਗ ਅਧਿਆਪਕਾਂ ਆਯੁਰਵੈਦਿਕ ਮੈਡੀਕਲ ਅਫਸਰ ਡਾ. ਚੰਦਨ ਸ਼ਰਮਾ, ਆਯੁਰਵੈਦਿਕ ਮੈਡੀਕਲ ਅਫਸਰ ਡਾ. ਵਰੁਨ ਕਸ਼ਯਪ ਅਤੇ ਆਯੁਰਵੈਦਿਕ ਮੈਡੀਕਲ ਅਫਸਰ ਡਾ. ਸਮਵੇਦਨਾ ਭਾਰਦਵਾਜ ਵੱਲੋਂ ਵੱਖ-ਵੱਖ ਯੋਗ ਆਸਣ ਕਰਵਾਏ ਗਏ ਅਤੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਅੰਤਰਰਾਸ਼ਟਰੀ ਯੋਗ ਦਿਵਸ ਸਬ-ਡਿਵੀਜਨ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ, ਜ਼ਿਲ੍ਹਾ ਜੇਲ੍ਹ, ਰੂਪਨਗਰ ਅਤੇ ਜ਼ਿਲ੍ਹੇ ਦੇ ਲੀਗਲ ਏਡ ਕਲੀਨਿਕਾਂ ਵਿੱਚ ਮਨਾਇਆ ਗਿਆ ਜਿਸ ਵਿੱਚ ਜੇਲ੍ਹ ਦੇ ਕੈਦੀਆਂ ਅਤੇ ਆਮ ਜਨਤਾ ਦੁਆਰਾ ਵੱਖ-ਵੱਖ ਯੋਗ ਆਸਣ ਕੀਤੇ ਗਏ ਅਤੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।