Close

Joining of Deputy Commissioner

Publish Date : 16/07/2018
DC Joining

ਦਫਤਰ ਜਿਲ੍ਹਾ ਲੋਕ ਸੰਪਰਕ ਰੂਪਨਗਰ

ਰੂਪਨਗਰ 16 ਜੁਲਾਈ – ਸ਼੍ਰੀ ਸੁਮੀਤ ਜਾਰੰਗਲ ਨੇ ਅੱਜ ਇੱਥੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਦਾ ਅਹੁਦਾ ਸੰਭਾਲ ਲਿਆ ਹੈੈ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ । ਸ਼੍ਰੀ ਜਾਰੰਗਲ 2009 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਉਹ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਤਾਇਨਾਤ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਰੂਪਨਗਰ ਜ਼ਿਲ੍ਹੇ ਨੂੰ ਇਸ ਦੇ ਨਾਮ ਵਾਂਗ ਹੀ ਸਚਮੁੱਚ ਖੂਬਸੂਰਤ ਬਨਾਉਣ ਲਈ ਇਸ ਮਿਸ਼ਨ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਸਾਫ ਸੁਥਰਾ ਪੌਣ ਪਾਣੀ ਅਤੇ ਮਿਲਾਵਟ ਤੋਂ ਰਹਿਤ ਵਸਤਾ ਮਹੱਇਆ ਕਰਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਜਿਲ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ਼੍ਹੇ ਵਿੱਚ ਚਲ ਰਹੇ ਵਿਕਾਸ ਦੇ ਕੰਮਾ ਬਾਰੇ ਜਾਣਕਾਰੀ ਲਈ ਅਤੇ ਇਨ੍ਹਾਂ ਨੂੰ ਸਮਾਬੱਧ ਨੇਪਰੇ ਚਾੜ੍ਹਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦੇ ਸਾਰਥਕ ਨਤੀਜ਼ਿਆ ਲਈ ਪੂਰੀ ਤੱਤਪਰਤਾ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) , ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) , ਸ਼੍ਰੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ , ਸ਼੍ਰੀ ਹਰਬੰਸ ਸਿੰਘ ਸਹਾਇਕ ਕਮਿਸ਼ਨਰ (ਜ), ਸ਼੍ਰੀ ਪਰਮਜੀਤ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) , ਸ਼੍ਰੀ ਮਨਮੀਤ ਸਿੰਘ ਢਿਲੋਂ ਪੁਲਿਸ ਕਪਤਾਨ, ਸ਼੍ਰੀ ਮਨਵੀਰ ਸਿੰਘ ਬਾਜਵਾ ਡੀ.ਐਸ.ਪੀ., ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਜ਼ਿਲ੍ਹਾ ਮਾਲ ਅਫਸਰ, ਸ਼੍ਰੀ ਸੰਜੀਵ ਬੁੱਧੀਰਾਜਾ ਸਕੱਤਰ ਜ਼ਿਲ੍ਹਾ ਰੈਡ ਕਰਾਸ , ਸ਼੍ਰੀ ਰੋਹਿਤ ਜੇਤਲੀ ਡੀ.ਆਈ.ਓ. ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।