Joint Chief Electoral Officer Punjab conducted quarterly checking of EVM/VVPAT warehouse

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਈ.ਵੀ.ਐਮ./ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਚੈਕਿੰਗ ਕੀਤੀ ਗਈ
ਰੂਪਨਗਰ, 19 ਸਤੰਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸੰਯੁਕਤ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਸ. ਸਕੱਤਰ ਸਿੰਘ ਬੱਲ ਵੱਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ./ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ- ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੀ ਮੌਜੂਦ ਸਨ।
ਇਸ ਦੌਰਾਨ ਉਨ੍ਹਾਂ ਵੱਲੋਂ ਵੇਅਰ ਹਾਊਸ ਵਿੱਚ ਸਟੋਰ ਕੀਤੀਆਂ ਗਈਆਂ ਮਸ਼ੀਨਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਮੈਬਰਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ।
ਇਸ ਚੈਕਿੰਗ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਤੋਂ ਸ਼੍ਰੀ ਸੰਦੀਪ ਜੋਸ਼ੀ, ਭਾਰਤੀ ਜਨਤਾ ਪਾਰਟੀ ਤੋਂ ਸ. ਜਰਨੈਲ ਸਿੰਘ ਭਾਊਵਾਲ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸ. ਭੁਪਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਸ. ਸਰਦੂਲ ਸਿੰਘ ਅਤੇ ਚੋਣ ਤਹਿਸੀਲਦਾਰ ਸ਼੍ਰੀ ਸੰਜੇ ਕੁਮਾਰ, ਚੋਣ ਕਾਨੂੰਗੋ ਸ਼੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਚੋਣ ਦਫ਼ਤਰ, ਰੂਪਨਗਰ ਦੇ ਕਰਮਚਾਰੀ ਸ. ਰਣਧੀਰ ਸਿੰਘ, ਸ. ਅਕਾਸ਼ਦੀਪ ਸਿੰਘ, ਸ਼੍ਰੀ ਵਿਸ਼ਾਲ ਗਾਰਗਿਆ ਅਤੇ ਸ. ਹਰਪਾਲ ਸਿੰਘ ਵੀ ਹਾਜ਼ਰ ਸਨ।