Close

Leave no stone unturned to protect the lives of wild animals and migratory birds: Deputy Commissioner

Publish Date : 22/11/2022
Leave no stone unturned to protect the lives of wild animals and migratory birds: Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜੰਗਲੀ ਜੀਵਾਂ ਤੇ ਪ੍ਰਵਾਸੀ ਪੰਛੀਆਂ ਦੇ ਜੀਵਨ ਨੂੰ ਸੁਰੱਖਿਅਤ ਕਰਨ ਲਈ ਕੋਈ ਕਮੀਂ ਨਾ ਛੱਡੀ ਜਾਵੇ: ਡਿਪਟੀ ਕਮਿਸ਼ਨਰ

ਵੈੱਟਲੈਂਡ ਵਿੱਚ ਸਰਦੀਆਂ ਦੇ ਮੌਸਮ ਨਵੰਬਰ ਤੋਂ ਅਪ੍ਰੈਲ ਤੱਕ ਪ੍ਰਵਾਸੀ ਪੰਛੀਆਂ ਦੀ 50 ਤੋਂ ਵੱਧ ਪ੍ਰਜਾਤੀਆਂ ਆਉਂਦੀਆਂ

ਰੂਪਨਗਰ, 22 ਨਵੰਬਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿੱਚ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਵੈੱਟਲੈਂਡ ਮਨੇਜਮੈਂਟ ਕਮੇਟੀ, ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਵੈੱਟਲੈਂਡ ਮਨੇਜਮੈਂਟ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵਣ ਮੰਡਲ ਜੀਵ ਜੰਤੂ ਅਫਸਰ ਰੂਪਨਗਰ ਸ. ਕੁਲਰਾਜ ਸਿੰਘ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੰਗਲੀ ਜੀਵਾਂ ਅਤੇ ਪ੍ਰਵਾਸੀ ਪੰਛੀਆਂ ਦੇ ਜੀਵਨ ਨੂੰ ਸੁਰੱਖਿਅਤ ਕਰਨ ਲਈ ਕੋਈ ਕਮੀਂ ਨਾ ਛੱਡੀ ਜਾਵੇ।

ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੈੱਟਲੈਂਡ ਮਨੇਜਮੈਂਟ ਕਮੇਟੀ ਦੀ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਜੰਗਲੀ ਜੀਵਾਂ ਅਤੇ ਪ੍ਰਵਾਸੀ ਪੰਛੀਆਂ ਦੇ ਜੀਵਨ ਨੂੰ ਸੁਰੱਖਿਅਤ ਕਰਨਾ ਹੈ। ਇਸ ਮੌਕੇ ਸ. ਕੁਲਰਾਜ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਰੋਪੜ ਵੈਟਲੈਂਟ ਅਤੇ ਨੰਗਲ ਵੈੱਟਲੈਂਡ ਸਬੰਧੀ ਮੁੱਢਲੀ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਇਨ੍ਹਾਂ ਵੈਂਟਲੈਂਡ ਦੇ ਰਾਮਸਰ ਸਾਈਟ ਹੋਣ ਬਾਰੇ ਵੀ ਦੱਸਿਆ ਗਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦੋਵੇਂ ਵੈੱਟਲੈਂਡ ਵਿੱਚ ਸਰਦੀਆਂ ਦੇ ਮੌਸਮ ਨਵੰਬਰ ਤੋਂ ਅਪ੍ਰੈਲ ਤੱਕ ਪ੍ਰਵਾਸੀ ਪੰਛੀ ਆਉਂਦੇ ਹਨ, ਹਰ ਸਾਲ ਇਨ੍ਹਾਂ ਪ੍ਰਵਾਸੀ ਪੰਛੀਆਂ ਦੀ 50 ਤੋਂ ਵੱਧ ਪ੍ਰਜਾਤੀਆਂ ਆਉਂਦੀਆਂ ਹਨ।

ਡਾ. ਪ੍ਰੀਤੀ ਯਾਦਵ ਨੇ ਵਣ ਮੰਡਲ ਵਿਭਾਗ ਰੂਪਨਗਰ ਨੂੰ ਲੋਕਾਂ ਵਿੱਚ ਵੈਟਲੈਂਡਾਂ ਸਬੰਧੀ ਜਾਗਰੂਕਤਾ ਕੈਂਪ ਲਗਾਉਣ ਲਈ ਕਿਹਾ ਗਿਆ ਤਾਂ ਜੋ ਲੋਕਾਂ ਵਿੱਚ ਵੈਟਲੈਂਡਾਂ ਸਬੰਧੀ ਹੋਰ ਜਾਗਰੂਕਤਾ ਪੈਦਾ ਹੋ ਸਕੇ।

ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਹਰਵਿੰਦਰ ਲਾਲ ਚੋਪੜਾ, ਐਕਸੀਅਨ ਪੀ.ਡਿਬਲਿਊ.ਡੀ ਦਵਿੰਦਰ ਕੁਮਾਰ, ਐਕਸਈਅਨ ਰੋਪੜ ਹੈੱਡ ਵਰਕਸ ਗੁਰਪ੍ਰੀਤਪਾਲ ਸਿੰਘ, ਅਨਿਲ ਕੁਮਾਰ, ਗੁਰਦੇਵ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।