Legal Services Authority Rupnagar organized awareness camp regarding National Lok Adalat
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ
ਰੂਪਨਗਰ, 7 ਜੂਨ: ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਮਿਤੀ 15 ਜੁਲਾਈ ਅਤੇ 9 ਸਤੰਬਰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਕੈਂਪ ਜਨਤਕ ਥਾਵਾਂ ਤੇ ਲਗਾਏ ਜਾ ਰਹੇ ਹਨ।
ਇਸੇ ਸਬੰਧ ਵਿੱਚ ਅੱਜ ਰੇਲਵੇ ਸਟੇਸ਼ਨ ਰੂਪਨਗਰ,ਬੱਸ ਅੱਡਾ ਰੂਪਨਗਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਆਉਣ ਵਾਲੀ 15 ਜੁਲਾਈ ਨੂੰ ਪਰਿਵਾਰਕ ਝਗੜਿਆਂ ਨਾਲ ਸਬੰਧਤ ਲੋਕ ਅਦਾਲਤ ਲਗਾਈ ਜਾ ਰਹੀ ਹੈ ਅਤੇ ਮਿਤੀ ਸਤੰਬਰ ਪੂਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਦਾ ਗਠਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੀਗਲ ਏਡ ਦੇ ਵਕੀਲ ਅਰਵਿੰਦ ਸਿੰਘ, ਮੋਨਿਕਾ ਸ਼ਰਮਾ ਵਕੀਲ ਅਤੇ ਭੁਪਿੰਦਰ ਸਿੰਘ ਪੈਰਾ ਲੀਗਲ ਵਲੰਟੀਅਰ ਨੇ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਲੋਕ ਅਦਾਲਤ ਤੋਂ ਇਲਾਵਾ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵੀ ਜਾਣੂ ਕਰਵਾਇਆ