Close

Lifting in the markets accelerated with smooth procurement of wheat

Publish Date : 08/05/2023
Lifting in the markets accelerated with smooth procurement of wheat

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਕਣਕ ਦੀ ਨਿਰਵਿਘਨ ਖਰੀਦ ਦੇ ਨਾਲ ਮੰਡੀਆਂ ਵਿੱਚ ਲਿਫਟਿੰਗ ਨੂੰ ਤੇਜ਼ ਕੀਤਾ

132231 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ

ਰੂਪਨਗਰ, 8 ਮਈ: ਜ਼ਿਲ੍ਹਾ ਰੂਪਨਗਰ ਦੀਆਂ ਮੰਡੀਆਂ ਵਿੱਚ ਕਣਕ ਦੀ ਕੀਤੀ ਜਾ ਰਹੀ ਸਰਕਾਰੀ ਖਰੀਦ ਦੇ ਨਾਲ ਹੁਣ ਕਣਕ ਦੀ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। ਬੀਤੀ ਸ਼ਾਮ ਤੱਕ 132231 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ ਗਿਆ ਹੈ।

ਕਣਕ ਦੀ ਖਰੀਦ ਅਤੇ ਲਿਫਟਿੰਗ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 162004 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ, ਜੋ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਸਾਰੀ ਕਣਕ ਦੀ ਫਸਲ ਖਰੀਦ ਲਈ ਗਈ ਹੈ। ਉਨਾਂ ਦੱਸਿਆ ਕਿ ਰੂਪਨਗਰ ਜ਼ਿਲੇ ’ਚ 45659 ਮੀਟਿ੍ਰਕ ਟਨ ਕਣਕ ਦੀ ਖਰੀਦ ਨਾਲ ਸਰਕਾਰੀ ਏਜੰਸੀ ਪਨਗ੍ਰੇਨ ਸਭ ਤੋਂ ਮੋਹਰੀ ਬਣੀ ਹੋਈ ਹੈ। ਇਸੇ ਤਰਾਂ ਸਰਕਾਰੀ ਖਰੀਦ ਏਜੰਸੀ ਮਾਰਕਫੈਡ ਨੇ 37978 ਮੀਟਿ੍ਰਕ ਟਨ, ਪਨਸਪ ਵੱਲੋਂ 34486 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 23205 ਮੀਟਿ੍ਰਕ ਟਨ, ਐੱਫ.ਸੀ.ਆਈ ਵੱਲੋਂ 13350 ਮੀਟਿ੍ਰਕ ਟਨ ਅਤੇ ਵਪਾਰੀ ਵਰਗ ਵੱਲੋਂ 7326 ਮੀਟਿ੍ਰਕ ਟਨ ਕਣਕ ਦੀ ਫਸਲ ਖਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਤੇਜੀ ਨਾਲ ਕਰਕੇ ਗੁਦਾਮਾਂ ਵਿੱਚ ਪਹੁੰਚਾਇਆ ਜਾਵੇ ਜਿਸ ਤਹਿਤ ਲਿਫਟਿੰਗ ਦੇ ਕੰਮ ਵਿੱਚ ਵੀ ਤੇਜ਼ੀ ਆਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਖਰੀਦ ਕੀਤੀ ਕਣਕ ਦੀ ਨਾਲੋ ਨਾਲੋ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਹੁਣ ਤੱਕ ਖਰੀਦ ਕੀਤੀ ਕਣਕ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 321 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।