Close

Mahatama Gandhi Sarbat Vikas Yojna Camp

Publish Date : 03/10/2018
MGSVY Camp

Mahatama Gandhi Sarbat Vikas Yojna Camp Press Note Dt 1st October, 2018

Office of District Public Relations Officer, Rupnagar

2 ਅਕਤੂਬਰ ਨੂੰ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਲਗਾਏ ਜਾਣਗੇ

ਮੈਗਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ

ਕੈਂਪਾਂ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਦੇ ਨਵੇਂ ਲਾਭਪਾਤਰੀਆਂ ਨੂੰ ਵੰਡੇ ਜਾਣਗੇ ਮਨਜੂਰੀ ਪੱਤਰ

ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਯੋਗ ਲਾਭਪਾਤਰਾਂ ਤੋਂ ਲਾਭ ਲੈਣ ਲਈ ਭਰਵਾਏ ਜਾਣਗੇ ਫਾਰਮ

ਰੂਪਨਗਰ, 01 ਅਕਤੂਬਰ

2 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 149ਵੇਂ ਜਨਮ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਇਸ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਮੌਕੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਕਰਦਿਆਂ ਕਿਹਾ ਕਿ ਇਸ ਤੋਂ ਇਲਾਵਾ ਸਬ ਡਵੀਜ਼ਨ ਪੱਧਰ ‘ਤੇ ਦਾਨਾ ਮੰਡੀ ਸ਼੍ਰੀ ਚਮਕੌਰ ਸਾਹਿਬ ਅਤੇ ਚਰਨ ਗੰਗਾ ਸਟੇਡੀਅਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਬ ਡਵੀਜ਼ਨ ਪੱਧਰ ਦੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵਿਸ਼ਾਲ ਕੈਂਪ ਲਗਾਏ ਜਾਣਗੇ ਅਤੇ ਇੰਨਾਂ ਕੈਂਪਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵੱਖ ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਯੋਗ ਲਾਭਪਾਤਰੀਆਂ ਤੋਂ ਵੱਖ ਵੱਖ ਸਕੀਮਾਂ ਦਾ ਲਾਭ ਦੇਣ ਲਈ ਫਾਰਮ ਭਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਭਲਾਈ ਸਕੀਮਾਂ ਦੇ ਨਵੇਂ ਬਣੇ ਲਾਭਪਾਤਰਾਂ ਨੂੰ ਵੱਡੀ ਗਿਣਤੀ ਵਿਚ ਸਕੀਮਾਂ ਦੇ ਮਨਜੂਰੀ ਪੱਤਰ ਵੀ ਵੰਡੇ ਜਾਣਗੇ।ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਸਰਕਾਰੀ ਕਾਲਜ ਵਿਖੇ ਮੌਕੇ ਤੇ ਜਾ ਕੇ ਵੀ ਜਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜਾ ਲਿਆ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਭਲਾਈ ਵਿਭਾਗ ਵੱਲੋਂ ਸ਼ਗਨ ਸਕੀਮ, ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਮੁਫਤ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਅਤੇ ਪਖਾਨੇ ਬਣਾਉਣ ਦੀ ਸਹੂਲਤ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਗਨਰੇਗਾ ਜਾਬ ਕਾਰਡ ਬਣਾਉਣ ਬਾਰੇ, ਬੇਘਰਿਆਂ ਨੂੰ 5-5 ਮਰਲੇ ਦੇ ਪਲਾਟ ਦੇਣ ਅਤੇ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਦਾ ਲਾਭ ਦੇਣ ਲਈ ਸਕੀਮਾਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਮੁਫਤ ਬਿਜਲੀ ਦੇ ਯੂਨਿਟ ਅਤੇ ਉਜਾਲਾ ਸਕੀਮ ਅਧੀਨ ਐਲ.ਈ.ਡੀ. ਦੀ ਸਕੀਮ, ਕਿਰਤ ਵਿਭਾਗ ਵੱਲੋਂ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਅਧੀਨ ਰਜਿਸਟਰੇਸ਼ਨ ਕਰਨ, ਉਦਯੋਗ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ਅਧੀਨ ਸਵੈ ਰੋਜ਼ਗਾਰ ਲਈ ਕਰਜ਼ੇ ਮੁਹੱਈਆ ਕਰਵਾਉਣ ਦੀ ਸਕੀਮ, ਲੀਡ ਬੈਂਕ ਵੱਲੋਂ ਅਟਲ ਪੈਨਸ਼ਨ ਯੋਜਨਾ, ਪੀ.ਐਮ. ਜੀਵਨ ਜੋਤੀ ਬੀਮਾ ਯੋਜਨਾ, ਮੁਦਰਾ ਲੋਨ, ਸੁਕੰਨਿਆਂ ਸਮਰਿਧੀ ਯੋਜਨਾ ਅਤੇ ਐਸ.ਸੀ./ਬੀ.ਸੀ. ਕਰਜ਼ੇ ਦੇਣ ਦੀ ਸਕੀਮ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅਪੰਗਤਾ ਸਰਟੀਫਿਕੇਟ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਕਰੋਨਿਕ ਬਿਮਾਰੀਆਂ ਦਾ ਇਲਾਜ ਕਰਨ ਦੀ ਸਕੀਮ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਆਟਾ ਦਾਲ ਸਕੀਮ, ਉਜਵਲਾ ਯੋਜਨਾਂ ਅਧੀਨ ਮੁਫਤ ਗੈਸ ਕੁਨੈਕਸ਼ਨ ਦੇਣ ਦੀ ਸਕੀਮ, ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਵਿਭਾਗ ਵੱਲੋਂ ਬੇਰੋਜ਼ਗਾਰੀ ਭੱਤਾ ਅਤੇ ਘਰ-ਘਰ ਰੋਜ਼ਗਾਰ ਸਕੀਮ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਪੈਨਸ਼ਨ ਸਕੀਮਾਂ, ਬੱਸ ਪਾਸ, ਤੇਜ਼ਾਬ ਪੀੜ੍ਹਤ ਲਈ ਮਾਲੀ ਸਹਾਇਤਾ, ਲਾਵਾਰਸਾਂ, ਭਿਖਾਰੀਆਂ, ਕੁਪੋਸ਼ਣ ਦਾ ਸ਼ਿਕਾਰ ਬੱਚਿਆਂ ਲਈ ਸਕੀਮਾਂ, ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੋਂ ਵਿਰਵੇਂ ਤੇ ਡਰਾਪ ਆਊਟ ਬੱਚਿਆਂ ਲਈ ਸਕੀਮਾਂ, ਮੁਫਤ ਕਾਨੂੰਨੀ ਸਹਾਇਤਾ ਲੈਣ ਸਬੰਧੀ ਅਤੇ ਹੋਰ ਸਕੀਮਾਂ ਦਾ ਲਾਭ ਦੇਣ ਲਈ ਫਾਰਮ ਭਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇੰਨਾਂ ਕੈਂਪਾਂ ਵਿਚ ਸ਼ਿਰਕਤ ਕਰਦੇ ਹੋਏ ਵਖ ਵਖ ਸਕੀਮਾਂ ਦਾ ਲਾਭ ਪ੍ਰਾਪਤ ਕਰਨ।

ਉਨ੍ਹਾਂ ਦਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰ ਦੀ ਆਮਦਨ ਪ੍ਰਤੀ ਸਾਲ 60 ਹਜਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਪਰਿਵਾਰ ਪਾਸ 2.05 ਏਕੜ ਤੋਂ ਵੱਧ ਜ਼ਮੀਨ ਨਹੀਂ ਹੋਣੀ ਚਾਹੀਦੀ ਅਤੇ ਲਾਭਪਾਤਰੀ ਰਾਜ ਦਾ ਨਿਵਾਸੀ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਇਸ ਸਕੀਮ ਅਧੀਨ ਕਰਜੇ ਦੀ ਮਾਰ ਹੇਠ ਆਉਂਦੇ ਕਿਸਾਨ, ਅਜਿਹੇ ਪਰਿਵਾਰ ਜਿਸ ਦੇ ਮੈਂਬਰ ਗੰਭੀਰ ਬਿਮਾਰੀ ਜਿੰਨਾਂ ਵਿਚ ਏਡਜ਼, ਕੈਂਸਰ ਆਦਿ ਤੋਂ ਪੀੜਤ, ਔਰਤ ਮੁਖੀਆ ਪਰਿਵਾਰ, ਉਹ ਪਰਿਵਾਰ ਜਿੰਨਾਂ ਦੇ ਇਕ ਮਾਤਰ ਕਮਾਊ ਗਵਾਇਆ ਹੋਵੇ, ਜੰਗ ਵਿਚ ਆਪਣੀ ਜਾਨ ਗਵਾ ਚੁੱਕੇ ਫੌਜੀਆਂ ਅਤੇ ਅਜਾਦੀ ਘੁਲਾਟੀਆਂ ਦੇ ਪਰਿਵਾਰ, ਘਰਹੀਣ ਪਰਿਵਾਰ, ਸਕੂਲੋਂ ਵਿਰਵੇਂ ਅਤੇ ਕੁਪੌਸ਼ਣ ਦਾ ਸ਼ਿਕਾਰ ਬੱਚੇ, ਅਪਾਹਜ ਅਤੇ ਮੰਦਬੁੱਧੀ ਵਾਲੇ ਲੋਕਾਂ ਦੇ ਪਰਿਵਾਰ, ਨਸ਼ੇ ਦੇ ਆਦਿ ਜਾਂ ਬਜੁਰਗ ਲੋਕ ਜਿੰਨਾਂ ਨੁੰ ਪਰਿਵਾਰ ਜਾਂ ਸਮਾਜ ਦਾ ਕੋਈ ਸਹਾਰਾ ਨਹੀਂ, 18 ਸਾਲ ਦੀ ਉਮਰ ਤੋਂ ਉਪਰ ਬੇਰੋਜਗਾਰ ਨੋਜਵਾਨ, ਝੁੱਗੀ ਝੌਪੜੀ ਵਿਚ ਰਹਿ ਰਹੇ ਅਤੇ ਕੁਦਰਤੀ ਆਫਤਾਂ ਤੇ ਦੁਰਘਟਨਾਂ ਦੇ ਸ਼ਿਕਾਰ ਪਰਿਵਾਰ, ਤੇਜਾਬੀ ਹਮਲੇ ਦੇ ਸ਼ਿਕਾਰ, ਹਥਾਂ ਨਾਲ ਮੈਲਾਂ ਢੋਹਣ ਵਾਲੇ ਤੇ ਸੈਨੀਟਰੀ ਵਰਕਰ ਅਤੇ ਅਨਾਥ, ਤੀਜੇ ਲਿੰਗ ਤੇ ਭਿਖਾਰੀ ਆਦਿ ਨੂੰ ਵੀ ਖਾਸ ਤਵੱਜੋਂ ਦਿਤੀ ਜਾਣੀ ਹੈ।

ਇਸ ਮੀਟਿੰਗ ਦੌਰਾਨ ਹੋਰਨਾ ਤੋਂ ਇਲਾਵਾ ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ, ਸ਼੍ਰੀ ਹਰਬੰਸ ਸਿੰਘ ਐਸ.ਡੀ.ਅੇਮ. ਸ਼੍ਰੀ ਅਨੰਦਪੁਰ ਸਾਹਿਬ ਤੇ ਨੰਗਲ, ਸ਼੍ਰੀ ਮਨਕਮਲ ਸਿੰਘ ਚਾਹਲ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਤੇ ਮੋਰਿੰਡਾ, ਸ਼੍ਰੀ ਸਤਵੀਰ ਸਿੰਘ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ, ਸ਼੍ਰੀ ਗੁਰਨੇਤਰ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸ਼੍ਰੀ ਹਰਜੀਤ ਸਿੰਘ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ, ਸ਼੍ਰੀ ਦਵਿੰਦਰ ਕੁਮਾਰ ਸ਼ਰਮਾ ਉਪ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ, ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ ਜ਼ਿਲ੍ਹਾ ਲੀਡ ਬੈਂਕ ਮੈਨੇਜਰ, ਸ਼੍ਰੀਮਤੀ ਅਵਤਾਰ ਕੌਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸ਼੍ਰੀ ਰਵਿੰਦਰਪਾਲ ਸਿੰਘ ਜ਼ਿਲ੍ਹਾ ਰੋਜਗਾਰ ਅਫਸਰ ਅਤੇ ਹਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।