Maninder Singh IPS takes over as SSP Rupnagar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਮਨਿੰਦਰ ਸਿੰਘ ਆਈ.ਪੀ.ਐਸ ਨੇ ਐਸ.ਐਸ.ਪੀ ਰੂਪਨਗਰ ਵਜੋਂ ਅਹੁਦਾ ਸੰਭਾਲਿਆ
ਕਿਹਾ, “ਸਾਫ-ਸੁਥਰਾ, ਕੁਰੱਪਸ਼ਨ ਰਹਿਤ, ਪਾਰਦਰਸ਼ੀ ਪੁਲਿਸ ਪ੍ਰਸ਼ਾਸਨ ਮੁਹੱਇਆ ਕਰਵਾਉਣ ‘ਚ ਕੋਈ ਕਸਰ ਨਹੀ ਛੱਡਣਗੇ”
ਰੂਪਨਗਰ, 12 ਜਨਵਰੀ: ਸ. ਮਨਿੰਦਰ ਸਿੰਘ ਆਈ.ਪੀ.ਐਸ. (2019 ਬੈਚ) ਵੱਲੋਂ ਅੱਜ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ. ਮਨਿੰਦਰ ਸਿੰਘ ਨੇ ਕਿਹਾ ਕਿ ਉਹ “ਸਾਫ-ਸੁਥਰਾ, ਕੁਰੱਪਸ਼ਨ ਰਹਿਤ, ਪਾਰਦਰਸ਼ੀ ਪੁਲਿਸ ਪ੍ਰਸ਼ਾਸਨ ਮੁਹੱਇਆ ਕਰਵਾਉਣ ਵਿੱਚ ਕੋਈ ਕਸਰ ਨਹੀ ਛੱਡਣਗੇ”। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਜ਼ਿਲ੍ਹੇ ਦਾ ਮਾਹੌਲ ਖਰਾਬ ਨਹੀ ਕਰਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਜਾਣਗੇ ਅਤੇ ਅਪਰਾਧੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। ਅੱਜਕੱਲ੍ਹ ਦੇ ਹਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਅ ਐਡ ਆਰਡਰ ਕਾਇਮ ਰੱਖਿਆ ਜਾਵੇਗਾ। ਸੰਗਠਿਤ ਅਪਰਾਧਾ ਵਿਰੁੱਧ ਪ੍ਰਭਾਵਸ਼ਾਲੀ ਨੀਤੀ ਅਪਣਾਈ ਜਾਵੇਗੀ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ ਹਰ ਲੋੜਵੰਦ ਨੂੰ ਬਣਦਾ ਇਨਸਾਫ਼ ਸਮੇਂ-ਸਿਰ ਮੁਹੱਇਆ ਕਰਵਾਉਣਾ ਉਨ੍ਹਾਂ ਦਾ ਮੁੱਢਲਾ ਕਾਰਜ ਹੋਵੇਗਾ।”
ਸੀਨੀਅਰ ਕਪਤਾਨ ਪੁਲਿਸ ਨੇ ਰੂਪਨਗਰ ਨਿਵਾਸੀਆਂ ਪਾਸੋਂ ਵੀ ਉਮੀਦ ਜਤਾਈ ਹੈ ਕਿ ਉਹ ਵੀ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਤੇ ਹੋਰ ਕਾਰਜਾਂ ਵਿੱਚ ਭਰਪੂਰ ਸਹਿਯੋਗ ਦੇਣਗੇ।