Media is the fourth pillar of democracy, a key to ensuring all-round development – Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਮੀਡੀਆ ਲੋਕਤੰਤਰ ਦਾ ਚੌਥਾ ਥੰਮ, ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦਾ ਸੂਤਰਧਾਰ – ਡਿਪਟੀ ਕਮਿਸ਼ਨਰ
ਮੀਡੀਆ ਕਰਮੀ ਨੂੰ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਲਿਜਾਣ ਲਈ ਸਹਿਯੋਗ ਦੇਣ ਦੀ ਕੀਤੀ ਅਪੀਲ
ਰੂਪਨਗਰ, 21 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਅਹੁਦਾ ਸੰਭਾਲਣ ਉਪਰੰਤ ਅੱਜ ਰੂਪਨਗਰ ਦੇ ਜ਼ਿਲ੍ਹਾ ਪ੍ਰਬੰਧਕਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕਰਦਿਆਂ ਮੀਡੀਆ ਨੂੰ ਭਾਰਤੀ ਲੋਕਤੰਤਰ ਦਾ ਚੌਥਾ ਥੰਮ ਕਰਾਰ ਦਿੰਦਿਆਂ ਦਾਅਵੇ ਨਾਲ ਕਿਹਾ ਹੈ ਕਿ ਸਹੀ ਦਿਸ਼ਾ ਵਿੱਚ ਕੀਤੀ ਗਈ ਪੱਤਰਕਾਰੀ ਸਮਾਜ ਦੇ ਸਰਬਪੱਖੀ ਵਿਕਾਸ ਦੀ ਸੂਤਰਧਾਰ ਬਣਦੀ ਹੈ।
ਡਿਪਟੀ ਕਮਿਸਨਰ ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਸਾਡੇ ਦੇਸ਼ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਵਿੱਚ ਲੋਕਤੰਤਰ ਅਤੇ ਮੀਡੀਆ ਦਾ ਬਹੁਤ ਵੱਡਾ ਯੋਗਦਾਨ ਹੈ। ਮੀਡੀਆ ਕਿਸੇ ਵੀ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਬਣਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਉਸ ਵੇਲੇ ਤੱਕ ਸਮਾਜ ਦੇ ਸਰਬਪੱਖੀ ਵਿਕਾਸ ਵਿੱਚ ਸਫ਼ਲ ਨਹੀਂ ਹੋ ਸਕਦਾ ਜਦੋਂ ਤੱਕ ਉਨਾਂ ਨੂੰ ਕਾਰਜਸ਼ੀਲ ਮੀਡੀਆ ਦਾ ਹਾਂ-ਪੱਖੀ ਸਹਿਯੋਗ ਨਾ ਮਿਲੇ। ਸਮਾਜ ਦੇ ਸਰਬਪੱਖੀ ਵਿਕਾਸ ਵਿੱਚ ਮੀਡੀਆ ਕਰਮੀਆਂ ਵੱਲੋਂ ਖ਼ਬਰਾਂ ਦੇ ਰੂਪ ਵਿੱਚ ਦਿੱਤੀ ਫੀਡਬੈਕ ਬਹੁਤ ਹੀ ਸਹਾਈ ਸਿੱਧ ਹੁੰਦੀ ਹੈ।
ਇਸ ਮੌਕੇ ਉਨ੍ਹਾਂ ਸਮੂਹ ਮੀਡੀਆ ਕਰਮੀਆਂ ਦਾ ਧੰਨਵਾਦ ਕਰਦਿਆਂ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਜ਼ਿਲਾ ਪ੍ਰਸਾਸ਼ਨ ਨੂੰ ਉਨਾਂ ਤੋਂ ਬਣਦਾ ਸਹਿਯੋਗ ਅਤੇ ਉਤਸ਼ਾਹ ਮਿਲਦਾ ਰਹੇਗਾ। ਉਨ੍ਹਾਂ ਮੀਡੀਆ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਲਿਜਾਣ ਲਈ ਸਹਿਯੋਗ ਕਰਨ।