Close

Medical camp organized by District Legal Services Authority Rupnagar at Birdh Ashram Shri Anandpur Sahib

Publish Date : 22/07/2023
Medical camp organized by District Legal Services Authority Rupnagar at Birdh Ashram Shri Anandpur Sahib

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਬਿਰਧ ਆਸ਼ਰਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ

ਰੂਪਨਗਰ, 22 ਜੁਲਾਈ : ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੰਤ ਹਰਭਜਨ ਦਾਸ ਬਿਰਧ ਆਸ਼ਰਮ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ।

ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਵਲੋਂ 20 ਜੁਲਾਈ 2023 ਨੂੰ ਸੰਤ ਹਰਭਜਨ ਦਾਸ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ ਸੀ ਜਿਸ ਵਿਚ ਬਿਰਧ ਆਸ਼ਰਮ ਵਿਚਲੇ ਬਿਰਧਾਂ ਨੇ ਉਹਨਾਂ ਨੂੰ ਆਪਣੀਆਂ ਮੈਡੀਕਲ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਿਸ ਦੇ ਮੱਦੇਨਜ਼ਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਨੂੰ ਬਿਰਧ ਆਸ਼ਰਮ ਵਿਚ ਮੈਡੀਕਲ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਸੀ।

ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਸ਼੍ਰੀ ਅਨੰਦਪੁਰ ਸਾਹਿਬ ਡਾ. ਚਰਨਜੀਤ ਕੁਮਾਰ ਵਲੋਂ ਅੱਜ ਆਪਣੀ ਇਕ ਵਿਸ਼ੇਸ਼ ਮੈਡੀਕਲ ਟੀਮ ਬਿਰਧ ਆਸ਼ਰਮ ਵਿਚ ਭੇਜੀ ਗਈ ਜਿਸ ਦੁਆਰਾ ਬਿਰਧ ਆਸ਼ਰਮ ਵਿਚਲੇ ਸਾਰੇ ਬਿਰਧਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਲੋੜੀਂਦੀਆਂ ਦਵਾਈਆਂ ਮੌਕੇ ਤੇ ਮੁਹੱਈਆਂ ਕਾਰਵਾਈਆਂ ਗਈਆਂ।

ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਕਿਹਾ ਕਿ ਇਹੋ ਜਿਹੇ ਮੈਡੀਕਲ ਕੈਂਪ ਭਵਿੱਖ ਵਿਚ ਵੀ ਜਾਰੀ ਰਹਿਣਗੇ ਤਾਂ ਕਿ ਕਿਸੇ ਵੀ ਬਿਰਧ ਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਡਾ. ਅਮਰਿੰਦਰ ਸਿੰਘ, ਡਾ. ਵਿਪਨ, ਉਮਾ ਸ਼ਰਮਾ ਫਾਰਮੇਸੀ ਅਫ਼ਸਰ, ਕਾਂਤਾ ਸੈਣੀ ਐਲ.ਐਚ.ਵੀ, ਸੁੱਚਾ ਸਿੰਘ ਅਤੇ ਬਰਿੰਦਰ ਕੁਮਾਰ ਐਮ.ਪੀ.ਐਚ.ਡਬਲਿਊ, ਸ਼੍ਰੀਮਤੀ ਸੁਜਾਨ ਬੱਗਾ, ਪੈਨਲ ਐਡਵੋਕੇਟ ਅਤੇ ਪਵਨ ਕੁਮਾਰ, ਪੈਰਾ ਲੀਗਲ ਵਲੰਟੀਅਰ ਵੀ ਹਾਜ਼ਰ ਰਹੇ।