Close

Meeting by Deputy Commissioner to review Covid situation in district

Publish Date : 06/04/2021
Covid Meeting

Office of District Public Relations Officer, Rupnagar

Rupnagar Dated 5 April 2021

ਜ਼ਿਲ੍ਹੇ ਵਿਚ ਕੋਵਿਡ ਕੇਸਾਂ ‘ ਤੇ ਨਜਰਸਾਨੀ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸਮੂਹ ਵਿਭਾਗੀ ਮੁੱਖੀਆਂ ਨਾਲ ਮੀਟਿੰਗ

ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਅੱਜ ਸਿਹਤ ਵਿਭਾਗ ਤੇ ਜ਼ਿਲ੍ਹੇ ਦੇ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ l

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐਸਐਮਓਜ਼ ਨੂੰ ਇਹ ਨਿਰਦੇਸ਼ ਦਿੱਤੇ ਗਏ ਕਿ ਜ਼ਿਲ੍ਹੇ ਵਿੱਚ ਆਮ ਖੇਤਰਾਂ ਵਿੱਚ ਕੋਰੋਨਾ ਦੇ ਵੱਧ ਤੋਂ ਵੱਧ ਟੈਸਟ ਕਰਾਏ ਜਾਣੇ ਯਕੀਨੀ ਬਣਾਉਣ lਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਖੇਤਰਾਂ ਨੂੰ ਕੰਟੇਨਮੈਂਟ ਜ਼ੋਨ ਜਾਂ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਉਨ੍ਹਾਂ ਖੇਤਰਾਂ ਵਿੱਚ ਰਹਿੰਦੇ ਨਿਵਾਸੀਆਂ ਦੀ ਸੌ ਫ਼ੀਸਦੀ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾਵੇ lਇਸ ਦੇ ਨਾਲ ਹੀ ਪੁਲੀਸ ਅਧਿਕਾਰੀਆਂ ਨੂੰ ਵੀ ਇਹ ਨਿਰਦੇਸ਼ ਦਿੱਤੇ ਕਿ ਇਨ੍ਹਾਂ ਪਾਬੰਦੀਸ਼ੁਦਾ ਖੇਤਰਾਂ ਖੇਤਰਾਂ ਚ ਆਵਾਜਾਈ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਪ੍ਰਬੰਧ ਕੀਤੇ ਜਾਣ lਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸੀਲ ਕਰਨ ਲਈ ਕਿਸੇ ਬਾਂਸ ,ਰੱਸਾ ਜਾਂ ਬੱਲੀਆਂ ਦਾ ਪ੍ਰਯੋਗ ਨਾ ਕੀਤਾ ਜਾਵੇ ਸਗੋਂ ਇਨ੍ਹਾਂ ਖੇਤਰਾਂ ਚ ਆਵਾਜਾਈ ਨੂੰ ਰੋਕਣ ਲਈ ਠੋਸ ਰੋਕਾਂ ਲਗਾ ਕੇ ਲੋਕਾਂ ਦੀ ਆਵਾਜਾਈ ਨੂੰ ਕੰਟਰੋਲ ਕੀਤਾ ਜਾਵੇ l

ਪੁਲੀਸ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਜੋ ਲੋਕ ਅਜੇ ਵੀ ਆਮ ਥਾਵਾਂ ਤੇ ਬਿਨਾਂ ਮਾਸਕ ਤੋਂ ਘੁੰਮਦੇ ਪਾਏ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਵੀ ਸਖਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਲਾਜ਼ਮੀ ਤੌਰ ਤੇ ਅਜਿਹੇ ਵਿਅਕਤੀਆਂ ਦੇ ਕੋਰੋਨਾ ਦੇ ਸੈਂਪਲ ਲਏ ਜਾਣ l

ਡਿਪਟੀ ਕਮਿਸ਼ਨਰ ਨੇ ਮੁੜ ਚਿਤਾਵਨੀ ਦਿੱਤੀ ਕਿ ਕਰੋਨਾ ਵਾਇਰਸ ਦਾ ਚਲ ਰਿਹਾ ਇਹ ਦੂਜਾ ਪੜਾਅ ਬੜਾ ਗੰਭੀਰ ਰੁਖ ਅਖਤਿਆਰ ਕਰਦਾ ਜਾ ਰਿਹਾ ਹੈ। ਜ਼ਿਲ੍ਹਾ ਰੂਪਨਗਰ ਲਈ ਅਗਲੇ 15 ਦਿਨ ਕਾਫੀ ਸੰਕਟਮਈ ਹੋਣਗੇ ਜੇਕਰ ਸਿਹਤ ਵਿਭਾਗ, ਪੁਲਿਸ ਦੇ ਸਿਵਲ ਪ੍ਰਸ਼ਾਸਨ ਵਲੋਂ ਕੋਵਿਡ ਮਹਾਂਮਾਰੀ ਤੇ ਫੈਲਾਅ ਨੂੰ ਰੋਕਣ ਲਈ, ਕੋਵਿਡ ਲਾਗ ਤੋਂ ਪੀੜ੍ਹਤ ਵਿਅਕਤੀਆਂ ਦੀ ਪਛਾਣ ਲਈ, ਕੋਵਿਡ ਦੇ ਸੱਕੀ ਮਰੀਜ਼ਾਂ ਨੂੰ ਹੋਮ ਆਈਸੋਲੇਟ ਕਰਨ ਅਤੇ ਕਰੋਨਾ ਵਾਇਰਸ ਦੇ ਟੀਕਾਕਰਨ ਸਬੰਧੀ ਜਾਰੀ ਹਦਾਇਤਾਂ ਨੂੰ ਸਖਤੀ ਨਾਲ ਜ਼ਮੀਨੀ ਪੱਧਰ ਤੇ ਲਾਗੂ ਨਾ ਕੀਤਾ ਗਿਆ।

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਖਾਸ ਤੌਰ ਤੇ ਬੀਡੀਪੀਓਜ਼ ਨੂੰ ਇਹ ਹਦਾਇਤ ਕੀਤੀ ਕਿ ਪਿੰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ ਅਤੇ ਹਰ ਘਰ ਦੇ ਬਸਿੰਦੇ ਤੱਕ ਇਹ ਗੱਲ ਪੁੱਜਦੀ ਕੀਤੀ ਜਾਵੇ ਕਿ ਮੌਜੂਦਾ ਔਖੀ ਘੜੀ ਵਿਚ ਉਨ੍ਹਾਂ ਨੂੰ ਸਵੈ ਇਛੱਕ ਤੌਰ ਤੇ ਕਰੋਨਾ ਸੈਪਲਿੰਗ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਕੋਈ ਵੀ ਨਾਗਰਿਕ ਜ਼ੋ 45 ਸਾਲ ਦੀ ਉਮਰ ਤੋਂ ਉਪਰ ਹੈ ਉਸ ਨੂੰ ਲਾਜ਼ਮੀ ਤੌਰ ਤੇ ਕਰੋਨਾ ਦੀ ਰੋਕਥਾਮ ਦਾ ਟੀਕਾ ਲਗਵਾਉਣਾ ਚਾਹੀਦਾ ਹੈ।

ਮੀਟਿੰਗ ਵਿਚ ਮੁੱਖ ਤੋਰ ਤੇ ਦੀਪਸਿਖਾ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀਮਤੀ ਮੋਨਿਕਾ ਯਾਦਵ ਡੀਐਫਓ, ਸ੍ਰੀ ਗੁਰਵਿੰਦਰ ਸਿੰਘ ਜ਼ੋਹਲ ਐਸਡੀਐਮ ਰੂਪਨਗਰ, ਸ੍ਰੀ ਜ਼ਸਬੀਰ ਸਿੰਘ ਐਸਡੀਐਮ ਮੋਰਿੰਡਾ, ਸ੍ਰੀ ਹਰਪ੍ਰੀਤ ਸਿੰਘ ਅਟਵਾਲ ਐਸਡੀਐਮ ਸ੍ਰੀ ਚਮਕੌਰ ਸਾਹਿਬ, ਸ੍ਰੀਮਤੀ ਕੰਨੂ ਗਰਗ ਐਸਡੀਐਮ ਨੰਗਲ, ਸ੍ਰੀ ਦਵਿੰਦਰ ਕੁਮਾਰ ਢਾਂਡਾ ਸਿਵਲ ਸਰਜਨ ਰੂਪਨਗਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਵਿਭਾਗੀ ਮੁੱਖੀ ਸ਼ਾਮਲ ਸਨ।