Meeting held regarding District Water and Sanitation Mission and Swachh Survekshan Gramin-2025 under Swachh Bharat Mission (Rural)

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਜਲ ਤੇ ਸੈਨੀਟੇਸ਼ਨ ਮਿਸ਼ਨ ਅਤੇ ਸਵੱਛ ਸਰਵੇਖਣ ਗ੍ਰਾਮੀਣ-2025 ਸਬੰਧੀ ਕੀਤੀ ਮੀਟਿੰਗ
ਰੂਪਨਗਰ, 14 ਜੁਲਾਈ: ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਰੂਪਨਗਰ ਅਧੀਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਤੇ ਜਲ ਜੀਵਨ ਮਿਸ਼ਨ ਦੇ ਕੰਮਾਂ ਦੀ ਪ੍ਰਗਤੀ ਅਤੇ ਨਵੇਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਮਿਸ਼ਨ ਮੈਂਬਰਾਂ ਨਾਲ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਘਰੇਲੂ ਅਤੇ ਜਨਤਕ ਪਖਾਨੇ, ਬਲਾਕ ਪੱਧਰੀ ਪਲਾਸਟਿਕ ਕੂੜਾ ਪ੍ਰਬੰਧਨ ਯੂਨਿਟ, ਗੋਬਰਧਨ ਆਦਿ ਮੱਦਾਂ ਅਧੀਨ ਉਸਾਰੀਆਂ ਜਾ ਰਹੀਆਂ ਅਤੇ ਨਵੀਆਂ ਉਸਾਰੀਆਂ ਜਾਣ ਵਾਲੀਆਂ ਸਕੀਮਾਂ ਬਾਰੇ ਵਿਸਤਰਤ ਰੂਪ ਵਿੱਚ ਕਮੇਟੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਨੇ ਕਿਹਾ ਕਿ ਪਿੰਡਾਂ ਵਿਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਰਾਹੀਂ ਹਰੇਕ ਪਿੰਡ ਨੂੰ ਓ.ਡੀ.ਐੱਫ. ਪਲੱਸ ਮਾਡਲ ਪਿੰਡ ਬਣਾਉਣ ਵਿਚ ਵੱਖ-ਵੱਖ ਵਿਭਾਗਾਂ ਦੇ ਆਪਸੀ ਸਹਿਯੋਗ ਦੇ ਨਾਲ-ਨਾਲ ਆਮ ਲੋਕਾਂ ਦੀ ਬਹੁਤ ਹੀ ਅਹਿਮ ਭੂਮਿਕਾ ਹੈ। ਇਸ ਦੇ ਨਾਲ-ਨਾਲ ਭਾਰਤ ਸਰਕਾਰ ਵਲੋਂ ਕਰਵਾਏ ਜਾ ਰਹੇ ਸਵੱਛ ਸਰਵੇਖਣ ਗ੍ਰਾਮੀਣ-2025 ਵਿੱਚ ਵਿਭਾਗਾਂ ਦੇ ਨਾਲ-ਨਾਲ ਪਿੰਡ ਵਾਸੀਆਂ ਦੀ ਭਾਗੀਦਾਰੀ ਸੁਨਿਸ਼ਚਿਤ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਵਲੋਂ ਨਾਗਰਿਕ ਫੀਡਬੈਕ ਐਪ ਦੀ ਵਰਤੋਂ ਕਰਕੇ ਸਾਫ ਸਫਾਈ ਸਬੰਧੀ ਆਪਣੀ ਫੀਡਬੈਕ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਭ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਸਹੀ ਤਰੀਕੇ ਨਾਲ ਸਾਫ ਸਫਾਈ ਸਾਡੀ ਸਿਹਤ ਲਈ ਬਹੁਤ ਜਰੂਰੀ ਹੈ, ਜਿਸ ਨਾਲ ਬਿਮਾਰੀਆਂ ਤੋਂ ਦੂਰ ਰਹਿ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਫੀਲਡ ਅਫਸਰ ਅਭਿਮੰਨਿਊ ਮਲਿਕ (ਅੰਡਰ ਟ੍ਰੇਨਿੰਗ ਆਈਏਐਸ) ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਰੂਪਨਗਰ ਹਰਜੀਤਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਅਵਤਾਰ ਸਿੰਘ, ਬੀਡੀਪੀਓ ਰੂਪਨਗਰ ਰਵਿੰਦਰ ਸਿੰਘ, ਬੀਡੀਪੀਓ ਮੋਰਿੰਡਾ ਹਰਕੀਤ ਸਿੰਘ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀਡੀਪੀਓ ਨੂਰਪੁਰ ਬੇਦੀ ਰਾਜਵਿੰਦਰ ਸਿੰਘ, ਐਸ.ਡੀ.ਓ. ਮੁਕੇਸ਼ ਕੁਮਾਰ ਅਤੇ ਮੈਂਬਰ ਪਾਰਲੀਮੈਂਟ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਜੀ ਦੇ ਨੁਮਾਇੰਦੇ ਚੌਧਰੀ ਹੁਸਨ ਲਾਲ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।