Close

Meeting of civil and police officials to identify sensitive areas in view of Assembly elections-2027

Publish Date : 17/09/2026
Meeting of civil and police officials to identify sensitive areas in view of Assembly elections-2027

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਿਧਾਨ ਸਭਾ ਚੋਣਾਂ–2027 ਦੇ ਮੱਦੇਨਜ਼ਰ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ

ਰੂਪਨਗਰ, 17 ਸਤੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਆਗਾਮੀ ਵਿਧਾਨ ਸਭਾ ਚੋਣਾਂ–2027 ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵੇਦਨਸ਼ੀਲਤਾ ਨਕਸ਼ਾਬੰਦੀ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਸੀਨੀਅਰ ਪੁਲਿਸ ਕਪਤਾਨ ਮਨਿੰਦਰ ਸਿੰਘ ਵੱਲੋਂ ਸੰਵੇਦਨਸ਼ੀਲਤਾ ਮੈਪਿੰਗ ਤਹਿਤ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਮਤਦਾਨ ਕੇਂਦਰਾਂ ਦੀ ਸ਼ਨਾਖਤ ਸਬੰਧੀ ਹਾਜ਼ਰ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਧਿਕਾਰੀਆਂ ਨੇ ਮਤਦਾਨ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨੂੰ ਰੋਕਣ, ਮਤਦਾਤਾਵਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਅਤੇ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਪਾਰਦਰਸ਼ੀ ਬਣਾਉਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਸ਼ਨਾਖਤ ਕੀਤੇ ਗਏ ਸੰਵੇਦਨਸ਼ੀਲ ਮਤਦਾਨ ਕੇਂਦਰਾਂ ’ਤੇ ਨਾਗਰਿਕ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੀ ਲੋੜ ਅਨੁਸਾਰ ਤਾਇਨਾਤੀ ਸਬੰਧੀ ਵੀ ਵਿਚਾਰ ਕੀਤਾ ਗਿਆ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਦੌਰਾਨ ਹਰੇਕ ਮਤਦਾਤਾ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਪ੍ਰਭਾਵ ਦੇ ਆਪਣੇ ਮਤ ਅਧਿਕਾਰ ਦੀ ਵਰਤੋਂ ਕਰਨ ਲਈ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਸਾਰੇ ਪ੍ਰਬੰਧਾਂ ਦੀ ਅਗਾਊਂ ਸਮੀਖਿਆ ਕਰਕੇ ਲੋੜੀਂਦੇ ਕਦਮ ਚੁੱਕੇ ਜਾਣਗੇ ਤਾਂ ਜੋ ਵਿਧਾਨ ਸਭਾ ਚੋਣਾਂ–2027 ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੀਟਿੰਗ ਵਿੱਚ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਰੂਪਨਗਰ ਜਸਪ੍ਰੀਤ ਸਿੰਘ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ,ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐੱਸਪੀ (ਹੈਡਕਵਾਟਰ) ਹਰਸਿਮਰਤ ਸਿੰਘ, ਉਪ ਪੁਲਿਸ ਕਪਤਾਨ ਰੂਪਨਗਰ ਦੀਪਿੰਦਰ ਸਿੰਘ, ਉਪ ਪੁਲਿਸ ਕਪਤਾਨ ਮੋਰਿੰਡਾ ਗੁਰਜੀਤ ਸਿੰਘ, ਉਪ ਪੁਲਿਸ ਕਪਤਾਨ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਸਮੇਤ ਹੋਰ ਚੋਣ ਅਮਲਾ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।