Close

Meeting with representatives/presidents secretaries of all political parties of district Rupnagar regarding the final publication of voter lists.

Publish Date : 22/01/2024
Meeting with representatives/presidents secretaries of all political parties of district Rupnagar regarding the final publication of voter lists.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹਾ ਰੂਪਨਗਰ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ/ਪ੍ਰਧਾਨਾਂ ਸਕੱਤਰਾਂ ਨਾਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੇ ਸਬੰਧ ਵਿਚ ਮੀਟਿੰਗ

ਰੂਪਨਗਰ, 22 ਜਨਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੂਪਨਗਰ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ/ਪ੍ਰਧਾਨਾਂ ਸਕੱਤਰਾਂ ਨਾਲ ਅੰਤਿਮ ਪ੍ਰਕਾਸ਼ਨਾ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਹਿੱਤ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂੰ ਕਰਵਾਇਆ।

ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋ ਚੁੱਕੀ ਹੈ। ਜੇਕਰ ਅਜੇ ਤੱਕ 18-19 ਸਾਲ ਦੇ ਨੌਜਵਾਨਾਂ ਦੀ ਵੋਟ ਨਹੀਂ ਬਣੀ ਜਾਂ ਕਿਸੇ ਵੋਟਰ ਦੀ ਵੋਟ ਬਣਨ ਤੋਂ ਰਹਿ ਗਈ ਹੈ ਤਾਂ ਉਹ ਆਰ.ਓ./ ਈ.ਆਰ.ਓ. ਦਫਤਰ ਵਿੱਚ ਜਾ ਕੇ ਜਾਂ ਬੀ.ਐਲ.ਓ. ਰਾਹੀਂ ਜਾਂ ਆਨਲਾਈਨ (voters.eci.gov.in) ਉਤੇ ਵੀ ਵੋਟ ਵਾਸਤੇ ਅਪਲਾਈ ਕਰ ਸਕਦਾ ਹੈ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਪਣੇ-ਆਪਣੇ ਬੂਥਾਂ ਤੇ ਬੂਥ ਲੈਵਲ ਏਜੰਟ ਲਗਾਉਣ ਲਈ ਕਿਹਾ ਗਿਆ ਤਾਂ ਜੋ ਵੋਟਰ ਸੂਚੀ ਵਿੱਚ ਸੁਧਾਈ ਦਾ ਕੰਮ ਬੂਥ ਲੈਵਲ ਏਜੰਟ ਦੀ ਮੱਦਦ ਨਾਲ ਵਧੀਆ ਢੰਗ ਨਾਲ ਨੇਪਰੇ ਚੜ ਸਕੇ।

ਮੀਟਿੰਗ ਦੌਰਾਨ ਸਮੂਹ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰਕਾਸਿ਼ਤ ਵੋਟਰ ਸੂਚੀ ਦਾ 01—01 ਕੰਪਲੀਟ ਸੈੱਟ ਅਤੇ 01—01 ਡੀ.ਵੀ.ਡੀ. (ਬਿਨਾਂ ਫੋਟੋ ਵੋਟਰ ਸੂਚੀ) ਜਿਲਾ ਪ੍ਰਧਾਨ ਦੇ ਅਥਾਰਟੀ ਪੱਤਰ ਨਾਲ ਪ੍ਰਾਪਤ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਜੇਕਰ ਕਿਸੇ ਪਾਰਟੀ ਦੇ ਨੁਮਾਇੰਦੇ ਨੂੰ ਵਾਧੂ ਵੋਟਰ ਸੂਚੀ ਦੀ ਜ਼ਰੂਰਤ ਹੈ ਤਾਂ ਉਹ 2 ਰੁਪਏ ਪ੍ਰਤੀ ਪੇਜ ਦੇ ਹਿਸਾਬ ਨਾਲ ਪੈਸੇ ਜਮ੍ਹਾਂ ਕਰਵਾ ਕੇ ਲੈ ਸਕਦਾ ਹੈ।

ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਜੋ਼ਨਲ ਇੰਚਾਰਜ ਐਡਵੋਕੇਟ ਚਰਨਜੀਤ ਸਿੰਘ ਘਈ, ਬੀ.ਜੇ.ਪੀ ਦੇ ਜਰਨੈਲ ਸਿੰਘ, ਆਮ ਆਦਮੀ ਪਾਰਟੀ ਦੇ ਸੰਨਦੀਪ ਕੁਮਾਰ ਜ਼ੋਸੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਭੁਪਿੰਦਰ ਸਿੰਘ, ਕਾਮਰੇਡ ਸੀ.ਪੀ.ਆਈ ਸੁਖਵੀਰ ਸਿੰਘ ਅਤੇ ਪਲਵਿੰਦਰ ਸਿੰਘ ਚੋਣ ਤਹਿਸੀਲਦਰ, ਰਾਜੇਸ਼ ਕੁਮਾਰ ਚੋਣ ਕਾਨੂੰਗੋ, ਮਨਦੀਪ ਸਿੰਘ ਕਲਰਕ ਜ਼ਿਲ੍ਹਾ ਚੋਣ ਦਫ਼ਤਰ ਰੂਪਨਗਰ ਦੇ ਕਰਮਚਾਰੀ ਵੀ ਸ਼ਾਮਿਲ ਸਨ।