Close

Millers are taking advantage of the one-time settlement scheme 2025 brought by the Punjab government.

Publish Date : 13/11/2025
Millers are taking advantage of the one-time settlement scheme 2025 brought by the Punjab government.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਪੰਜਾਬ ਸਰਕਾਰ ਵੱਲੋਂ ਲਿਆਂਦੀ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦਾ ਮਿੱਲਰ ਉਠਾ ਰਹੇ ਫਾਇਦਾ

ਸਕੀਮ ਤਹਿਤ ਮੈਸ: ਕ੍ਰਿਸ਼ਨਾ ਰਾਈਸ ਮਿੱਲਜ਼ ਦੇ 30 ਸਾਲਾਂ ਤੋਂ ਲੰਬਿਤ ਚੱਲ ਰਹੇ ਕੇਸ ਦਾ ਨਿਪਟਾਰਾ

ਰਾਈਸ ਮਿੱਲਰ https://anaajkharid.in ਤੇ Anaai Kharid ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ

ਰੂਪਨਗਰ, 13 ਨਵੰਬਰ: ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ ਸਨ। ਇਹਨਾਂ ਕੇਸਾਂ ਕਾਰਨ ਜਿੱਥੇ ਅਜਿਹੇ ਮਿਲਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੂੰ ਇਹਨਾਂ ਕੇਸਾਂ ਦੀ ਪੈਰਵਾਈ ਕਰਨ ਲਈ ਆਪਣੇ ਸਰੋਤ ਵਰਤਣੇ ਪੈ ਰਹੇ ਸਨ। ਰਾਈਸ ਮਿੱਲਰਾਂ ਵਾਸਤੇ ਲਿਆਂਦੀ ਗਈ ਇਹ ਨੀਤੀ ਬਹੁਤ ਹੀ ਸਰਲ ਅਤੇ ਲਾਭਦਾਇਕ ਹੈ ਜਿਸ ਕਾਰਨ ਇਸ ਸਕੀਮ ਵਿੱਚ ਮਿੱਲਰਾਂ ਦੀ ਸ਼ਮੂਲੀਅਤ ਪੰਜਾਬ ਸਰਕਾਰ ਦੀਆਂ ਪਹਿਲਾਂ ਲਿਆਂਦੀਆਂ ਗਈਆਂ ਨੀਤੀਆਂ ਤੋਂ ਕਾਫੀ ਜਿਆਦਾ ਹੈ।

ਜ਼ਿਲ੍ਹਾ ਮੈਨੇਜਰ ਪਨਸਪ ਸ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਸਕੀਮ ਤਹਿਤ ਮੈਸ: ਮਹਾਂਕਾਲੀ ਰਾਇਸ ਮਿੱਲ ਖਰੜ ਜ਼ਿਲ੍ਹਾ ਐਸ.ਏ.ਐਸ ਨਗਰ ਵੱਲੋਂ ਆਪਣੇ 2001-02 ਅਤੇ 2002-03 ਸਾਲ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਨਸਪ ਵੱਲੋਂ ਮੈਸ਼ ਮਹਾਂਕਾਲੀ ਰਾਈਸ ਮਿੱਲ ਦੇ ਮਾਲਕਾਂ/ ਹਿਸੇਦਾਰਾਂ ਨੂੰ ‘ਕੋਈ ਬਕਾਇਆ ਨਹੀ’ ਸਰਟੀਫ਼ਿਕੇਟ ਪ੍ਰਦਾਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਮਿੱਲ ਦਾ ਕੇਸ ਲਗਭਗ 25 ਸਾਲਾਂ ਤੋਂ ਲੰਬਿਤ ਚੱਲ ਰਿਹਾ ਸੀ, ਹੁਣ ਇਸ ਮਿੱਲ ਨੂੰ ਡਿਫਾਲਟਰਾਂ ਦੀ ਸੂਚੀ ਵਿੱਚੋਂ ਹਟਾ ਲਿਆ ਜਾਵੇਗਾ ਅਤੇ ਇਹ ਮਿੱਲ ਸਰਕਾਰੀ ਝੋਨੇ ਦੀ ਮਿਲਿੰਗ ਲਈ ਯੋਗ ਹੋਵੇਗੀ। ਇਨ੍ਹਾਂ ਵੱਲੋਂ ਸਾਲ 2001-02 ਦੇ ਕੇਸ ਲਈ ਰਕਮ 164565/- ਅਤੇ ਸਾਲ 2002-03 ਦੇ ਕੇਸ ਲਈ 558432/- ਰੁਪਏ ਕੁੱਲ 722997/- ਰੁਪਏ ਦੀ ਅਦਾਇਗੀ ਕੀਤੀ ਗਈ ਜਿਹੜੀ ਕਿ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ।

ਜ਼ਿਲ੍ਹਾ ਮੈਨੇਜਰ ਸ. ਹਰਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦੇ ਅਧੀਨ ਨਿਪਟਾਰਾ ਕਰਵਾਉਣ ਲਈ ਰਾਈਸ ਮਿੱਲਰ https://anaajkharid.in ‘ਤੇ Anaaj Kharid ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਬਾਰੇ ਵਧੇਰੇ ਜਾਣਕਾਰੀ ਲਈ ਉਪਰੋਕਤ ਵੈਬਸਾਈਟ ਤੋਂ ਇਲਾਵਾ ਪਨਸਪ ਜ਼ਿਲ੍ਹਾ ਦਫਤਰਾਂ ਜਾ ਪਨਸਪ ਮੁੱਖ ਦਫ਼ਤਰ ਵਿੱਚ ਸਮਰਪਿਤ ਸਹਾਇਤਾ-ਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਸਕੀਮ ਦਾ ਲਾਭ ਉਠਾਉਣ ਵਾਲੇ ਮਿੱਲਰ ਸ਼੍ਰੀ ਜਤਿੰਦਰ ਮੋਹਨ ਵੱਲੋਂ ਆਪਣੇ ਕੇਸ ਦੇ ਨਿਪਟਾਰੇ ਉਪਰੰਤ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਗਿਆ ਕਿ ਇਹ ਸਕੀਮ ਉਹਨਾਂ ਲਈ ਕਾਫੀ ਲਾਹੇਵੰਦ ਸਿੱਧ ਹੋਈ ਹੈ। ਕੇਸ ਚੱਲਣ ਦੇ ਦੌਰਾਨ ਉਹ ਨਾ ਹੀ ਆਪਣੀ ਮਿੱਲ ਚਲਾ ਸਕਦੇ ਸਨ ਅਤੇ ਕੇਸ ਉਪਰ ਉਹਨਾਂ ਦਾ ਕਾਫੀ ਰੁਪਿਆ ਅਤੇ ਸਮਾਂ ਬਰਬਾਦ ਹੋ ਰਿਹਾ ਸੀ।