Close

MP Sh. Manish Tiwari reviewed the progress of centre and state development schemes in the district

Publish Date : 15/04/2021
Meeting13-04-2021.

Office of District Public Relations Officer, Rupnagar

Rupnagar Dated 13 April 2021

ਐਮ ਪੀ ਸ੍ਰੀ ਮਨੀਸ਼ ਤਿਵਾੜੀ ਨੇ ਜ਼ਿਲ੍ਹਾ ਰੂਪਨਗਰ ਵਿਚ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਐਮ ਪੀ ਵਲੋਂ ਡਿਸਟ੍ਰਿਕ ਡਿਵੈਲਪਮੈਂਟ ਕੋਆਡੀਨੇਸ਼ਨ ਐਂਡ ਮੋਨੀਟਰੀਨਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਵਿਚ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਤੋਂ ਵਿਕਾਸ ਸਕੀਮਾਂ ਬਾਰੇ ਸਮੀਖਿਆ

ਸ੍ਰੀ ਮਨੀਸ਼ ਤਿਵਾੜੀ ਸੰਸਦ ਮੈਂਬਰ ਸ੍ਰੀ ਆਨੰਦਪੁਰ ਸਾਹਿਬ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਡਿਸਟ੍ਰਿਕ ਡਿਵੈਲਪਮੈਂਟ ਕੋਆਡੀਨੇਸ਼ਨ ਐਂਡ ਮੋਨੀਟਰੀਨਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਲਈ ਗਈ ,ਜਿਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਤੋਂ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਜ਼ਿਲ੍ਹੇ ਵਿਚ ਚਲਾਈਆ ਜਾ ਰਹੀਆਂ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮਨੀਸ਼ ਤਿਵਾੜੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਕੋਰੋਨਾ ਮਹਾਂਮਾਰੀ ਤੇ ਇਸ ਔਖੇ ਦੌਰ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਕਾਸ ਕਾਰਜਾਂ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ ਅਤੇ ਵਿਕਾਸ ਕਾਰਜ ਆਪਣੀ ਪੂਰੀ ਰਫ਼ਤਾਰ ਨਾਲ ਚੱਲ ਰਹੇ ਹਨ।

ਮੀਟਿੰਗ ਵਿਚ ਸ੍ਰੀ ਬਰਿੰਦਰ ਸਿੰਘ ਢਿੱਲੋਂ ,ਪ੍ਰਧਾਨ ਪੰਜਾਬ ਯੂਥ ਕਾਂਗਰਸ, ਸ੍ਰੀ ਅਮਰਜੀਤ ਸਿੰਘ ਸੰਦੋਆ ,ਐੱਮ ਐੱਲ ਏ ਰੂਪਨਗਰ, ਸ੍ਰੀਮਤੀ ਕ੍ਰਿਸ਼ਨਾ ਦੇਵੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ,ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ, ਐਸ. ਐਸ. ਪੀ ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਦਿਨੇਸ਼ ਵਸ਼ਿਸਟ ਤੋਂ ਇਲਾਵਾ ਸਾਰੇ ਐਸ ਡੀ ਐਮਜ਼ ਅਤੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਜ਼ਿਲ੍ਹੇ ਵਿਚ ਚਲ ਰਹੀਆਂ ਵੱਖ ਵੱਖ ਵਿਕਾਸ ਸਕੀਮਾਂ ਦੀ ਮੌਜੂਦਾ ਸਥਿਤੀ ਬਾਰੇ ਸ੍ਰੀ ਮਨੀਸ਼ ਤਿਵਾੜੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹਾ ਰੂਪਨਗਰ ਲਈ ਮਾਣ ਦੀ ਗੱਲ ਹੈ ਕਿ ਰੂਪਨਗਰ ਜ਼ਿਲ੍ਹੇ ਨੂੰ 24 ਫਰਵਰੀ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਦੋ ਸਾਲ ਪੂਰੇ ਹੋਣ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਦੇਸ਼ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ ਅਤੇ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ ਹੈ l

ਸ੍ਰੀ ਮਨੀਸ਼ ਤਿਵਾੜੀ ਨੇ ਸਿਹਤ ਵਿਭਾਗ ਦੀਆਂ ਸਕੀਮਾਂ ਦਾ ਜਾਇਜਾ ਲੈਂਦੇ ਹੋਏ ਤਸੱਲੀ ਪ੍ਰਗਟ ਕੀਤੀ ਅਤੇ ਕਿਹਾ ਕਿ ਸਿਹਤ ਮਹਿਕਮੇ ਨੇ ਕਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜ਼ਿੰਮੇਵਾਰੀਆਂ ਤੋ਼ ਵੱਧ ਕੰਮ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਟੀਕਾਕਰਨ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਦੀਆਂ ਸਮੁੱਚੀਆਂ ਸਿਹਤ ਸੰਸਥਾਵਾਂ ਦੇ ਨਾਲ ਨਾਲ ਸਿਹਤ ਵਿਭਾਗ ਦੀਆਂ ਮੋਬਾਈਲ ਟੀਮਾਂ ਵੱਲੋਂ ਜਗ੍ਹਾ ਜਗ੍ਹਾ ਤੇ ਜਾ ਕੇ ਵਿਸ਼ੇਸ਼ ਕੈਂਪ ਲਗਾ ਕੇ 45 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਕੋਰੋਨਾ ਦੀ ਰੋਕਥਾਮ ਦੇ ਟੀਕੇ ਲਗਾਏ ਜਾ ਰਹੇ ਹਨ l

ਸ੍ਰੀ ਮਨੀਸ਼ ਤਿਵਾੜੀ ਨੇ ਸਿਹਤ ਮਹਿਕਮੇ ਦੀਆਂ ਜਨਨੀ ਸੁਰੱਖਿਆ ਯੌਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਯਕ੍ਰਮ, ਰਾਸ਼ਟਰੀਯ ਬਾਲ ਸੁਰੱਖਿਆ ਕਾਰਯਕ੍ਰਮ, ਕੌਮੀ ਲੈਪਰੋਸੀ ਪ੍ਰੋਗਰਾਮ, ਕੌਮੀ ਟੀਵੀ ਪ੍ਰੋਗਰਾਮ ਅਧੀਨ ਕੀਤੇ ਗਏ ਕੰਮਾਂ ਦਾ ਵਿਸਥਾਰ ਵਿਚ ਜਾਇਜ਼ਾ ਲਿਆ। ਇਸ ਤੋਂ ਇਲਾਵਾ ਸਿਖਿਆ ਵਿਭਾਗ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਬੱਚਿਆਂ ਨੂੰ ਸਿੱਖਿਅਤ ਕੀਤੇ ਜਾਣ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਜਾਣਕਾਰੀ ਵੀ ਲਈ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਵਜ਼ੀਫਾ ਸਕੀਮ ਅਧੀਨ ਦਿੱਤੇ ਗਏ ਫੰਡਾਂ ਦੀ ਜਾਣਕਾਰੀ ਵੀ ਹਾਸਲ ਕੀਤੀ।ਇਸ ਤੋਂ ਇਲਾਵਾ ਜ਼ਿਨ੍ਹਾਂ ਪ੍ਰਮੁੱਖ ਸਕੀਮਾਂ ਦੀ ਸਮੀਖਿਆ ਕੀਤੀ ਗਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਬਿਜਲੀ ਵਿਭਾਗ, ਪੇਂਡੂ ਖੇਤਰ ਦੀ ਵਸੋਂ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਚਲਾਈ ਜਾ ਰਹੀ ਜਲ ਜੀਵਨ ਮਿਸ਼ਨ ਸਕੀਮ, ਨੈਸ਼ਨਲ ਫੂਡ ਸਕਿਊਟੀ ਐਕਟ,ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ, ਬਾਗਬਾਨੀ ਵਿਭਾਗ ਦੇ ਵਿਕਾਸ ਕੰਮਾਂ ਦਾ ਵੀ ਵਿਸਤਾਰ ਵਿਚ ਜਾਇਜ਼ਾ ਲਿਆ ਗਿਆ। ਸ੍ਰੀ ਮਨੀਸ਼ ਤਿਵਾੜੀ ਨੇ ਐਮ ਪੀ ਲੈਡ ਫੰਡ ਅਧੀਨ ਦਿੱਤੀਆਂ ਗਈਆਂ ਗਰਾਂਟਾਂ ਅਤੇ ਇਸ ਨਾਲ ਲੋੜਵੰਦਾਂ ਨੂੰ ਮਿਲੇ ਲਾਭ ਦੀ ਜਾਣਕਾਰੀ ਵੀ ਜ਼ਿਲ੍ਹਾ ਅਧਿਕਾਰੀਆਂ ਤੋਂ ਪ੍ਰਾਪਤ ਕੀਤੀ।