• Site Map
  • Accessibility Links
  • English
Close

N. S. Q. F. Vocational Teachers Front, Punjab staged a massive protest in Dirba, the constituency of Finance Minister Harpal Cheema.

Publish Date : 26/08/2025
N. S. Q. F. Vocational Teachers Front, Punjab staged a massive protest in Dirba, the constituency of Finance Minister Harpal Cheema.

ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿਖੇ ਕੀਤਾ ਜ਼ਬਰਦਸਤ ਪ੍ਰਦਰਸ਼ਨ।

ਮੁੱਖ ਹਾਈਵੇ ਕੀਤਾ ਗਿਆ ਜਾਮ, ਮੀਟਿੰਗ ਤੋਂ ਮੁੱਕਰ ਕੇ ਅਧਿਆਪਕਾਂ ਨੂੰ ਜਬਰੀ ਪੁਲਿਸ ਨੇ ਚੁੱਕਿਆ, ਕੀਤੀ ਮਾਰ ਕੁੱਟ।

ਪ੍ਰਦਰਸ਼ਨ ਦੌਰਾਨ ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਬਰਨਾਲਾ, ਮੈਡਮ ਪਰਮਜੀਤ ਕੌਰ ਸੰਗਰੂਰ ਅਤੇ ਮੈਡਮ ਅਵਤਾਰ ਕੌਰ ਦਿੜਬਾ ਨੂੰ ਪਰਚਾ ਵੀ ਦਰਜ ਕਰ ਭੇਜਿਆ ਜੇਲ

ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਪੰਜਾਬ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲਾਰੇ ਲੱਪਿਆਂ ਦੀ ਨੀਤੀ ਤੋਂ ਤੰਗ ਆ ਕੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਦਿੜਬਾ (ਸੰਗਰੂਰ) ਦਫਤਰ ਦਾ ਘਿਰਾਓ ਕੀਤਾ ਅਤੇ ਮੁੱਖ ਹਾਈਵੇ ਨੂੰ ਜਾਮ ਕੀਤਾ ਗਿਆ। ਮੀਟਿੰਗ ਦੇਣ ਦੀ ਬਜਾਏ ਖਜ਼ਾਨਾ ਮੰਤਰੀ ਦੇ ਹੁਕਮਾਂ ਤੇ ਪ੍ਰਸ਼ਾਸਨ ਨੇ ਅਧਿਆਪਕਾਂ ਨੂੰ ਜਬਰੀ ਚੁੱਕ ਕੇ ਗਿਰਫਤਾਰ ਕੀਤਾ। ਅਧਿਆਪਕਾਂ ਦੀਆਂ ਪੱਗਾਂ ਅਤੇ ਮਹਿਲਾ ਅਧਿਆਪਕਾਂ ਦੀਆਂ ਚੁੰਨੀਆਂ ਨੂੰ ਸੜਕਾਂ ਉੱਤੇ ਰੋਲ ਕੇ ਰੱਖ ਦਿੱਤਾ। ਪ੍ਰਸ਼ਾਸਨ ਨੇ ਪੂਰੇ ਜ਼ੋਰਾਂ ਨਾਲ ਅਧਿਆਪਕਾਂ ਦੀ ਕੁੱਟਮਾਰ ਕੀਤੀ ਜਿਸ ਵਿੱਚ ਕਈ ਅਧਿਆਪਕਾਂ ਨੂੰ ਗੂੰਜੀਆਂ ਸੱਟਾਂ ਵੀ ਆਈਆਂ। ਪ੍ਰਦਰਸ਼ਨ ਦੌਰਾਨ ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਬਰਨਾਲਾ,ਮੈਡਮ ਪਰਮਜੀਤ ਕੌਰ ਸੰਗਰੂਰ ਅਤੇ ਮੈਡਮ ਅਵਤਾਰ ਕੌਰ ਦਿੜਬਾ ਨੂੰ ਪ੍ਰਸ਼ਾਸਨ ਨੇ ਹਿਰਾਸਤ ਵਿੱਚ ਲੈ ਕੇ ਜੇਲ ਭੇਜ ਦਿੱਤਾ। ਮਹਿਲਾ ਅਧਿਆਪਕ ਨੂੰ ਸਾਰੀ ਰਾਤ ਥਾਣੇ ਵਿੱਚ ਰੱਖਿਆ ਗਿਆ। ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾ ਨਹੀਂ ਕੀਤਾ ਜਾਂਦਾ ਇਹ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। ਪੁਲਿਸ ਹੋਰ ਅਧਿਆਪਕਾਂ ਦੀ ਗਿਰਫਤਾਰੀ ਲਈ ਥਾਂ ਥਾਂ ਰੇਡ ਮਾਰ ਰਹੀ ਹੈ। ਇੱਕ ਪਾਸੇ ਆਪ ਸਰਕਾਰ ਖੁਦ ਆਪਣੇ ਲੀਡਰਾਂ ਲਈ ਧਰਨਾ ਪ੍ਰਦਰਸ਼ਨ ਕਰਦੀ ਹੈ ਦੂਜੇ ਪਾਸੇ ਅਧਿਆਪਕਾਂ ਦੇ ਧਰਨਾ ਪ੍ਰਦਰਸ਼ਨ ਕਰਨ ਤੇ ਉਹਨਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਹਨਾਂ ਉੱਤੇ ਪਰਚੇ ਦਰਜ ਕਰ ਰਹੇ ਹਨ। ਮਾਸਟਰ ਦਾ ਮੁੰਡਾ ਭਗਵੰਤ ਮਾਨ ਮਾਸਟਰਾਂ ਉੱਤੇ ਹੀ ਡੰਡਾ ਵਹਾ ਰਿਹਾ ਹੈ।

ਵੱਡੀ ਗਿਣਤੀ ਵਿੱਚ ਪਹੁੰਚੇ ਅਧਿਆਪਕਾਂ ਵੱਲੋਂ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਦੱਸਿਆ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸੁਪਨੇ ਦਿਖਾ ਕੇ ਪੰਜਾਬ ਵਿੱਚ ਆਈ। ਲੇਕਿਨ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਅਜੇ ਕਿਸੇ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਇਸ ਦੇ ਉਲਟ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਲੱਗੇ 2633 ਐਨ. ਐਸ. ਕਿਊ. ਐਫ. ਵੋਕੇਸ਼ਨਲ ਟ੍ਰੇਨਰਾਂ ਨੂੰ ਪੱਕਾ ਕਰਨ ਦੀ ਥਾਂ ਦੁਬਾਰਾ ਤੋਂ ਆਊਟਸੋਰਸ ਕੰਪਨੀਆਂ ਦੇ ਹਵਾਲੇ ਕਰਨ ਦਾ ਮੰਦਭਾਗਾ ਫੈਸਲਾ ਲਿਆ ਹੈ।

ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ, ਮਨੀਸ਼ ਸਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਵਾਅਦੇ ਕੀਤੇ ਗਏ ਸਨ ਕਿ ਉਹਨਾਂ ਦੀ ਸਰਕਾਰ ਆਉਂਦੇ ਹੀ ਉਹ ਪੰਜਾਬ ਦੇ ਸਾਰੇ ਕੱਚੇ ਅਧਿਆਪਕਾਂ ਨੂੰ ਵਿਭਾਗ ਵਿੱਚ ਪੱਕਾ ਕਰਨਗੇ। ਪ੍ਰੰਤੂ ਚਾਰ ਸਾਲ ਬੀਤਣ ਤੋਂ ਬਾਅਦ ਵੀ ਹਜੇ ਤੱਕ ਸਰਕਾਰ ਨੇ ਕੁਝ ਵੀ ਨਹੀਂ ਕੀਤਾ।

ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਪਿੰਡ ਸੰਤੋਜ, ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ, ਸਿੱਖਿਆ ਬੋਰਡ ਮੋਹਾਲੀ, ਲੁਧਿਆਣਾ ਅਤੇ ਹੋਰ ਵੀ ਵੱਖ-ਵੱਖ ਥਾਵਾਂ ਤੇ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਰੋਸ਼ ਮੁਜਾਹਰੇ ਕੀਤੇ ਗਏ। ਲੇਕਿਨ ਕੁੰਭ ਕਰਨੀ ਨੀਂਦ ਸੁੱਤੀ ਹੋਈ ਇਸ ਸਰਕਾਰ ਨੂੰ ਕੋਈ ਫਰਕ ਨਹੀਂ ਪੈ ਰਿਹਾ। ਸਿੱਖਿਆ ਮੰਤਰੀ ਅਤੇ ਸਬ ਕਮੇਟੀ ਵੱਲੋਂ ਅਨੇਕਾਂ ਵਾਰ ਮੀਟਿੰਗਾਂ ਦੇ ਕੇ ਮੀਟਿੰਗਾਂ ਤੋਂ ਮੁੱਖ ਮੋੜਨ ਇਹ ਦੱਸਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੀ ਮੰਗਾਂ ਪ੍ਰਤੀ ਕਿੰਨੀ ਗੰਭੀਰ ਹੈ।

11 ਸਾਲਾਂ ਤੋਂ ਪ੍ਰਾਈਵੇਟ ਕੰਪਨੀਆਂ ਦੇ ਅੰਦਰ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਆ ਰਹੇ ਇਹਨਾਂ ਅਧਿਆਪਕਾਂ ਨੇ ਕਈ ਵਾਰ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਖਜ਼ਾਨਾ ਮੰਤਰੀ ਨੂੰ ਉਹਨਾਂ ਦੇ ਵਾਅਦੇ ਯਾਦ ਕਰਵਾਏ। ਅੱਜ NSQf ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵਲੋਂ ਕੀਤੀ ਰੈਲੀ ਵਿੱਚ ਅਧਿਆਪਕਾਂ ਵੱਲੋਂ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ।ਸਰਕਾਰ ਨੂੰ ਸਿੱਧੇ ਤੌਰ ਤੇ ਚੇਤਾਵਨੀ ਦਿੱਤੀ ਗਈ ਹੈ ਕਿ ਹੁਣ ਅਧਿਆਪਕਾ ਵੱਲੋਂ ਪੱਕਾ ਧਰਨਾ ਲਗਾਇਆ ਜਾਵੇਗਾ।