Close

National Lok Adalat on 14th March – CJM Mrs. Amandeep Kaur

Publish Date : 21/02/2026
National Lok Adalat on 14th March - CJM Mrs. Amandeep Kaur

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਨੈਸ਼ਨਲ ਲੋਕ ਅਦਾਲਤ 14 ਮਾਰਚ ਨੂੰ – ਸੀ.ਜੇ.ਐਮ ਸ਼੍ਰੀਮਤੀ ਅਮਨਦੀਪ ਕੌਰ

ਰੂਪਨਗਰ, 21 ਫਰਵਰੀ: ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ 14 ਮਾਰਚ ਨੂੰ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਸੀ.ਜੇ.ਐਮ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਬਿਜਲੀ, ਪਾਣੀ, ਨਗਰ ਕੌਂਸਲ ਨਾਲ ਸਬੰਧਤ ਕੇਸ, ਟੈਲੀਫੋਨ ਕੰਪਨੀਆਂ, ਇੰਸ਼ੋਰੈਂਸ ਕੰਪਨੀਆ ਸਬੰਧੀ ਕੇਸ, ਐਕਸੀਡੈਂਟ ਕਲੇਮ, ਕੇਸ ਦਿਵਾਨੀ ਅਤੇ ਸਮਝੋਤੇਯੋਗ ਫੌਜਦਾਰੀ ਕੇਸਾਂ ਤੋਂ ਇਲਾਵਾ ਟ੍ਹੈਫਿਕ ਚਲਾਨ ਵੀ ਲਗਾਏ ਜਾ ਰਹੇ ਹਨ।

ਸੀ.ਜੇ.ਐਮ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਲੋਕ ਅਦਾਲਤ ਦੇ ਫੈਂਸਲੇ ਸਥਾਈ ਹੁੰਦੇ ਹਨ, ਇਸ ਫੈਂਸਲੇ ਦੇ ਖਿਲਾਫ ਕੋਈ ਅਪੀਲ ਜਾਂ ਦਲੀਲ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੁਆਰਾ ਫੈਸਲਾ ਕੀਤੇ ਹੋਏ ਕੇਸ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਨਾਲ ਜਿੱਥੇ ਸਮੇਂ ਦੀ ਬੱਚਤ ਹੁੰਦੀ ਹੈ, ਉੱਥੇ ਧਨ ਦੀ ਵੀ ਬੱਚਤ ਹੁੰਦੀ ਹੈ।