National Lok Adalat to be held in Rupnagar district postponed until further orders
Publish Date : 09/05/2025
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਰੂਪਨਗਰ ਵਿੱਚ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ
ਰੂਪਨਗਰ, 9 ਮਈ: ਮਾਣਯੋਗ ਕਾਰਜਕਾਰੀ ਚੇਅਰਮੈਨ, ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਰਮੇਸ਼ ਕੁਮਾਰੀ ਜੀ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੇ ਤਣਾਅ ਅਤੇ ਗੜਬੜ ਦੀ ਸੰਭਾਵਨਾ ਨੂੰ ਦੇਖਦੇ ਹੋਏ, 10 ਮਈ 2025 ਨੂੰ ਹੋਣ ਰੂਪਨਗਰ ਜਿਲ੍ਹੇ ਵਿੱਚ ਹੋਣ ਵਾਲੀ ਦੂਜੀ ਰਾਸ਼ਟਰੀ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਅਗਲੀ ਲੋਕ ਅਦਾਲਤ ਬਾਰੇ ਪ੍ਰੈਸ ਦੇ ਮਾਧਿਅਮ ਰਾਹੀਂ ਆਮ ਜਨਤਾ ਨੂੰ ਸੂਚਿਤ ਕਰ ਦਿੱਤਾ ਜਾਵੇਗਾ।