Natural Disasters related training gave at Govt Sen Sec Smart School Girls Rupnagar
Publish Date : 24/02/2023
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ਼ ਰੂਪਨਗਰ ਕੰਨਿਆ ਵਿਖੇ ਕੁਦਰਤੀ ਆਫ਼ਤਾਂ ਸੰਬੰਧੀ ਟ੍ਰੇਨਿੰਗ ਦਿੱਤੀ
ਰੂਪਨਗਰ, 24 ਫ਼ਰਵਰੀ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਰੂਪਨਗਰ ਵਿਖੇ ਨੈਸ਼ਨਲ ਡਿਫੈਂਸ ਰਿਸਪਾਂਸ ਫੋਰਸ ਬਠਿੰਡਾ ਪੰਜਾਬ ਵੱਲੋਂ ਕੁਦਰਤੀ ਆਫਤਾਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ।
ਜਿਸ ਵਿਚ ਉਨ੍ਹਾਂ ਵੱਲੋਂ ਭੂਚਾਲ, ਅੱਗ ਲੱਗਣ ਦੀ ਸਥਿਤੀ ਦੁਰਘਟਨਾ ਗ੍ਰਸਤ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇਣ ਸਬੰਧੀ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਗਈ।
ਐਨ.ਡੀ.ਆਰ.ਐਫ ਟੀਮ ਦੇ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਮੌਕ ਡਰਿੱਲ ਕਰਵਾ ਕੇ ਕੁਦਰਤੀ ਆਫ਼ਤ ਸਮੇਂ ਸਥਿਤੀਆਂ ਦਾ ਸਾਹਮਣਾ ਕਰਨ ਦੀ ਟ੍ਰੇਨਿੰਗ ਕਰਵਾਈ ਗਈ।
ਐਨ.ਡੀ.ਆਰ.ਐਫ ਟੀਮਾਂ ਵੱਲੋਂ ਸਕੂਲ ਨੂੰ ਰੈਸਕਿਉ ਕਿੱਟ ਅਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਸੰਦੀਪ ਕੌਰ ਨੇ ਟਰੇਨਿੰਗ ਦੀ ਸ਼ਲਾਘਾ ਕਰਦੇ ਹੋਏ ਟੀਮ ਦਾ ਧੰਨਵਾਦ ਕੀਤਾ।
ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।