Close

Nehru Yuva Kendra Ropar will award the Youth Club/Mahila Mandal doing excellent work at district level – Deputy Commissioner

Publish Date : 21/12/2022
Nehru Yuva Kendra Ropar will award the Youth Club/Mahila Mandal doing excellent work at district level - Deputy Commissioner

ਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਕੰਮ ਕਰਨ ਵਾਲੇ ਯੂਥ ਕਲੱਬ/ਮਹਿਲਾ ਮੰਡਲ ਨੂੰ ਸਨਮਾਨਿਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਕੰਮ ਕਰਨ ਵਾਲੇ ਯੂਥ ਕਲੱਬ/ਮਹਿਲਾ ਮੰਡਲ ਨੂੰ ਸਨਮਾਨਿਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

1 ਅਪ੍ਰੈਲ 2021 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਕੀਤੇ ਕੰਮਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਚੋਣ

26 ਦਸੰਬਰ 2022 ਤੱਕ ਸੰਬੰਧਿਤ ਦਫ਼ਤਰ ਵਿੱਚ ਜਾ ਕੇ ਕੀਤਾ ਜਾ ਸਕਦਾ ਹੈ ਅਪਲਾਈ

ਰੂਪਨਗਰ, 21 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਰੂਪਨਗਰ ਵੱਲੋਂ ਜ਼ਿਲ੍ਹਾ ਪੱਧਰੀ ਉੱਤੇ ਸ਼ਾਨਦਾਰ ਕੰਮ ਕਰਨ ਵਾਲੇ ਯੂਥ ਕਲੱਬ/ਮਹਿਲਾ ਮੰਡਲ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਧੀਨ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਨਾਲ ਮਾਨਤਾ ਪ੍ਰਾਪਤ ਅਤੇ ਸੁਸਾਇਟੀ ਰਜਿਸਟ੍ਰੇਸ਼ਨ ਐਕਟ 1860 ਅਧੀਨ ਰਜਿਸਟਰਡ ਯੂਥ ਕਲੱਬ/ਮਹਿਲਾ ਮੰਡਲ ਦੇ ਸਰਕਲਾਂ ਵਿੱਚੋਂ ਕਿਸੇ ਇੱਕ ਦੀ ਚੋਣ ਕਰਕੇ ਉਸ ਨੂੰ ਜ਼ਿਲ੍ਹਾ ਪੱਧਰ ਤੇ ਚੁਣ ਕੇ ਸਨਮਾਨਿਤ ਕੀਤਾ ਜਾਵੇਗਾ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਚੋਣ 1 ਅਪ੍ਰੈਲ 2021 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਇਨ੍ਹਾਂ ਵੱਲੋਂ ਕੀਤੇ ਕੰਮਾਂ ਦੇ ਆਧਾਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਚੋਣ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਚੋਣ ਤੋਂ ਬਾਅਦ ਜੇਤੂ ਟੀਮ ਨੂੰ ਰਾਜ ਪੱਧਰ ‘ਤੇ ਚੋਣ ਵਿਚ ਭਾਗ ਲੈਣ ਲਈ ਭੇਜਿਆ ਜਾਵੇਗਾ। ਇਸ ਤੋਂ ਬਾਅਦ ਰਾਜ ਪੱਧਰ ‘ਤੇ ਚੋਣ ਤੋਂ ਬਾਅਦ ਜੇਤੂ ਟਰਾਫੀ ਨੂੰ ਰਾਸ਼ਟਰੀ ਪੱਧਰ ਦੀ ਚੋਣ ਵਿਚ ਹਿੱਸਾ ਲੈਣ ਲਈ ਅੱਗੇ ਭੇਜਿਆ ਜਾਵੇਗਾ|

ਇਸ ਵਿੱਚ ਭਾਗ ਲੈਣ ਲਈ ਯੂਥ ਕਲੱਬਾਂ ਤੇ ਮਹਿਲਾ ਮੰਡਲਾਂ ਨੂੰ 26 ਦਸੰਬਰ 2022 ਤੱਕ ਸੰਬੰਧਿਤ ਦਫ਼ਤਰ ਵਿੱਚ ਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰੀ ਸਮੇਂ ਦੌਰਾਨ ਨਹਿਰੂ ਯੁਵਾ ਕੇਂਦਰ ਰੋਪੜ ਦੇ ਦਫ਼ਤਰ ਜ਼ਿਲ੍ਹਾ ਦਫ਼ਤਰ ਜ਼ਿਲ੍ਹਾ ਯੂਥ ਅਫ਼ਸਰ ਨਹਿਰੂ ਯੁਵਾ ਕੇਂਦਰ ਰੋਪੜ ਨੇੜੇ ਕਲਗੀਧਰ ਬਾਜ਼ਾਰ ਵਿਖੇ ਜਾ ਕੇ ਸੰਪਰਕ ਕੀਤਾ ਜਾ ਸਕਦਾ ਹੈ।