New services called Arms-Free Zone and E-Shram have been started in the Service Center – Deputy Commissioner
![Placement camp today at District Employment and Business Bureau Rupnagar](https://cdn.s3waas.gov.in/s3e2c0be24560d78c5e599c2a9c9d0bbd2/uploads/2024/09/2024091694.jpg)
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸੇਵਾ ਕੇਂਦਰ ਵਿੱਚ ਅਸਤ੍ਰ-ਮੁਕਤ ਖੇਤਰ ਤੇ ਈ-ਸ਼੍ਰਮ ਨਾਮ ਦੀਆਂ ਨਵੀਆਂ ਸੇਵਾਵਾਂ ਹੋਈਆਂ ਸ਼ੁਰੂ – ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਕੀਤੀ ਅਪੀਲ
ਰੂਪਨਗਰ, 13 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਨਾਗਰਿਕਾਂ ਲਈ ਸੁਵਿਧਾ ਅਤੇ ਸੁਰੱਖਿਆ ਵਿੱਚ ਇਜਾਫਾ ਕਰਨ ਲਈ ਸੇਵਾ ਕੇਂਦਰ ਵਿੱਚ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਨਵੀਆਂ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਨ੍ਹਾਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅਸਤ੍ਰ-ਮੁਕਤ ਖੇਤਰ ਨਾਂ ਦੀ ਇਸ ਸੇਵਾ ਰਾਹੀਂ ਨਿਰਧਾਰਤ ਖੇਤਰਾਂ (ਪੂਜਾ ਸਥਾਨ, ਮੈਰਿਜ ਪੈਲੇਸ, ਹੋਟਲ, ਗੈਸਟ ਹਾਊਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਅਤੇ ਹੋਰ) ਵਿੱਚ ਕਿਸੇ ਨੂੰ ਵੀ ਹਥਿਆਰ ਦੀ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ, ਜੋ ਸਭ ਲਈ ਇੱਕ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਅਸਲਾਧਾਰਕ ਮੁਕਤ ਖੇਤਰ ਲਈ ਹਰ ਇਕ ਜਗ੍ਹਾ ਲਈ ਇਹ ਸਰਟੀਫਿਕੇਟ ਲਾਜਮੀ ਹੋਵੇਗਾ ਜਿੱਥੇ ਕੋਈ ਵੀ ਅਸਲਾ ਦੀ ਵਰਤੋਂ ਜਾਂ ਲੈ ਕੇ ਜਾ ਨਹੀ ਸਕਦਾ ਹੈ।
ਸ਼੍ਰੀ ਹਿਮਾਂਸ਼ੂ ਜੈਨ ਨੇ ਦੂਜੀ ਸੇਵਾ ਈ-ਸ਼੍ਰਮ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰ ਵਿੱਚ ਹੁਣ ਈ-ਸ਼੍ਰਮ ਸੇਵਾ ਚੱਲ ਰਹੀ ਹੈ, ਜਿਸ ਵਿੱਚ ਵਿਅਕਤੀ ਆਪਣਾ ਲੇਬਰ ਰਿਕਾਰਡ ਦਰਜ ਕਰਵਾ ਸਕਦਾ ਹੈ। ਇਸ ਸਰਵਿਸ ਨੂੰ ਕੋਈ ਵੀ ਵਿਅਕਤੀ ਅਪਲਾਈ ਕਰਵਾ ਸਕਦਾ ਹੈ, ਪਰ ਇਸ ਸਰਵਿਸ ਲਈ ਬਿਨੈਕਾਰ ਦਾ ਕਿਸੇ ਵੀ ਤਰ੍ਹਾਂ ਦਾ ਫੰਡ ਸਰਕਾਰੀ ਜਾਂ ਗੈਰ ਸਰਕਾਰੀ ਫੰਡ ਨਾਂ ਕਟਦਾ ਹੋਵੇ।
ਇਸ ਮੌਕੇ ਜ਼ਿਲ੍ਹਾ ਮੈਨੇਜਰ ਕੇਂਦਰ ਸ. ਕਮਲਜੀਤ ਸਿੰਘ ਅਤੇ ਮਾਸਟਰ ਟ੍ਰੇਨਰ ਸੇਵਾ ਕੇਂਦਰ ਸ. ਬਲਜੀਤ ਸਿੰਘ ਵੀ ਮੌਜੂਦ ਸਨ।