Close

November 10 to November 12 till 5 pm and December 8 declared dry day

Publish Date : 09/11/2022
November 10 to November 12 till 5 pm and December 8 declared dry day

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

10 ਨਵੰਬਰ ਤੋਂ 12 ਨਵੰਬਰ ਨੂੰ ਸ਼ਾਮ 5 ਵਜੇ ਤੱਕ ਤੇ 8 ਦਸੰਬਰ ਨੂੰ ਡਰਾਈ ਡੇ ਘੋਸ਼ਿਤ

ਰੂਪਨਗਰ, 09 ਨਵੰਬਰ:

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜੀਸਟ੍ਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਿਦਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ 12 ਨਵੰਬਰ 2022 ਨੂੰ ਕਰਵਾਈਆਂ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ 8 ਦਸੰਬਰ 2022 ਨੂੰ ਕੀਤੀ ਜਾਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਜ਼ਿਲ੍ਹਾ ਰੂਪਨਗਰ ਦੇ 03 ਕਿਲੋਮੀਟਰ ਦੇ ਏਰੀਏ ਅੰਦਰ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 10 ਨਵੰਬਰ ਸ਼ਾਮ 5 ਵਜੇ ਤੋਂ 12 ਨਵੰਬਰ 2022 ਨੂੰ ਸ਼ਾਮ 5 ਵਜੇ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ 8 ਦਸੰਬਰ 2022 ਨੂੰ ਡਰਾਈ ਡੇ ਘੋਸ਼ਿਤ ਕੀਤਾ ਜਾਣਾ ਜਰੂਰੀ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 03 ਕਿਲੋਮੀਟਰ ਦੇ ਏਰੀਏ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ 10 ਨਵੰਬਰ ਸ਼ਾਮ 5 ਵਜੇ ਤੋਂ 12 ਨਵੰਬਰ 2022 ਨੂੰ ਸ਼ਾਮ 5 ਵਜੇ ਤੱਕ ਅਤੇ 8 ਦਸੰਬਰ 2022 ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਬਗੈਰ ਲਾਇਸੰਸ ਅਨੁਮਤ ਮਾਤਰਾ ਤੋਂ ਵੱਧ ਸ਼ਰਾਬ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।