Close

NSS volunteers Pushpa Devi and Amanpreet Singh of Government College Ropar participated in the National Integration Camp.

Publish Date : 13/02/2026
NSS volunteers Pushpa Devi and Amanpreet Singh of Government College Ropar participated in the National Integration Camp.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸਰਕਾਰੀ ਕਾਲਜ ਰੋਪੜ ਦੇ ਐੱਨ.ਐੱਸ.ਐੱਸ. ਵਲੰਟੀਅਰ ਪੁਸ਼ਪਾ ਦੇਵੀ ਤੇ ਅਮਨਪ੍ਰੀਤ ਸਿੰਘ ਨੇ ਰਾਸ਼ਟਰੀ ਏਕਤਾ ਕੈਂਪ ‘ਚ ਕੀਤੀ ਸ਼ਮੂਲੀਅਤ

ਰੂਪਨਗਰ, 13 ਫਰਵਰੀ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਦੀ ਅਗਵਾਈ ਵਿਚ ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰ ਪੁਸ਼ਪਾ ਦੇਵੀ ਅਤੇ ਅਮਨਪ੍ਰੀਤ ਸਿੰਘ ਨੇ ਗੁਜਰਾਤ ਯੂਨੀਵਰਸਟੀ ਅਹਿਮਦਾਬਾਦ, ਗੁਜਰਾਤ ਵਿਖੇ ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲਾ ਦੇ ਆਦੇਸ਼ਾਂ ਅਨੁਸਾਰ ਆਯੋਜਿਤ ਸੱਤ ਰੋਜ਼ਾ ਰਾਸ਼ਟਰੀ ਏਕਤਾ ਕੈਂਪ ਵਿੱਚ ਸ਼ਮੂਲੀਅਤ ਕੀਤੀ। ਕਾਲਜ ਵਾਪਸੀ ਤੇ ਵਲੰਟੀਅਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਲੰਟੀਅਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਸ਼ਟਰੀ ਏਕਤਾ ਕੈਂਪ ਵਿਦਿਆਰਥੀਆਂ ਵਿੱਚ ਦੇਸ਼-ਭਗਤੀ, ਭਾਈਚਾਰੇ ਅਤੇ ਨੈਤਿਕ ਗੁਣਾਂ ਦਾ ਵਿਕਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੈੰਪ ਵਲੰਟੀਅਰਾਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਹੁੰਦੇ ਹਨ।

ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਨੇ ਦੱਸਿਆ ਕਿ ਸੱਤ ਰੋਜ਼ਾ ਰਾਸ਼ਟਰੀ ਏਕਤਾ ਕੈਂਪ ਦੌਰਾਨ ਵਲੰਟੀਅਰਾਂ ਨੇ ਸਵੱਛਤਾ ਅਭਿਆਨ, ਸੱਭਿਆਚਾਰਕ ਪ੍ਰਸਤੁਤੀਆਂ, ਪ੍ਰਤਿਭਾ ਮੁਕਾਬਲੇ, ਖੇਡ ਗਤੀਵਿਧੀਆਂ ਅਤੇ ਵਿਭਿੰਨ ਵਿਸ਼ਿਆਂ ’ਤੇ ਲੈਕਚਰ ਸੈਸ਼ਨਾਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਇੱਕ ਵਿਸ਼ੇਸ਼ ਸਮੂਹਿਕ ਗਤੀਵਿਧੀ ਆਯੋਜਿਤ ਕੀਤੀ ਗਈ ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਵਲੰਟੀਅਰਾਂ ਨੇ ਆਪਸੀ ਸਹਿਯੋਗ ਅਤੇ ਏਕਤਾ ਦਾ ਸੰਦੇਸ਼ ਦਿੱਤਾ। ਇਸ ਕੈਂਪ ਵਿੱਚ ਭਾਰਤ ਦੇ ਦਸ ਰਾਜਾਂ ਦੇ ਲਗਭਗ 200 ਵਲੰਟੀਅਰਾਂ ਨੇ ਭਾਗ ਲਿਆ।

ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਮੀਨਾ ਕੁਮਾਰੀ, ਕਲਚਰਲ ਕੋਆਰਡੀਨੇਟਰ ਡਾ. ਨਿਰਮਲ ਸਿੰਘ ਬਰਾੜ, ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਰਵਨੀਤ ਕੌਰ, ਪ੍ਰੋ. ਚੰਦਰ ਗੁਪਤ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਲਵਲੀਨ ਵਰਮਾ ਅਤੇ ਪ੍ਰੋ. ਮਨਪ੍ਰੀਤ ਕੌਰ ਹਾਜ਼ਰ ਸਨ।