Close

Officers performing duties diligently on the occasion of Republic Day: Deputy Commissioner

Publish Date : 09/01/2025
Officers performing duties diligently on the occasion of Republic Day: Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆ ਡਿਊਟੀਆਂ ਲਗਾਈਆਂ

ਰੂਪਨਗਰ, 09 ਜਨਵਰੀ: ਨਹਿਰੂ ਸਟੇਡੀਅਮ ਰੂਪਨਗਰ ਵਿਖੇ 26 ਜਨਵਰੀ 2025 ਨੂੰ ਜ਼ਿਲ੍ਹਾ ਪੱਧਰ ਤੇ ਕਰਵਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਤੇ ਆਲੇ-ਦੁਆਲੇ ਦੀ ਸਾਫ ਸਫਾਈ ਅਤੇ ਸਟੇਜ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਰਚ ਪਾਸਟ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ।

ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਸੰਬੰਧੀ 17 ਜਨਵਰੀ, 20 ਜਨਵਰੀ, 23 ਜਨਵਰੀ ਨੂੰ ਰਿਹਸਲ ਅਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਸਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਸਿਵਲ ਸਰਜਨ ਡਾ. ਤਰਸੇਮ ਸਿੰਘ, ਡੀਐਸਪੀ ਮੋਹਿਤ ਸਿੰਗਲਾ, ਜ਼ਿਲ੍ਹਾ ਮੰਡੀ ਅਫਸਰ ਰਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਗਿੱਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।