Close

Operation Prahar-2: Rupnagar Police checked the District Court Complex

Publish Date : 10/02/2026
Operation Prahar-2: Rupnagar Police checked the District Court Complex

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਆਪਰੇਸ਼ਨ ਪ੍ਰਹਾਰ-2: ਰੂਪਨਗਰ ਪੁਲਿਸ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਦੀ ਕੀਤੀ ਚੈਕਿੰਗ

ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਵਲੋਂ ਕੀਤੀ ਗਈ ਅਗਵਾਈ

ਰੂਪਨਗਰ, 10 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼੍ਰੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ ਪ੍ਰਹਾਰ-2 ਤਹਿਤ ਅੱਜ ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਦੀ ਚੈਕਿੰਗ ਕੀਤੀ ਗਈ, ਇਸ ਮੁਹਿੰਮ ਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਵਲੋਂ ਕੀਤੀ ਗਈ।

ਮੀਡੀਆ ਨਾਲ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਸਖ਼ਤ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਸਖ਼ਤ ਨੀਤੀ ਦਾ ਨਤੀਜਾ ਹੈ ਕਿ ਪੁਲਿਸ ਹੁਣ ਪੂਰੇ ਜੋਸ਼ ਨਾਲ ਮੈਦਾਨ ਵਿੱਚ ਉਤਰ ਕੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਪਰੇਸ਼ਨ ਪ੍ਰਹਾਰ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ, ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ਉੱਤੇ ਰੇਡਾਂ ਕਰਕੇ, ਅਜਿਹੇ ਅਪਰਾਧੀਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ, ਸਮਾਨ ਦੀ ਜਾਂਚ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਪਰਾਧਿਕ ਤੱਤ ਨੂੰ ਕਾਨੂੰਨ ਤੋਂ ਬਚਣ ਦਾ ਮੌਕਾ ਨਾ ਮਿਲੇ।

ਇਸ ਤੋਂ ਇਲਾਵਾ ਸ. ਨਾਨਕ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਪੀਏਆਈਐਸ ਐਪ ਰਾਹੀਂ ਵਿਅਕਤੀਆਂ ਦੀ ਪਹਿਚਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਅਤੇ ਵਹੀਕਲ ਐਪ ਦੇ ਜ਼ਰੀਏ ਵਾਹਨਾਂ ਦੀ ਜਾਂਚ ਕਰਕੇ ਉਨ੍ਹਾਂ ਦੇ ਮਾਲਕਾਂ ਦਾ ਅਪਰਾਧਿਕ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਅਪਰਾਧੀ ਤੱਤ ਨੂੰ ਬਚਣ ਦਾ ਮੌਕਾ ਨਾ ਮਿਲੇ।

ਐੱਸਐੱਸਪੀ ਰੂਪਨਗਰ ਸ. ਮਨਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਅਜਿਹੀਆਂ ਖੁਫੀਆ ਜਾਣਕਾਰੀ ਆਧਾਰਿਤ ਮੁਹਿੰਮਾਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ।’

ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਡੀਐਸਪੀ ਰਾਜਪਾਲ ਸਿੰਘ ਗਿੱਲ, ਐੱਸਐੱਚਓ ਪਵਨ ਚੌਧਰੀ, ਐੱਸਐੱਚਓ ਸੰਨੀ ਖੰਨਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।