Organized awareness seminar at Civil Hospital regarding International Women’s Day
ਵਿਸ਼ਵ ਮਹਿਲਾ ਦਿਵਸ ਦੇ ਸੰਬੰਧ ਵਿੱਚ ਸਿਵਿਲ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ
ਰੂਪਨਗਰ, 9 ਮਾਰਚ: ਸਿਵਿਲ ਸਰਜਨ ਰੂਪਨਗਰ ਡਾ. ਮਨੂ ਵਿੱਜ ਦੀ ਪ੍ਰਧਾਨਗੀ ਹੇਠ ਬੀਤੇ ਦਿਨੀ ਵਿਸ਼ਵ ਮਹਿਲਾ ਦਿਵਸ ਦੇ ਸੰਬੰਧ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਹ ਜਾਗਰੂਕਤਾ ਸੈਮੀਨਾਰ ਸਥਾਨਕ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਡਰੱਗ ਡੀ ਅਡਿਕਸ਼ਨ ਅਤੇ ਰੀ-ਹੈਬਲੀਟੇਸ਼ਨ ਸੈਂਟਰ ਵਿੱਚ ਕਰਵਾਇਆ ਗਿਆ ਜਿਸ ਵਿੱਚ ਡਰੱਗ ਡੀ-ਅਡਿਕਸ਼ਨ ਸੈਂਟਰ ਦੇ ਵਿੱਚ ਦਾਖਲ ਮਰੀਜ਼ ਅਤੇ ਉਹਨਾਂ ਦੇ ਮਹਿਲਾ ਰਿਸ਼ਤੇਦਾਰਾਂ ਜਿਵੇਂ ਕਿ ਧਰਮ ਪਤਨੀ, ਮਾਵਾਂ ਅਤੇ ਭੈਣਾਂ ਵੱਲੋਂ ਹਿੱਸਾ ਲਿਆ ਗਿਆ।
ਇਸ ਸੈਮੀਨਾਰ ਦਾ ਮੂਲ ਮੰਤਵ ਨਸ਼ੇ ਦੀ ਦਲਦਲ ਵਿੱਚੋਂ ਆਪਣੇ ਰਿਸ਼ਤੇਦਾਰਾਂ ਨੂੰ ਬਾਹਰ ਕੱਢਣ ਲਈ ਮਹਿਲਾ ਰਿਸ਼ਤੇਦਾਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰ ਦਾ ਸੀ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਮਨੂ ਵਿੱਜ ਵੱਲੋਂ ਮਰੀਜ਼ਾਂ ਦੀ ਮਹਿਲਾ ਰਿਸ਼ਤੇਦਾਰਾਂ ਨੂੰ ਸਨਮਾਨ ਚਿੰਨ ਵੀ ਭੇਂਟ ਕੀਤੇ ਗਏ। ਮਹਿਲਾਵਾਂ ਵੱਲੋਂ ਆਪਣੇ ਰਿਸ਼ਤੇਦਾਰਾਂ ਨੂੰ ਨਸ਼ਾ ਛਡਾਉਣ ਲਈ ਕੀਤੇ ਜਾ ਰਹੇ ਅਣਥੱਕ ਯਤਨਾ ਦੀ ਸਿਫਤ ਕਰਦਿਆਂ ਕਿਹਾ ਗਿਆ ਕਿ ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ ਹੀ ਉਨ੍ਹਾਂ ਦੇ ਰਿਸ਼ਤੇਦਾਰ ਜ਼ਿੰਦਗੀ ਦੀ ਮੂਲਧਾਰਾ ਵਿੱਚ ਵਾਪਸ ਆਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਤੋਂ ਇਲਾਵਾ ਉਨਾਂ ਨੇ ਬੋਲਦਿਆਂ ਕਿਹਾ ਕਿ ਮੂਲ ਮਕਸਦ ਔਰਤਾਂ ਨੂੰ ਸਮਾਜ ਵਿੱਚ ਉਨ੍ਹਾਂ ਦਾ ਬਣਦਾ ਮਾਨ ਸਨਮਾਨ ਦਿਲਵਾਉਣ ਦਾ ਹੈ। ਜੇਕਰ ਗੱਲ ਕੀਤੀ ਜਾਵੇ ਤਾਂ ਔਰਤਾਂ ਜ਼ਿੰਦਗੀ ਦੇ ਹਰ ਖੇਤਰ ਵਿੱਚ ਮਰਦਾਂ ਨਾਲੋਂ ਅਜੋਕੇ ਯੁਗ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੀਆਂ ਹਨ। ਇਸ ਲਈ ਜੇਕਰ ਔਰਤਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦਿੱਤਾ ਜਾਵੇ ਤਾਂ ਉਹ ਆਪਣੀ ਕਾਬਲੀਅਤ ਦਾਲ ਲੋਹਾ ਮਨਵਾਉਣ ਲਈ ਸਕਸ਼ਮ ਹਨ। ਬੇਸ਼ਕ ਸਮਾਂ ਬਦਲਣ ਦੇ ਨਾਲ ਨਾਲ ਸਮਾਜ ਦੇ ਵਿੱਚ ਇਸ ਪ੍ਰਤੀ ਚੇਤਨਤਾ ਪੈਦਾ ਹੋ ਰਹੀ ਹੈ ਪਰੰਤੂ ਅਜੇ ਵੀ ਔਰਤਾਂ ਨੂੰ ਉਹਨਾਂ ਦੇ ਬਣਦੇ ਹੱਕ ਦਵਾਉਣ ਲਈ ਬਹੁਤ ਕੁਝ ਕਰਨਾ ਜਰੂਰੀ ਹੈ। ਇਸ ਲਈ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਔਰਤਾਂ ਨੂੰ ਉਹਨਾਂ ਦਾ ਬਣਦਾ ਮਾਨ ਸਨਮਾਨ ਦੇਣ ਲਈ ਸਮਾਜ ਦੀ ਲੜਕੇ ਲੜਕੀ ਦੇ ਫਰਕ ਵਾਲੀ ਸੋਚ ਨੂੰ ਖਤਮ ਕੀਤਾ ਜਾਵੇ। ਇਸ ਮੌਕੇ ਡਰੱਗ ਡੀ ਅਡਿਕਸ਼ਨ ਸੈਂਟਰ ਵਿੱਚ ਦਾਖਲ ਮਰੀਜ਼ਾਂ ਵੱਲੋਂ ਵੀ ਆਪਣੇ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ ਗਏ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਅੰਜੂ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾਕਟਰ ਗਾਇਤਰੀ ਦੇਵੀ, ਜਿਲਾ ਐਪੀਡਮੋਲਜਿਸਟ ਡਾਕਟਰ ਪ੍ਰਭਲੀਨ ਕੌਰ,ਡਾਕਟਰ ਸਨਾਲੀ ਵੋਹਰਾ, ਜਿਲਾ ਸੋ ਸਿੱਖਿਆ ਤੇ ਸੂਚਨਾ ਅਫਸਰ ਰਾਜ ਰਾਣੀ, ਡਾਕਟਰ ਕਨਵਰਬੀਰ ਸਿੰਘ ਮੋਨਿਕਾ ਸੈਣੀ ਅਤੇ ਡੀ ਅਡਿਕਸ਼ਨ ਸੈਂਟਰ ਦਾ ਸਟਾਫ ਮੈਂਬਰ ਮਰੀਜ਼ ਅਤੇ ਉਹਨਾਂ ਦੇ ਰਿਸ਼ਤੇਦਾਰ ਮੌਜੂਦ ਸਨ।