Close

P.S. Administration implements Section 163 for TET-2026 examination

Publish Date : 25/04/2026
A P.S. Administration implements Section 163 for TET-2026 examination

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਪੀ.ਐੱਸ. ਟੈਟ-2026 ਦੀ ਪਰੀਖਿਆ ਲਈ ਪ੍ਰਸ਼ਾਸਨ ਵੱਲੋਂ ਧਾਰਾ 163 ਲਾਗੂ

ਰੂਪਨਗਰ, 25 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਰਾਜ ਅਧਿਆਪਕ ਯੋਗਤਾ ਪਰੀਖਿਆ (ਪੀ.ਐੱਸ. ਟੈੱਟ-I ਅਤੇ ਪੀ.ਐੱਸ. ਟੈਟ-II) ਸਾਲ 2026 ਦੀ ਪਰੀਖਿਆ 26 ਅਪ੍ਰੈਲ 2026 ਨੂੰ ਜਿਲ੍ਹੇ ਦੇ ਵੱਖ-ਵੱਖ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੀ.ਐੱਸ. ਟੈਟ-I ਦੀ ਪਰੀਖਿਆ ਸਵੇਰੇ 09:30 ਵਜੇ ਤੋਂ 12:00 ਵਜੇ ਤੱਕ ਅਤੇ ਪੀ.ਐੱਸ. ਟੈਟ-II ਦੀ ਪਰੀਖਿਆ ਦੁਪਹਿਰ 02:30 ਵਜੇ ਤੋਂ 05:00 ਵਜੇ ਤੱਕ ਹੋਵੇਗੀ।

ਪਰੀਖਿਆ ਨੂੰ ਨਕਲ ਰਹਿਤ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਸੰਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਦੇ ਹੋਏ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਲਗਾਈ ਗਈ ਹੈ।

ਇਸ ਤੋਂ ਇਲਾਵਾ ਪਰੀਖਿਆ ਕੇਂਦਰਾਂ ਦੇ ਨੇੜੇ ਲਾਊਡਸਪੀਕਰ ਜਾਂ ਕਿਸੇ ਵੀ ਤਰ੍ਹਾਂ ਦੇ ਧੁਨੀ ਪ੍ਰਸਾਰਣ ਸਾਧਨਾਂ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ, ਤਾਂ ਜੋ ਪਰੀਖਿਆ ਸ਼ਾਂਤੀਪੂਰਵਕ ਮਾਹੌਲ ਵਿੱਚ ਸੰਪੰਨ ਹੋ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ 26 ਅਪ੍ਰੈਲ 2026 ਨੂੰ ਪਰੀਖਿਆ ਸਮੇਂ ਦੌਰਾਨ ਲਾਗੂ ਰਹਿਣਗੇ ਅਤੇ ਜਿਲ੍ਹੇ ਦੇ ਸਾਰੇ ਸੰਬੰਧਤ ਵਿਭਾਗਾਂ ਨੂੰ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਪਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਉਣ।