ਅਖਿਲ ਚੌਧਰੀ, ਆਈ.ਪੀ.ਐਸ. ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦਾ ਅਹੁਦਾ ਸੰਭਾਲਿਆ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।
ਰੂਪਨਗਰ – ਮਿਤੀ – 31 ਜੁਲਾਈ 2020
ਅਖਿਲ ਚੌਧਰੀ, ਆਈ.ਪੀ.ਐਸ. ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦਾ ਅਹੁਦਾ ਸੰਭਾਲਿਆ
ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 24 ਘੰਟੇ ਹਾਜ਼ਰ ਰਹਾਂਗੇ : ਅਖਿਲ ਚੌਧਰੀ
ਰੂਪਨਗਰ 31 ਜੁਲਾਈ – ਸ੍ਰੀ ਅਖਿਲ ਚੌਧਰੀ, ਆਈ.ਪੀ.ਐਸ., ਜੀ ਵਲੋ ਅੱਜ ਜ਼ਿਲ੍ਹਾ ਰੂਪਨਗਰ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਵਜੋਂ ਚਾਰਜ ਸੰਭਾਲ ਲਿਆ ਗਿਆ ਹੈ। ਚਾਰਜ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ `ਗਾਰਡ-ਆਫ-ਆਨਰ` ਪੇਸ਼ ਕੀਤਾ ਗਿਆ ।
ਚਾਰਜ ਸੰਭਾਲਣ ਮੌਕੇ ਸ਼੍ਰੀ ਅਖਿਲ ਚੌਧਰੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਹਰ ਹਾਲਤ ਵਿੱਚ ਬਰਕਰਾਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ ਦੇ ਇਸ ਮੌਜੂਦਾ ਦੌਰ ਵਿੱਚ ਪੁਲਿਸ ਪ੍ਰਸ਼ਾਸ਼ਨ ਨੇ ਆਪਣੀ ਡਿਊਟੀ ਦੇ ਨਾਲ ਨਾਲ ਸਮਾਜ ਸੇਵਾ ਦੇ ਵੀ ਨਵੇਂ ਪੜਾਅ ਹਾਸਿਲ ਕੀਤੇ ਹਨ। ਉਨ੍ਹਾਂ ਕਿਹਾ ਕਿ
ਉਨ੍ਹਾਂ ਦਾ ਦਫਤਰ ਲੋਕਾਂ ਦੀਆ ਮੁਸ਼ਿਕਲਾਂ ਦੇ ਹੱਲ ਸਮੇਂ ਖੁੱਲਾ ਹੈ ਅਤੇ ਕੋਈ ਵੀ ਬਿਨ੍ਹਾਂ ਕਿਸੇ ਝਿਜਕ ਦੇ ਉਨ੍ਹਾਂ ਨੂੰ ਮਿਲ ਸਕਦਾ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਅਖਿਲ ਚੌਧਰੀ, ਆਈ.ਪੀ.ਐਸ., ਜ਼ਿਲ੍ਹਾ ਰੂਪਨਗਰ ਦੇ ਸੀਨੀਅਰ ਪੁਲਿਸ ਕਪਤਾਨ ਦੇ ਅਹੁਦੇ ਤੋਂ ਪਹਿਲਾਂ ਏ.ਆਈ.ਜੀ. ਅਰਮਾਮੈਂਟ ਪੰਜਾਬ, ਚੰਡੀਗੜ੍ਹ (ਐਡੀਸ਼ਨਲ ਚਾਰਜ ਡੀ.ਸੀ.ਪੀ. ਹੈੱਡਕੁਆਟਰ, ਲੁਧਿਆਣਾ) ਵਜੋਂ ਸੇਵਾ ਨਿਭਾਅ ਰਹੇ ਸਨ।