ਬੰਦ ਕਰੋ

ਅਜਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਗਾਮ ਦੀ ਰਿਹਰਸਲ

ਪ੍ਰਕਾਸ਼ਨ ਦੀ ਮਿਤੀ : 10/08/2018
ਆਜ਼ਾਦੀ ਦਿਵਸ ਰੀਹਰਸਲ

ਅਜਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਗਾਮ ਦੀ ਰਿਹਰਸਲ – ਪ੍ਰੈਸ ਨੋਟ ਮਿਤੀ 9 ਅਗਸਤ, 2018

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ 9 ਅਗਸਤ – ਅਜਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਗਾਮ ਦੌਰਾਨ ਵਿਖਾਏ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮਾਂ ਦੀ ਨਹਿਰੂ ਸਟੇਡੀਅਮ ਵਿਖੇ ਲਗਾਤਾਰ ਰਿਹਰਸਲਾਂ ਚੱਲ ਰਹੀਆਂ ਹਨ।ਇਨ੍ਹਾਂ ਰਿਹਰਸਲਾਂ ਅਤੇ ਹੋਰ ਪ੍ਰਬੰਧਾਂ ਲਈ ਲੋੜੀਦੇਂ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮਿਤ ਜਾਰੰਗਲ ਨੇ ਨਹਿਰੂ ਸਟੇਡੀਅਮ ਵਿਖੇ ਮੀਟਿੰਗ ਕੀਤੀ।

ਇਸ ਮ਼ੋਕੇ ਉਨਾਂ ਵਖ ਵਖ ਸਕੂਲਾਂ ਵਲੋਂ ਵਿਖਾਈਆਂ ਜਾਣ ਵਾਲੀਆਂ ਆਈਟਮਾਂ ਨੂੰ ਵੇਖਿਆ ਅਤੇ ਇੰਨਾਂ ਵਿਚ ਹੋਰ ਸੁਧਾਰ ਲਿਆਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਉਨਾਂ ਕਿਹਾ ਕਿ ਇੰਨਾਂ ਸਭਿਆਚਾਰਕ ਪ੍ਰੋਗਰਾਮਾਂ ਵਿਚ ਦੇਸ਼ਭਗਤੀ ਤੇ ਅਧਾਰਤ ਪ੍ਰੋਗਰਾਮਾਂ ਨੂੰ ਪਹਿਲ ਦਿਤੀ ਜਾਵੇ।ਉਨ੍ਹਾਂ ਨੇ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਅਤੇ ਪੀ.ਟੀ. ਸੋਅ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਠੰਡੇ ਅਤੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੇ ਬੈਠਣ ਲਈ ਢੁਕਵੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਆਰਜ਼ੀ ਪਖਾਨੇ ਲਗਾਉਣ ਲਈ ਆਖਿਆ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮੌਕੇ 02 ਐਬੁਲੇਸਾਂ ਤਾਇਨਾਤ ਕਰਨ ਲਈ ਵੀ ਕਿਹਾ। ਉਨ੍ਹਾਂ ਕਾਰਜਸਾਧਕ ਅਫਸਰ ਨਗਰ ਕੌਸਲ ਨੂੰ ਸਟੇਡੀਅਮ ਦੇ ਆਲੇ ਦੁਆਲੇ ਦੀ ਸਫਾਈ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਾਰੀਆਂ ਨੂੰ ਸਟੇਡੀਅਮ ਨੇੜਲੇ ਦਰਖਤਾਂ ਦੀ ਸੁਰਖਿਆ ਕਾਰਨਾਂ ਕਰਕੇ ਛੰਗਾਈ ਕਰਾਉਣ ਲਈ ਵੀ ਕਿਹਾ।ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮੌਕੇ ਸੁਰਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਵੀ ਕਿਹਾ।ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਨਹਿਰੂ ਸਟੇਡੀਅਮ ਦੇ ਆਲੇ ਦੁਆਲੇ ਜਾ ਕੇ ਜਾਇਜ਼ਾ ਵੀ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ: ਲਖਮੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਦੀਪ ਸਿੰਘ ਗੁਜਰਾਲ, ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ, ਸ਼੍ਰੀ ਜਸਪ੍ਰੀਤ ਸਿੰਘ ਸਹਾਇਕ ਕਮਿ਼ਸਨਰ(ਜਨਰਲ), ਸ਼੍ਰੀ ਅਜਿੰਦਰ ਸਿੰਘ ਪੁਲਿਸ ਕਪਤਾਨ, ਸ਼੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ ), ਸ਼੍ਰੀ ਨਵਰੀਤ ਸਿੰਘ ਵਿਰਕ ਉਪ ਪੁਲਿਸ ਕਪਤਾਨ, ਸ਼੍ਰੀ ਸੁਖਦੀਪ ਸਿੰਘ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਸ਼੍ਰੀ ਸੁਰਜੀਤ ਸਿੰਘ ਸੰਧੂ ਜਿਲ੍ਹਾ ਖੇਡ ਅਫਸਰ, ਸ਼੍ਰੀ ਸਤਵੀਰ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸ਼੍ਰੀ ਦਿਨੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੇਟਰੀ), ਸ਼ੀ ਸੰਜੀਵ ਬੁਧੀਰਾਜਾ ਸਕੱਤਰ ਜ਼ਿਲ੍ਹਾ ਰੈਂਡ ਕਰਾਸ ,ਸ਼੍ਰੀਮਤੀ ਜਤਿੰਦਰ ਕੌਰ ਸਹਾਇਕ ਸਿਖਿਆ ਅਫਸਰ,ਸ਼੍ਰੀ ਰਜਨੀਸ਼ ਕਾਰਜਸਾਧਕ ਅਫਸਰ ਨਗਰ ਕੌਸਲ, ਪ੍ਰੋ : ਬੀ.ਐਸ. ਸਤਿਆਲ, ਡਾ; ਨਿਰਮਲ ਸਿੰਘ ਬਰਾੜ, ਸ਼੍ਰੀ ਸੁਰਿੰਦਰ ਸੈਣੀ ਜ਼ਿਲ੍ਹਾ ਯੂਥ ਕੁਆਡੀਨੇਟਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।