ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ

ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
• ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਕੌਮੀ ਝੰਡਾ
ਰੂਪਨਗਰ, 13 ਅਗਸਤ: ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਨਿਭਾਈ ਗਈ।
ਸਮਾਰੋਹ ਵਾਲ਼ੇ ਦਿਨ ਇਹ ਰਸਮ ਮੁੱਖ ਮਹਿਮਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਨਿਭਾਈ ਜਾਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡੀਆਈਜੀ (ਪੀਏਪੀ) ਸ. ਇੰਦਰਬੀਰ ਸਿੰਘ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ।
ਇਸ ਮੌਕੇ ਡੀ.ਐਸ.ਪੀ. ਸ. ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵੱਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।
ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਆਰ.ਟੀ.ਏ. ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਪੁਲਿਸ ਪ੍ਰਸਾਸ਼ਨ ਤੋਂ ਐਸ.ਪੀ. ਹੈੱਡਕੁਆਟਰ ਅਰਵਿੰਦ ਮੀਨਾ, ਐਸ.ਪੀ. ਗੁਰਦੀਪ ਸਿੰਘ ਗੋਸਲ, ਐਸਡੀਐਮ ਸੰਜੀਵ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਜ਼ਿਲ੍ਹਾ ਵਣ ਅਫ਼ਸਰ ਹਰਜਿੰਦਰ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।