ਆਈਏਐਸ ਮਨਵੇਸ਼ ਸਿੰਘ ਸਿੱਧੂ ਨੇ ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨ ਦੀ ਮਿਤੀ : 12/12/2025
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਆਈਏਐਸ ਮਨਵੇਸ਼ ਸਿੰਘ ਸਿੱਧੂ ਨੇ ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਰੂਪਨਗਰ, 12 ਦਸੰਬਰ: ਰੂਪਨਗਰ ਮੰਡਲ ਦੇ ਕਮਿਸ਼ਨਰ ਦਫਤਰ ਵਿਖੇ ਅੱਜ ਸ. ਮਨਵੇਸ਼ ਸਿੰਘ ਸਿੱਧੂ (ਆਈਏਐਸ) ਨੇ ਬਤੌਰ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਥੇ ਪਹੁੰਚਣ ‘ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਰੂਪਨਗਰ ਦੀ ਟੁੱਕੜੀ ਵੱਲੋਂ ‘ਗਾਰਡ ਆਫ ਆਨਰ’ ਦਿੱਤਾ। ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਅਤੇ ਐਸ.ਐਸ.ਪੀ. ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ।