ਉਰਦੂ ਆਮੋਜ਼ ਦੀ ਸਿਖਲਾਈ ਪਹਿਲੀ ਜੁਲਾਈ ਤੋਂ ਸ਼ੁਰੂ- ਜ਼ਿਲ੍ਹਾ ਭਾਸ਼ਾ ਅਫ਼ਸਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਉਰਦੂ ਆਮੋਜ਼ ਦੀ ਸਿਖਲਾਈ ਪਹਿਲੀ ਜੁਲਾਈ ਤੋਂ ਸ਼ੁਰੂ- ਜ਼ਿਲ੍ਹਾ ਭਾਸ਼ਾ ਅਫ਼ਸਰ
ਰੂਪਨਗਰ, 12 ਜੂਨ: ਜ਼ਿਲ੍ਹਾ ਭਾਸ਼ਾ ਵਿਭਾਗ ਰੂਪਨਗਰ ਦਫ਼ਤਰ ਵਿੱਚ ਉਰਦੂ ਆਮੋਜ਼ ਦੀ ਸਿਖਲਾਈ 1 ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ ਰੂਪਨਗਰ ਸ. ਤੇਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ 1 ਜੁਲਾਈ ਤੋਂ ਸ਼ੁਰੂ ਹੋਣ ਵਾਲ਼ੇ ਉਰਦੂ ਆਮੋਜ਼ ਦੇ ਕੋਰਸ ਦੀ ਦਾਖਲਾ ਅਤੇ ਪ੍ਰੀਖਿਆ ਫ਼ੀਸ 500/- ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਅਤੇ ਜਮਾਤ ਦਾ ਸਮਾਂ ਰੋਜ਼ਾਨਾ 1 ਘੰਟਾ ਹੋਵੇਗਾ। ਜਿਸ ਦਾ ਸਮਾਂ ਸ਼ਾਮ 4 ਵਜੇ ਤੋਂ 5 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਉਰਦੂ ਆਮੋਜ਼ ਦੀ ਸਿਖਲਾਈ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਲਈ ਫਾਰਮ ਭਰਨ ਲਈ ਆਖਰੀ ਮਿਤੀ 27 ਜੂਨ 2025 ਰੱਖੀ ਗਈ ਹੈ। ਦਾਖਲਾ ਲੈਣ ਦੇ ਚਾਹਵਾਨ ਪ੍ਰੀਖਿਆਰਥੀ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ. 326-327 ਤੀਜੀ ਮੰਜ਼ਿਲ ਰੂਪਨਗਰ ਤੋਂ ਦਾਖਲਾ ਫਾਰਮ ਕਿਸੇ ਵੀ ਕੰਮ-ਕਾਜ ਵਾਲ਼ੇ ਦਿਨ (ਦਫ਼ਤਰੀ ਸਮੇਂ ਦੌਰਾਨ) ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਦਾਖਲਾ ਫਾਰਮ ਭਰਨ ਉਪਰੰਤ ਦਫ਼ਤਰ ਵਿਖੇ 27 ਜੂਨ 2025 ਤੱਕ ਦਸਤੀ ਜਮ੍ਹਾਂ ਕਰਵਾਏ ਜਾ ਸਕਦੇ ਹਨ।