ਏ.ਡੀ.ਸੀ (ਡੀ) ਦਮਨਜੀਤ ਸਿੰਘ ਨੇ ਐਨ. ਜੀ.ਟੀ ਦੀਆਂ ਹਦਾਇਤਾਂ ਤਹਿਤ ਸਰਕਾਰੀ ਵਿਭਾਗਾਂ ਦੀਆਂ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ ਕੀਤੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਏ.ਡੀ.ਸੀ (ਡੀ) ਦਮਨਜੀਤ ਸਿੰਘ ਨੇ ਐਨ. ਜੀ.ਟੀ ਦੀਆਂ ਹਦਾਇਤਾਂ ਤਹਿਤ ਸਰਕਾਰੀ ਵਿਭਾਗਾਂ ਦੀਆਂ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ ਕੀਤੀ
ਰੂਪਨਗਰ, 18 ਮਈ: ਏ.ਡੀ.ਸੀ. (ਡੀ) ਦਮਨਜੀਤ ਸਿੰਘ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿੱਚ ਹੋਈ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 14ਵੀਂ ਮੀਟਿੰਗ ਵਿੱਚ ਐਨਜੀਟੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਂਝੀਦਾਰ ਵਿਭਾਗਾਂ ਦੀਆਂ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ ਕੀਤੀ।
ਉਨ੍ਹਾਂ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੇ ਆਪਣੀ ਪ੍ਰਗਤੀ ਰਿਪੋਰਟ ਸੌਂਪ ਦਿੱਤੀ ਹੈ। ਅੱਜ ਸਭ ਤੋਂ ਵੱਡਾ ਮੁੱਦਾ ਜਿਸ ‘ਤੇ ਜ਼ੋਰ ਦਿੱਤਾ ਗਿਆ ਸੀ ਉਹ ਸਾਰੀਆਂ ਨਗਰ ਕੌਂਸਲਾਂ ਦੁਆਰਾ ਠੋਸ ਰਹਿੰਦ-ਖੂੰਹਦ ਦਾ ਪ੍ਰਬੰਧਨ ਸੀ। ਮੀਟਿੰਗ ਵਿੱਚ ਹੋਰ ਮੁੱਦਿਆਂ ਜਿਵੇਂ ਕਿ ਬਾਇਓ-ਮੈਡੀਕਲ ਵੇਸਟ ਡਿਸਪੋਜ਼ਲ, ਸੀਵਰੇਜ ਟ੍ਰੀਟਮੈਂਟ, ਸ਼ੋਰ ਪ੍ਰਦੂਸ਼ਣ, ਈ-ਵੇਸਟ ਮੈਨੇਜਮੈਂਟ ਅਤੇ ਹੋਰ ਵਾਤਾਵਰਣ ਸਬੰਧੀ ਮੁੱਦਿਆਂ ‘ਤੇ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਵਾਤਾਵਰਣ ਸਬੰਧੀ ਮੁੱਦਿਆਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਲਈ ਜ਼ਿਲ੍ਹਾ ਵਾਤਾਵਰਣ ਯੋਜਨਾਵਾਂ (ਡੀ.ਈ.ਪੀ.) ਤਿਆਰ ਕੀਤੀਆਂ ਗਈਆਂ ਹਨ। ਰਾਜ ਸਰਕਾਰ ਵੱਲੋਂ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਾਤਾਵਰਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਦੇ ਮੈਂਬਰ ਸਕੱਤਰ ਏ.ਡੀ.ਸੀ. ਜ਼ਿਲ੍ਹਾ ਵਾਤਾਵਰਨ ਵਲੋਂ ਨਿਰਧਾਰਿਤ ਸਾਰੀਆਂ ਗਤੀਵਿਧੀਆਂ ਦੀ ਮਾਸਿਕ ਆਧਾਰ ‘ਤੇ ਨਿਗਰਾਨੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਡਿਪਟੀ ਕਮਿਸ਼ਨਰ ਰੂਪਨਗਰ ਨੇ ਵਿਸ਼ੇਸ਼ ਤੌਰ ‘ਤੇ ਜਾਣੂ ਕਰਵਾਇਆ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਸਾਂਝੀਦਾਰ ਵਿਭਾਗਾਂ ਨੇ ਭਰੋਸਾ ਦਿੱਤਾ ਕਿ ਜ਼ਮੀਨੀ ਪੱਧਰ ‘ਤੇ ਐਨਜੀਟੀ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
ਡੀ.ਡੀ.ਪੀ.ਓ. ਨੇ ਜ਼ਿਲੇ ਵਿੱਚ ਮਰੇ ਹੋਏ ਪਸ਼ੂਆਂ ਦੀ ਸਹੀ ਸੰਭਾਲ ਲਈ ਇੱਕ ਵਿਸਤ੍ਰਿਤ ਕਾਰਜ ਯੋਜਨਾ ਵੀ ਸੌਂਪੀ। ਉਨ੍ਹਾਂ ਨੇ ਪੇਂਡੂ ਖੇਤਰਾਂ ਵਿੱਚ ਠੋਸ ਰਹਿੰਦ-ਖੂੰਹਦ ਦੇ ਨਿਯਮਾਂ ਅਤੇ ਐਨਜੀਟੀ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਪੂਰੀ ਰੂਪ-ਰੇਖਾ ਦਾ ਵੇਰਵਾ ਦਿੱਤਾ।
ਜ਼ਿਕਰਯੋਗ ਹੈ ਕਿ ਚੇਅਰਪਰਸਨ ਨੇ ਪ੍ਰਗਤੀ ਦਾ ਨੋਟਿਸ ਲੈਂਦਿਆਂ ਸਾਂਝੀਦਾਰ ਵਿਭਾਗਾਂ ਨੂੰ ਇਸ ਸਬੰਧ ਵਿੱਚ ਮਾਨਯੋਗ ਐਨ.ਜੀ.ਟੀ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ।